19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੰਬੰਧੀ ਆੜ੍ਹਤੀਆਂ 'ਚ ਭਾਰੀ ਉਤਸ਼ਾਹ

Ad Position 21
No active advertisement
ਅਜੀਤ ਡੈਸਕ 10-03-2026
• ਅੱਜ ਦੀ ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ-ਸੂਬਾ ਮੀਤ ਪ੍ਰਧਾਨ ਸੰਜੀਵ ਗੋਇਲ
ਰਾਏਕੋਟ, 9 ਮਾਰਚ (ਬਲਵਿੰਦਰ ਸਿੰਘ ਲਿੱਤਰ)-ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਜਸਵਿੰਦਰ ਸਿੰਘ ਰਾਣਾ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਸਾਹਨੇਵਾਲ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਸੰਜੀਵ ਕੁਮਾਰ ਬੌਵਾ ਗੋਇਲ (ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਰਜਿ: 206 ਦਾਣਾ ਮੰਡੀ ਰਾਏਕੋਟ) ਨੇ ਦੱਸਿਆ ਕਿ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਆੜ੍ਹਤੀਏ ਭਾਈਚਾਰੇ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਜ਼ਿਲ੍ਹਾ ਲੁਧਿਆਣਾ ਪੱਧਰੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਕੀਤੀ ਜਾ ਰਹੀ ਹੈ, ਜੋ ਮੀਟਿੰਗ ਮਿਤੀ 10 ਮਾਰਚ 2026 ਨੂੰ ਸਥਾਨ ਮਹਿਫ਼ਲ ਰਿਜ਼ੋਰਟ ਡੇਹਲੋਂ ਰੋਡ ਸਾਹਨੇਵਾਲ ਵਿਖੇ ਦੁਪਹਿਰ 2 ਵਜੇ ਕੀਤੀ ਜਾ ਰਹੀ ਹੈ | ਸੰਜੀਵ ਕੁਮਾਰ ਗੋਇਲ ਨੇ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਇਸ ਮੀਟਿੰਗ ਵਿਚ ਹੁੰਮ-ਹੁਮਾ ਕੇ ਪੁੱਜਿਆ ਤਾਂ ਜੋ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਆੜ੍ਹਤ ਕਮਿਸ਼ਨ ਨੂੰ ਢਾਈ ਪ੍ਰਤੀਸ਼ਤ ਕੀਤਾ ਜਾਵੇ, ਅਨਲੋਡਿੰਗ ਦੀ ਸਮੱਸਿਆ ਸਮੇਤ ਹੋਰਨਾਂ ਮਸਲਿਆਂ ਉੱਪਰ ਵਿਚਾਰਾਂ ਕਰਕੇ ਮੰਗਾਂ ਨੂੰ ਹੱਲ ਕਰਵਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਕਾਉਂਕੇ ਕਲਾਂ ਦੇ ਕਿਸਾਨਾਂ ਨੇ ਈਰਾਨ 'ਤੇ ਹਮਲੇ ਖ਼ਿਲਾਫ਼ ਉਠਾਈ ਆਵਾਜ਼ ਅਗਲੀ ਖ਼ਬਰ ਸਬ-ਤਹਿਸੀਲ ਰਾਏਕੋਟ ਦੇ ਮੁਲਾਜ਼ਮਾਂ ਵਲੋਂ ਸਰਕਾਰ ਦੇ ਵਹਿਸ਼ੀਆਨਾ ਰਵੱਈਏ ਖ਼ਿਲਾਫ਼ ਕੰਮਕਾਰ ਰੱਖਿਆ ਠੱਪ
Ad Position 24