19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੁਖਬੀਰ ਸਿੰਘ ਬਾਦਲ ਨੇ ਦਾਖਾ 'ਚ ਜਸਕਰਨ ਦਿਓਲ 'ਤੇ ਜਤਾਇਆ ਭਰੋਸਾ, ਆਉਣ ਵਾਲੀਆਂ ਚੋਣਾਂ ਲਈ ਦਿੱਤੀ ਵੱਡੀ ਜ਼ਿੰਮੇਵਾਰੀ

Ad Position 21
No active advertisement
ਅਜੀਤ ਡੈਸਕ 10-03-2026
ਭੂੰਦੜੀ, 9 ਮਾਰਚ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਦਾਖਾ ਵਿਚ ਪਿਛਲੇ ਦਿਨੀਂ ਆਯੋਜਿਤ ਇਕ ਵਿਸ਼ਾਲ ਰੈਲੀ ਦੌਰਾਨ ਨੌਜਵਾਨ ਆਗੂ ਜਸਕਰਨ ਸਿੰਘ ਦਿਓਲ ਦੀ ਪਿੱਠ ਥਪ-ਥਪਾਉਂਦਿਆਂ ਉਨ੍ਹਾਂ ਨੂੰ ਹਲਕੇ ਵਿਚ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ | ਇਸ ਮੌਕੇ ਬਾਦਲ ਨੇ ਦਿਓਲ ਨੂੰ ਪਾਰਟੀ ਵਲੋਂ ਹਰ ਤਰ੍ਹਾਂ ਦੀ ਜ਼ਿੰਮੇਵਾਰੀ ਨਿਭਾਉਣ ਲਈ ਖੁੱਲ੍ਹ ਦੇਣ ਦਾ ਐਲਾਨ ਵੀ ਕੀਤਾ | ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਜਸਕਰਨ ਸਿੰਘ ਦਿਓਲ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ | ਉਨ੍ਹਾਂ ਕਿਹਾ ਕਿ ਦਿਓਲ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਸੰਗਠਨਾਤਮਕ ਕੰਮ ਸ਼ਲਾਘਾਯੋਗ ਹਨ ਅਤੇ ਉਨ੍ਹਾਂ ਦੀ ਮਿਹਨਤ ਕਾਰਨ ਹਲਕੇ ਵਿਚ ਪਾਰਟੀ ਨੂੰ ਨਵੀਂ ਤਾਕਤ ਮਿਲੀ ਹੈ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਜਸਕਰਨ ਸਿੰਘ ਦਿਓਲ ਪਾਰਟੀ ਲਈ ਕੰਮ ਕਰ ਰਹੇ ਹਨ, ਉਸ ਨਾਲ ਆਉਣ ਵਾਲੀਆਂ ਚੋਣਾਂ ਵਿਚ ਦਾਖਾ ਹਲਕੇ ਦੀ ਸੀਟ ਅਕਾਲੀ ਦਲ ਦੀ ਝੋਲੀ ਵਿਚ ਵੱਡੇ ਬਹੁਮਤ ਨਾਲ ਪਵੇਗੀ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਨੌਜਵਾਨ ਆਗੂਆਂ ਨੂੰ ਅੱਗੇ ਲਿਆਉਣ ਦੀ ਨੀਤੀ ਤਹਿਤ ਪੰਜਾਬ ਦੇ ਕਈ ਹਲਕਿਆਂ ਵਿਚ ਯੂਥ ਚਿਹਰਿਆਂ ਨੂੰ ਮੌਕਾ ਦਿੱਤਾ ਜਾ ਰਿਹਾ ਹੈ ਤਾਂ ਜੋ ਉਹ ਪਾਰਟੀ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣ | ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨ ਲੀਡਰਸ਼ਿਪ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਹੀ ਨੌਜਵਾਨ ਟੀਮ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ | ਬਾਦਲ ਵਲੋਂ ਜਸਕਰਨ ਦਿਓਲ ਨੂੰ ਹਲਕੇ ਦੀ ਕਮਾਨ ਸੌਂਪਣ ਨਾਲ ਅਕਾਲੀ ਦਲ ਦੇ ਯੂਥ ਵਰਕਰਾਂ ਵਿਚ ਖਾਸਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਸ ਮੌਕੇ ਦਿਓਲ ਨੇ ਵੀ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਹਲਕੇ ਦੇ ਹਰ ਵਰਗ ਦੀ ਆਵਾਜ਼ ਬਣ ਕੇ ਸੇਵਾ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚੌਕੀਮਾਨ ਵਿਖੇ ਪੀਰ ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਮੇਲਾ ਤੇ ਭੰਡਾਰਾ 12 ਨੂੰ ਅਗਲੀ ਖ਼ਬਰ ਕਾਉਂਕੇ ਕਲਾਂ ਦੇ ਕਿਸਾਨਾਂ ਨੇ ਈਰਾਨ 'ਤੇ ਹਮਲੇ ਖ਼ਿਲਾਫ਼ ਉਠਾਈ ਆਵਾਜ਼
Ad Position 24