19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪਿੰਡ ਚੌਕੀਮਾਨ ਵਿਖੇ ਪੀਰ ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਮੇਲਾ ਤੇ ਭੰਡਾਰਾ 12 ਨੂੰ

Ad Position 21
No active advertisement
ਅਜੀਤ ਡੈਸਕ 10-03-2026
ਚੌਂਕੀਮਾਨ, 9 ਮਾਰਚ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਪੀਰ ਬਾਬਾ ਲੱਖ ਦਾਤਾ ਜੀ ਦੀ ਦਰਗਾਹ 'ਤੇ ਸਵ: ਅਵਨਿੰਦਰ ਸਿੰਘ ਬਿੱਲੂ ਚੌਂਕੀਮਾਨ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਤੇ ਭੰਡਾਰਾ ਮਿਤੀ 12 ਮਾਰਚ 2026, ਦਿਨ ਵੀਰਵਾਰ ਨੂੰ ਮੇਲਾ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆ ਮੁੱਖ ਪ੍ਰਬੰਧਕ ਸੁਖਵਿੰਦਰ ਸਿੰਘ ਮਾਨ ਤੇ ਰਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਪ੍ਰਬੰਧਕੀ ਕਮੇਟੀ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਪਤਵੰਤੇ ਸੱਜਣਾਂ ਵਲੋਂ ਕੀਤੀ | ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਮੇਲੇ ਵਿਚ ਪੰਜਾਬੀ ਗਾਇਕ ਬਾਜ ਸਿੰਘ ਬਾਜ ਤੇ ਬੀਬਾ ਸੁਖਵਿੰਦਰ ਸੁੱਖੀ, ਮੈਂਡੀ ਕਾਲੜਾ, ਰਮਨ ਬਾਵਾ, ਭਗਵਾਨ ਹਾਂਸ, ਪਾਲੀ ਸਿੱਧੂ, ਕਾਕਾ ਨੂਰ ਤੇ ਕਾਮੇਡੀ ਕਲਾਕਾਰ ਜਗਤਾਰ ਰਾਮਾ ਆਪਣੀ ਹਾਜ਼ਰੀ ਲਵਾਉਣਗੇ | ਇਸ ਮੌਕੇ ਸਟੇਜ਼ ਸੈਕਟਰੀ ਦੀ ਸੇਵਾ ਗਾਇਕ ਲੱਖੀ ਢੱਟ ਵਲੋਂ ਨਿਭਾਈ ਜਾਵੇਗੀ | ਇਸ ਮੌਕੇ ਮੇਲਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਮਹਿਲਾ ਦਿਵਸ ਮੌਕੇ ਪਮਾਲ 'ਚ ਔਰਤਾਂ ਲਈ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਦਾਖਾ 'ਚ ਜਸਕਰਨ ਦਿਓਲ 'ਤੇ ਜਤਾਇਆ ਭਰੋਸਾ, ਆਉਣ ਵਾਲੀਆਂ ਚੋਣਾਂ ਲਈ ਦਿੱਤੀ ਵੱਡੀ ਜ਼ਿੰਮੇਵਾਰੀ
Ad Position 24