19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵਿਧਾਨ ਸਭਾ 'ਚ ਵਿਧਾਇਕਾ ਬੀਬੀ ਮਾਣੂੰਕੇ ਨੇ ਹਲਕੇ 'ਚ ਪੈਂਦੇ ਸਤਲੁਜ ਦਰਿਆ ਦੇ ਬੰਨ੍ਹ ਮਜ਼ਬੂਤ ਕਰਨ ਦਾ ਮੁੱਦਾ ਉਠਾਇਆ

Ad Position 21
No active advertisement
ਅਜੀਤ ਡੈਸਕ 10-03-2026
• ਸਕੂਲ ਆਫ ਐਮੀਨੈਂਸ ਜਗਰਾਉਂ ਅੱਗੇ ਫੁੱਟ ਓਵਰ ਬਿ੍ਜ ਬਣਾਉਣ ਦੀ ਮੰਗ ਰੱਖੀ
ਜਗਰਾਉਂ, 9 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਨੂੰ ਕਾਲ ਅਟੈਂਸ਼ਨ ਨੋਟਿਸ ਰਾਹੀਂ ਸਦਨ ਵਿਚ ਉਠਾਇਆ |
ਇਸ ਮੌਕੇ ਹਲਕਾ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਜਗਰਾਉਂ ਹਲਕੇ ਵਿਚੋਂ ਲੰਘਦੇ ਸਤਲੁਜ ਦਰਿਆ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਅਤੇ ਦਰਿਆ ਦੇ ਨਾਲ-ਨਾਲ ਢਾਈ ਕਿਲੋਮੀਟਰ ਸੜਕ ਬਣਾਈ ਜਾਵੇ ਤਾਂ ਜੋ ਜਗਰਾਉਂ ਵਿਧਾਨ ਸਭਾ ਹਲਕੇ ਦੇ 13 ਪਿੰਡਾਂ ਅਤੇ ਵਿਧਾਨ ਸਭਾ ਹਲਕਾ ਧਰਮਕੋਟ ਦੇ 12 ਪਿੰਡਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਲੋਕਾਂ ਦੇ ਨੁਕਸਾਨ ਦਾ ਬਚਾਅ ਹੋਵੇਗਾ | ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਦਰਿਆ ਭਰਨ ਕਰਕੇ ਬੰਨ੍ਹ ਕਮਜ਼ੋਰ ਹੋਣ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੁੰਦਾ ਹੈ ਅਤੇ ਹੜ•ਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਦਰਿਆ ਦੇ ਬੰੰਨ੍ਹ ਮਜ਼ਬੂਤ ਹੋਣ ਨਾਲ ਲੋਕਾਂ ਨੂੰ ਵੱਡੀ ਸਮੱਸਿਆ ਤੋਂ ਨਿਜ਼ਾਕਤ ਮਿਲੇਗੀ ਅਤੇ ਘਰਾਂ, ਫ਼ਸਲਾਂ ਦਾ ਨੁਕਸਾਨ ਹੋਣੋ ਬਚ ਜਾਵੇਗਾ | ਉਨ੍ਹਾਂ ਕਿਹਾ ਕਿ ਦਰਿਆ ਦੇ ਨਾਲ ਸੜਕ ਬਣਾਉਣ ਨਾਲ ਇੰਨ੍ਹਾਂ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ | ਇਸੇ ਤਰ੍ਹਾਂ ਸਦਨ 'ਚ ਬੋਲਦਿਆਂ ਬੀਬੀ ਮਾਣੂੰਕੇ ਨੇ ਜਗਰਾਉਂ ਦੇ ਸਕੂਲ ਆਫ਼ ਐਮੀਨੈਂਸ ਅੱਗੇ ਫੁੱਟ ਓਵਰ ਬਿ੍ਜ ਬਣਾਉਣ ਦੀ ਮੰਗ ਰੱਖੀ | ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਦਰਜਨਾਂ ਪਿੰਡਾਂ ਦੇ ਸੈਂਕੜੇ ਵਿਦਿਆਰਥੀ ਪੜ੍ਹਾਈ ਕਰਨ ਆਉਂਦੇ ਹਨ ਅਤੇ ਜਿਸ ਕਰਕੇ ਟ੍ਰੈਫ਼ਿਕ ਦੀ ਸਮੱਸਿਆ ਗੰਭੀਰ ਬਣੀ ਰਹਿੰਦੀ ਹੈ, ਇਹ ਪੁਲ ਬਣਨ ਨਾਲ ਟੈ੍ਰਫ਼ਿਕ ਦੀ ਸਮੱਸਿਆ ਤੋਂ ਰਾਹਤ ਮਿਲੇਗੀ | ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ ਹਲਕੇ ਦੀਆਂ ਹੋਰ ਵੱਖ-ਵੱਖ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਵਿਧਾਨ ਸਭਾ ਦੇ ਸਦਨ 'ਚ ਵਿਚ ਉਠਾਇਆ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਨਾਲ ਧੋਖਾ- ਸੰਧੂ ਅਗਲੀ ਖ਼ਬਰ ਜਗਰਾਉਂ ਦੇ ਸੂਆ ਰੋਡ 'ਤੇ ਪੈਂਦੇ ਤਿੰਨ ਵਾਰਡਾਂ ਦੇ ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ
Ad Position 24