19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਇਯਾਲੀ ਦੀ ਅਗਵਾਈ 'ਚ ਬਲਾਕ ਸੰਮਤੀ ਚੇਅਰਪਰਸਨ ਤੇ ਉੱਪ ਚੇਅਰਪਰਸਨ ਦੀ ਚੋਣ ਇਤਿਹਾਸਕ- ਚੀਮਾ, ਖੰਗੂੜਾ, ਧਰਮ ਸਿੰਘ

Ad Position 21
No active advertisement
ਅਜੀਤ ਡੈਸਕ 10-03-2026
ਭੂੰਦੜੀ, 9 ਮਾਰਚ (ਕੁਲਦੀਪ ਸਿੰਘ ਮਾਨ)-ਵਿਧਾਨ ਸਭਾ ਹਲਕਾ ਦਾਖਾ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਬਲਾਕ ਸੰਮਤੀ ਦੇ ਚੇਅਰਪਰਸਨ ਅਤੇ ਉੱਪ ਚੇਅਰਪਰਸਨ ਦੀ ਚੋਣ ਵੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਹੋਣ ਨੂੰ ਇਲਾਕੇ ਦੀ ਸਿਆਸਤ ਵਿਚ ਇਕ ਇਤਿਹਾਸਕ ਮੋੜ ਵਜੋਂ ਦੇਖਿਆ ਜਾ ਰਿਹਾ ਹੈ | ਇਸ ਚੋਣ ਦੇ ਨਾਲ ਹਲਕਾ ਦਾਖਾ ਵਿਚ ਇਯਾਲੀ ਧੜ੍ਹੇ ਦੀ ਸਿਆਸੀ ਪਕੜ ਹੋਰ ਮਜ਼ਬੂਤ ਹੋ ਗਈ ਹੈ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਬਲਾਕ ਸੰਮਤੀ ਵਿਚ ਰਾਖਵਾਂ ਇਸਤਰੀ ਸੀਟ ਤੋਂ ਬੀਬੀ ਦਲਜੀਤ ਕੌਰ ਪਮਾਲ ਨੂੰ ਚੇਅਰਪਰਸਨ ਅਤੇ ਬੀਬੀ ਵੀਰਪਾਲ ਕੌਰ ਸੇਖੋਂ ਨੂੰ ਉੱਪ ਚੇਅਰਪਰਸਨ ਚੁਣਿਆ ਗਿਆ | ਇਹ ਚੋਣ ਸਰਬਸੰਮਤੀ ਨਾਲ ਹੋਈ ਜਿਸ ਨਾਲ ਇਯਾਲੀ ਧੜ੍ਹੇ ਦੇ ਵਰਕਰਾਂ ਅਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਚੋਣ ਤੋਂ ਬਾਅਦ ਵੱਖ-ਵੱਖ ਪਿੰਡਾਂ ਤੋਂ ਆਏ ਆਗੂਆਂ ਅਤੇ ਵਰਕਰਾਂ ਨੇ ਨਵੀਂ ਚੁਣੀ ਗਈ ਚੇਅਰਪਰਸਨ ਅਤੇ ਉੱਪ ਚੇਅਰਪਰਸਨ ਨੂੰ ਵਧਾਈ ਦਿੱਤੀ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਦੀ ਪ੍ਰਸੰਸਾ ਕੀਤੀ | ਇਸ ਮੌਕੇ ਸਾਬਕਾ ਚੇਅਰਮੈਨ ਮੇਜਰ ਸਿੰਘ ਚੀਮਾ, ਯੂਥ ਅਕਾਲੀ ਆਗੂ ਕਰਨੈਲ ਸਿੰਘ ਖੰਗੂੜਾ ਅਤੇ ਨੰਬਰਦਾਰ ਧਰਮ ਸਿੰਘ ਭਰੋਵਾਲ ਨੇ ਕਿਹਾ ਕਿ ਬਲਾਕ ਸੰਮਤੀ ਦੇ 17 ਮੈਂਬਰਾਂ ਦੀ ਏਕਤਾ ਨਾਲ ਹੋਈ ਇਹ ਚੋਣ ਇਯਾਲੀ ਦੀ ਮਜ਼ਬੂਤ ਅਤੇ ਲੋਕਪਿ੍ਯ ਅਗਵਾਈ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਵਰਕਰਾਂ ਅਤੇ ਲੋਕਾਂ ਦਾ ਵਿਧਾਇਕ ਇਯਾਲੀ 'ਤੇ ਭਰੋਸਾ ਦਿਨੋਂ-ਦਿਨ ਵਧ ਰਿਹਾ ਹੈ ਅਤੇ ਇਹ ਚੋਣ ਉਸ ਭਰੋਸੇ ਦੀ ਵੱਡੀ ਮਿਸਾਲ ਹੈ | ਉਨ੍ਹਾਂ ਕਿਹਾ ਕਿ ਰਾਖਵਾਂ ਇਸਤਰੀ ਸੀਟ ਤੋਂ ਚੇਅਰਪਰਸਨ ਅਤੇ ਇਸਤਰੀ ਵਿੰਗ ਵਿਚੋਂ ਉੱਪ ਚੇਅਰਪਰਸਨ ਦੀ ਚੋਣ ਹੋਣਾ ਵੀ ਇਕ ਮਹੱਤਵਪੂਰਨ ਅਤੇ ਸਕਾਰਾਤਮਕ ਕਦਮ ਹੈ, ਜਿਸ ਨਾਲ ਮਹਿਲਾਵਾਂ ਦੀ ਸਿਆਸਤ ਵਿਚ ਭਾਗੀਦਾਰੀ ਹੋਰ ਵਧੇਗੀ ਅਤੇ ਉਨ੍ਹਾਂ ਨੂੰ ਅਗਵਾਈ ਦੇ ਮੌਕੇ ਮਿਲਣਗੇ | ਆਗੂਆਂ ਨੇ ਉਮੀਦ ਜਤਾਈ ਕਿ ਨਵੀਂ ਚੁਣੀ ਗਈ ਟੀਮ ਹਲਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਏਗੀ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇ ਐਲਾਨ ਬਾਅਦ ਪੈਸਾ ਕਿੱਥੋਂ ਆਵੇਗਾ, ਸਰਕਾਰ ਸਪੱਸ਼ਟ ਕਰੇ- ਦਿਓਲ ਅਗਲੀ ਖ਼ਬਰ 'ਆਪ' ਸਰਕਾਰ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਨਾਲ ਧੋਖਾ- ਸੰਧੂ
Ad Position 24