ਜਗਰਾਉਂ, 9 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਜਗਰਾਉਂ ਦੇ ਪਿੰਡ ਗਾਲਿਬ ਕਲਾਂ ਵਿਖੇ ਸੀਨੀਅਰ ਅਕਾਲੀ ਆਗੂ ਸ. ਪਿ੍ਤਪਾਲ ਸਿੰਘ ਗਾਲਿਬ ਅਤੇ ਸਰਕਲ ਪ੍ਰਧਾਨ ਸ. ਮਨਦੀਪ ਸਿੰਘ ਗਾਲਿਬ ਦੀ ਅਗਵਾਈ ਹੇਠ ਸ: ਸਰਬਜੀਤ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਵਲੋਂ 18 ਮਾਰਚ ਦੀ ਜਗਰਾਉਂ ਨਵੀਂ ਦਾਣਾ ਮੰਡੀ ਵਿਖੇ ਹੋ ਰਹੀ 'ਪੰਜਾਬ ਬਚਾਓ' ਵਿਸ਼ਾਲ ਰੈਲੀ ਸਬੰਧੀ ਪਿੰਡ ਗਾਲਿਬ ਰਣ ਸਿੰਘ, ਗਾਲਿਬ ਖੁਰਦ, ਗਾਲਿਬ ਕਲਾਂ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਸਾਬਕਾ ਵਿਧਾਇਕ ਕਲੇਰ ਨੇ ਬੀਬੀ ਅਮਨਦੀਪ ਕੌਰ ਨੂੰ ਪਿੰਡ ਗਾਲਿਬ ਕਲਾਂ ਦਾ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ | ਕਲੇਰ ਨੇ ਕਿਹਾ ਕਿ 18 ਮਾਰਚ ਨੂੰ ਵੱਡੀ ਗਿਣਤੀ ਵਿਚ ਬਜ਼ੁਰਗਾਂ, ਮਾਤਾਵਾਂ-ਭੈਣਾਂ ਤੇ ਨੌਜਵਾਨ ਵੀਰਾਂ ਨੇ ਜੋਸ਼ ਤੇ ਉਤਸ਼ਾਹ ਨਾਲ ਇਸ ਰੈਲੀ ਵਿਚ ਸ਼ਮੂਲੀਅਤ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਰੈਲੀ ਦਾ ਮਕਸਦ ਸੂਬੇ ਦੇ ਮੌਜੂਦਾਂ ਹਲਾਤਾਂ ਨੂੰ ਲੋਕਾਂ ਸਾਹਮਣੇ ਰੱਖਣਾ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਾ ਹੈ | 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਅਤੇ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਇਲਾਕਾ ਨਿਵਾਸੀਆਂ ਨੇ ਪਾਰਟੀ ਨਾਲ ਪੂਰਾ ਡੱਟਕੇ ਚੱਲਣ ਦਾ ਭਰੋਸਾ ਦਿੱਤਾ | ਸ਼੍ਰੋਮਣੀ ਅਕਾਲੀ ਦਲ ਦੀ ਇਹ ਜਗਰਾਉਂ ਰੈਲੀ ਨਾਲ ਹਲਕੇ ਵਿਚ ਅਕਾਲੀ ਦਲ ਦੀ ਸੰਗਠਨਾਤਮਿਕ ਤਾਕਤ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਚੋਣਾਂ ਲਈ ਮਜ਼ਬੂਤ ਬੁਨਿਆਦ ਤਿਆਰ ਹੋਵੇਗੀ | ਇਸ ਮੌਕੇ ਗੁਰਦੀਪ ਸਿੰਘ ਗਾਲਿਬ ਖੁਰਦ, ਸਰਤਾਜ ਸਿੰਘ ਗਾਲਿਬ ਰਣ ਸਿੰਘ ਤੇ ਹੋਰ ਹਾਜ਼ਰ ਸਨ |