ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਾ ਸਮਾਜ ਦੀ ਤਰੱਕੀ ਲਈ ਜ਼ਰੂਰੀ - ਖੰਗੂੜਾ
ਅਜੀਤ ਡੈਸਕ
10-03-2026
ਲੁਧਿਆਣਾ, 9 ਮਾਰਚ (ਡਾ. ਤਰਲੋਚਨ ਸਿੰਘ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਆਮ ਆਦਮੀ ਪਾਰਟੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਆਰਥਿਕ ਸਹਾਇਤਾ ਦੇ ਤੌਰ 'ਤੇ ਦਿੱਤੇ ਜਾਣਗੇ | ਇਸ ਸੰਬੰਧੀ ਸ਼ਹਿਰ ਦੇ ਸਾਰੇ ਵਿਧਾਇਕਾਂ ਦੇ ਦਫ਼ਤਰਾਂ ਵਿਚ ਮਹਿਲਾਵਾਂ ਨਾਲ ਇਸ ਮੌਕੇ ਦੀ ਖੁਸ਼ੀ ਮਨਾਈ ਗਈ ਅਤੇ ਉਨ੍ਹਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ 'ਤੇ ਕੈਬਨਿਟ ਮੰਤਰੀ ਤੇ ਹਲਕਾ ਪੱਛਮੀ ਦੇ ਵਿਧਾਇਕ ਸੰਜੀਵ ਅਰੋੜਾ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਵਲੋਂ ਮਹਿਲਾਵਾਂ ਨੂੰ ਇਸ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਾ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ ਅਤੇ ਇਸ ਯੋਜਨਾ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ, ਕੌਂਸਲਰ ਗੁਰਪ੍ਰੀਤ ਬੱਬਲ, ਸਨੀ ਮਾਸਟਰ, ਮਨੀਸ਼ ਸ਼ਾਹ, ਨੰਦਨੀ ਜੈਰੱਥ ਅਤੇ ਹੋਰ ਸਾਥੀਆਂ ਵਲੋਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵੱਲ ਇਕ ਵੱਡਾ ਕਦਮ ਹੈ |