13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਚਾਰ ਸਾਲਾਂ ਦੀ ਬਣਦੀ 48 ਹਜ਼ਾਰ ਰੁਪਏ ਦੀ ਰਕਮ ਔਰਤਾਂ ਦੇ ਖ਼ਾਤਿਆਂ 'ਚ ਪਾਈ ਜਾਵੇ-ਠੇਕੇਦਾਰ ਸਿੱਧਵਾਂ

Ad Position 21
No active advertisement
ਅਜੀਤ ਡੈਸਕ 11-03-2026
ਭੂੰਦੜੀ, 10 ਮਾਰਚ (ਕੁਲਦੀਪ ਸਿੰਘ ਮਾਨ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਪੰਜਾਬ ਸਰਕਾਰ ਦੇ ਬਜਟ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਚਾਰ ਸਾਲ ਬਾਅਦ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਐਲਾਨ ਮਹਿਲਾ ਸ਼ਕਤੀ ਦਾ ਅਪਮਾਨ ਹੈ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹਰ ਮਹਿਲਾ ਨੂੰ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਮੁਤਾਬਕ ਚਾਰ ਸਾਲਾਂ ਦੀ ਬਣਦੀ ਲਗਭਗ 48 ਹਜ਼ਾਰ ਰੁਪਏ ਦੀ ਰਕਮ ਸਭ ਤੋਂ ਪਹਿਲਾਂ ਅÏਰਤਾਂ ਦੇ ਖ਼ਾਤਿਆਂ 'ਚ ਪਾਈ ਜਾਵੇ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਡੇ ਦਾਅਵੇ ਤਾਂ ਕਰ ਰਹੀ ਹੈ, ਪਰ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਕੋਈ ਵੱਡਾ ਲਾਭ ਨਹੀਂ ਮਿਲ ਰਿਹਾ | ਸਿੱਧਵਾਂ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰਨੇ ਚਾਹੀਦੇ ਹਨ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਲੋਕ ਇਸ ਦਾ ਹਿਸਾਬ ਲੈਣਗੇ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਜ਼ਿਲ੍ਹਾ ਲੁਧਿਆਣਾ ਪੱਛਮੀ ਦੇ ਪ੍ਰਧਾਨ ਦੀ ਅਗਵਾਈ ਹੇਠ ਬਰਨਾਲਾ ਰੈਲੀ ਲਈ ਜੱਥਾ ਰਵਾਨਾ ਹੋਇਆ ਅਗਲੀ ਖ਼ਬਰ ਰਿਮਟ ਸਕੂਲ ਆਫ਼ ਐਜੂਕੇਸ਼ਨ 'ਚ ਸਿੱਖਿਆ ਤੇ ਸਿਖਲਾਈ 'ਚ ਮਨੋਵਿਗਿਆਨਕ ਟੈਸਟਿੰਗ 'ਤੇ ਵਰਕਸ਼ਾਪ
Ad Position 24