13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅਹਿਮ ਮੁੱਦੇ ਵਿਧਾਨ ਸਭਾ 'ਚ ਉਠਾ ਕੇ ਸਿੱਖ ਕੌਮ ਦਾ ਦਿਲ ਜਿੱਤ ਗਿਆ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ

Ad Position 21
No active advertisement
ਅਜੀਤ ਡੈਸਕ 11-03-2026
ਮੁੱਲਾਂਪੁਰ-ਦਾਖਾ, 10 ਮਾਰਚ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ ਵਲੋਂ ਸਿੱਖਾਂ ਦੇ ਅਹਿਮ 3 ਮੁੱਦੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਵਿਧਾਨ ਸਭਾ 'ਚ ਪਹਿਲਾਂ ਹੀ ਲਿਆਂਦਾ ਬਿੱਲ ਪਾਸ ਕਰਨ, ਸਾਂਸਦ ਅੰਮਿ੍ਤਪਾਲ ਸਿੰਘ ਖ਼ਾਲਸਾ ਤੋਂ ਐੱਨ.ਐੱਸ.ਏ ਹਟਾਉਣ ਦੇ ਨਾਲ ਸਜ਼ਾ ਜਾਬਤਾ ਭਾਈ ਜਗਤਾਰ ਸਿੰਘ ਹਵਾਰਾ, ਭਾਈ ਦਵਿੰਦਰਪਾਲ ਸਿੰਘ ਭੁੱਲਰ ਲਈ ਪੈਰੋਲ ਬਾਰੇ ਬੇਬਾਕ ਸ਼ਬਦਾਂ ਨਾਲ ਇਯਾਲੀ ਨੇ ਪੂਰੀ ਸਿੱਖ ਕੌਮ ਦਾ ਦਿਲ ਜਿੱਤ ਲਿਆ, ਆਉਣ ਵਾਲੇ ਸਮੇਂ ਅਜਿਹੇ ਸਿਆਸੀ ਆਗੂ ਲੋਕ ਪ੍ਰਮਾਣਿਤ ਹੋਣਗੇ | ਬਹੁਤਾਦ ਸਿੱਖ ਲੋਕਾਂ ਨੇ ਸੋਸ਼ਲ ਮੀਡੀਏ 'ਤੇ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ. ਦੁਆਰਾ ਵਿਧਾਨ ਸਭਾ 'ਚ ਸਿੱਖਾਂ ਨੂੰ ਚੀਸ ਦੇ ਰਹੇ ਮਾਮਲੇ ਉਭਾਰਨ ਵਾਲੇ ਭਾਸ਼ਣ ਦੀ ਸ਼ਲਾਘਾ ਕੀਤੀ | ਮੀਰੀ-ਪੀਰੀ ਦੇ ਸਿਧਾਂਤ ਉੱਪਰ ਪਹਿਰਾ ਦਿੰਦਿਆਂ ਸਿਆਸੀ ਪਿੜ 'ਚ ਸਰਗਰਮ ਇਯਾਲੀ ਜਿਸ ਬਿੱਲ ਨੂੰ ਪ੍ਰਵਾਨ ਕਰਵਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਾ ਰਿਹਾ, ਸਿੱਖ ਚਿੰਤਤ ਵੀ ਹੁਣ ਤੱਕ ਇਹੋ ਮੰਗ ਕਰਦੇ ਆ ਰਹੇ ਹਨ | ਭਾਜਪਾ ਦੀ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ 3 ਕਾਲੇ ਕਾਨੂੰਨਾਂ ਦਾ ਵਿਰੋਧ ਕਰਦਿਆਂ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਉਲਟ ਜਾ ਕੇ ਰਾਸ਼ਟਰਪਤੀ ਨੂੰ ਵੋਟ ਦਾ ਵਿਰੋਧ ਵਾਲੇ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ. ਵਲੋਂ 'ਆਪ' ਪਾਰਟੀ ਦੀ ਪੰਜਾਬ ਸਰਕਾਰ ਦੁਆਰਾ ਤਿਆਰ ਲੈਂਡ ਪੂਲਿੰਗ ਪਾਲਸੀ ਦਾ ਤਿੱਖਾ ਵਿਰੋਧ ਕਰਕੇ ਕਿਰਸਾਨੀ ਬਚਾਉਣ ਲਈ ਸਿਰਤੋੜ ਯਤਨ ਕੀਤਾ | ਭਾਰਤ ਦੀ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੁਆਰਾ ਸਿੱਖ ਵਿਰੋਧੀ ਹਰ ਫ਼ੈਸਲੇ ਦਾ ਡਟ ਕੇ ਵਿਰੋਧ ਕਰ ਰਹੇ ਮਨਪ੍ਰੀਤ ਸਿੰਘ ਇਯਾਲੀ ਨੂੰ ਹਲਕਾ ਦਾਖਾ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਹਰ ਹਲਕੇ 'ਚ ਮਿਲ ਰਿਹੇ ਪਿਆਰ 'ਚ ਇਹ ਗੱਲ ਝਲਕਣ ਲੱਗ ਪਈ ਕਿ ਪੰਜਾਬ ਦੇ ਪੰਥਕ ਲੋਕ ਜਦ ਪੰਜਾਬ ਬਚਾਉਣ ਵਾਲਿਆਂ ਨੂੰ ਅੱਗੇ ਲਿਆਉਣਗੇ, ਉਨ੍ਹਾਂ ਮੋਹਰੀ ਸਫ਼ਾ 'ਚ ਮਨਪ੍ਰੀਤ ਸਿੰਘ ਇਯਾਲੀ ਦਾ ਨਾਂਅ ਵਿਸ਼ੇਸ਼ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦਾ ਬਜਟ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ-ਤਲਵਾੜਾ ਅਗਲੀ ਖ਼ਬਰ ਜਗਰਾਉਂ ਸ਼ਹਿਰ 'ਚ ਘਰੈਲੂ ਗੈਸ ਦੀ ਸਪਲਾਈ ਵਾਲੀ ਪਾਈਪ ਲਾਈਨ ਲੀਕ ਹੋਣ ਕਾਰਨ ਫੈਲੀ ਦਹਿਸ਼ਤ
Ad Position 24