ਭੂੰਦੜੀ, 10 ਮਾਰਚ (ਕੁਲਦੀਪ ਸਿੰਘ ਮਾਨ)-ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ ਨੇ ਪੰਜਾਬ ਸਰਕਾਰ ਦੇ ਬਜਟ ਅਤੇ ਨੀਤੀਆਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੌਜੂਦਾ 'ਆਪ' ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਰਹਿ ਗਈ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਨਹੀਂ ਉਤਰ ਸਕੀ | ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਪਿਛਲੇ ਚਾਰ ਬਜਟਾਂ ਦੌਰਾਨ ਵੀ ਪੰਜਾਬ ਦੇ ਵਧਦੇ ਕਰਜ਼ੇ ਅਤੇ ਮਾਲੀਆ ਸੰਬੰਧੀ ਮਸਲਿਆਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ | ਇਸ ਦੇ ਉਲਟ ਸਰਕਾਰ ਵਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਵੱਡੇ ਪੱਧਰ 'ਤੇ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ | ਤਲਵਾੜਾ ਨੇ ਕਿਹਾ ਕਿ ਚੋਣਾਂ ਦੌਰਾਨ ਸਰਕਾਰ ਵਲੋਂ ਅÏਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇ ਸਰਕਾਰ ਸੱਚਮੁੱਚ ਆਪਣਾ ਵਾਅਦਾ ਨਿਭਾਉਣਾ ਚਾਹੁੰਦੀ ਹੈ ਤਾਂ ਚਾਰ ਸਾਲਾਂ ਦੇ ਹਿਸਾਬ ਨਾਲ ਅÏਰਤਾਂ ਨੂੰ 48 ਹਜ਼ਾਰ ਰੁਪਏ ਜਾਰੀ ਕਰਨੇ ਚਾਹੀਦੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਹੁਣ ਅÏਰਤਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੇ ਨਾਂਅ 'ਤੇ ਸਿਰਫ਼ ਐਲਾਨਬਾਜ਼ੀ ਕਰ ਰਹੀ ਹੈ, ਜਦਕਿ ਹਕੀਕਤ ਵਿਚ ਲੋਕਾਂ ਨੂੰ ਕੋਈ ਵੱਡਾ ਲਾਭ ਨਹੀਂ ਮਿਲ ਰਿਹਾ | ਤਲਵਾੜਾ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸਦਾ ਜਵਾਬ ਦੇਣਗੇ |