ਰਾਏਕੋਟ, 10 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਬਰਨਾਲਾ ਵਿਖੇ ਹੋ ਰਹੀ ਕਿਸਾਨ ਮਹਾਂਪੰਚਾਇਤ 'ਚ ਸ਼ਾਮਿਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਬਲਾਕ ਰਾਏਕੋਟ ਦਾ ਜੱਥਾ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਦੀ ਅਗਵਾਈ ਹੇਠ ਰਵਾਨਾ ਹੋਇਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਨੇ ਦੱਸਿਆ ਕਿ ਸੰਯਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਦੇ ਬਿਜਲੀ ਬਿੱਲ, ਬੀਜ ਬਿੱਲ, ਮਨਰੇਗਾ ਖ਼ਤਮ ਕਰਨ ਖਿਲਾਫ਼ ਤੇ ਅਮਰੀਕਾ ਨਾਲ ਹੋ ਰਹੀ ਨਵੇਂ ਟਰੇਡ ਸਮਝੌਤੇ ਖਿਲਾਫ਼ ਅੱਜ ਬਰਨਾਲਾ ਵਿਖੇ ਵਿਸ਼ਾਲ ਮਹਾਂਕਿਸਾਨ ਪੰਚਾਇਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਮਹਾਂਪੰਚਾਇਤ ਦੌਰਾਨ ਕੇਂਦਰ ਸਰਕਾਰ ਤੋਂ ਚਾਰ ਲੇਬਰ ਕੋਡ ਰੱਦ ਕਰਵਾਉਣ, ਵਿਸ਼ਵ ਵਪਾਰ ਸਮਝੌਤੇ ਵਿਚੋਂ ਖੇਤੀ ਸੈਕਟਰ ਨੂੰ ਬਾਹਰ ਰੱਖਣ ਅਤੇ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ਾ ਮੁਆਫ਼ ਕਰਨ ਆਦਿ ਮਸਲਿਆਂ ਉੱਪਰ ਵਿਚਾਰਾਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਆਰ-ਪਾਰ ਦੀ ਲੜ੍ਹਾਈ ਲੜ੍ਹਾਂਗੇ | ਇਸ ਮੌਕੇ ਰੈਲੀ ਵਿਚ ਸ਼ਾਮਿਲ ਹੋਣ ਲਈ ਜਗਰੂਪ ਸਿੰਘ ਗਿੱਲ, ਨਿਰਮਲ ਸਿੰਘ ਫੇਰੂਰਾਈ, ਚਰਨਜੀਤ ਸਿੰਘ, ਹਰਜਿੰਦਰ ਸਿੰਘ, ਜਲੌਰ ਸਿੰਘ, ਸ਼ਿੰਦਰ ਸਿੰਘ, ਰਾਜ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ, ਸ਼ਿੰਦਰ ਸਿੰਘ, ਗੁਰਚਰਨ ਸਿੰਘ ਬਾਬਾ ਆਦਿ ਹਾਜ਼ਰ ਸਨ |