ਗੁਰੂ ਅਮਰਦਾਸ ਇੰਟਰਨੈਸ਼ਨਲ ਸਕੂਲ ਝੋਰੜਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਅਜੀਤ ਡੈਸਕ
11-03-2026
ਰਾਏਕੋਟ, 10 ਮਾਰਚ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਇੰਟਰਨੈਸ਼ਨਲ ਸਕੂਲ ਝੋਰੜਾਂ ਵਿਖੇ 'ਅੰਤਰਰਾਸ਼ਟਰੀ ਮਹਿਲਾ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਵਿਚ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ, ਜਿੰਨ੍ਹਾਂ ਵਿਚ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣਾਂ ਅਤੇ ਨਾਚ ਰਾਹੀਂ ਮਹਿਲਾਵਾਂ ਦੀ ਮਹੱਤਤਾ ਨੂੰ ਦਰਸਾਇਆ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਜਯੋਤੀ ਦੇਵਗਨ ਮਲਹੋਤਰਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਹ ਹਰ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਮਹਿਲਾਵਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੀ ਮਹਿਲਾਵਾਂ ਦੇ ਯੋਗਦਾਨ ਦੀ ਪ੍ਰਸੰਸਾ ਕੀਤੀ ਗਈ | ਸਮਾਗਮ ਦੇ ਅੰਤ ਵਿਚ ਸਾਰਿਆਂ ਨੇ ਇਹ ਸੰਕਲਪ ਲਿਆ ਕਿ ਸਮਾਜ 'ਚ ਮਹਿਲਾਵਾਂ ਨੂੰ ਬਰਾਬਰ ਅਧਿਕਾਰ ਅਤੇ ਸਤਿਕਾਰ ਮਿਲਣਾ ਚਾਹੀਦਾ ਹੈ | ਇਸ ਮੌਕੇ ਸਕੂਲ ਵਾਈਸ ਚੇਅਰਮੈਨ ਸਰਬਜੀਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਆਖਿਆ ਕਿ ਔਰਤ ਸਮਾਜ ਦੀ ਸਿਰਜਣਹਾਰ ਹੈ, ਇਸ ਲਈ ਸਾਨੂੰ ਸਭ ਨੂੰ ਔਰਤ ਵਰਗ ਦਾ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਔਰਤ ਬਿਨ੍ਹਾਂ ਸ਼ਿ੍ਸ਼ਟੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ | ਇਸ ਲਈ ਸਮਾਜ ਵਿਚ ਮਰਦ-ਔਰਤ ਦੇ ਭੇਦਭਾਵ ਨੂੰ ਖ਼ਤਮ ਕਰਕੇ ਔਰਤਾਂ ਨੂੰ ਬਣਦੇ ਹੱਕ ਦਿੱਤੇ ਜਾਣੇ ਚਾਹੀਦੇ ਹਨ | ਇਸ ਸਮੇਂ ਵਾਈਸ ਪਿ੍ੰਸੀਪਲ ਸ੍ਰੀਮਤੀ ਰਾਜਿੰਦਰ ਕੌਰ ਮਾਨ ਵੀ ਹਾਜ਼ਰ ਸਨ |