13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭੂੰਦੜੀ 'ਚ ਖ਼ਾਲਸੇ ਦਾ ਨਿਆਰਾ ਤਿਉਹਾਰ ਹੋਲਾ ਮਹੱਲਾ ਮਨਾਇਆ

Ad Position 21
No active advertisement
ਅਜੀਤ ਡੈਸਕ 11-03-2026
ਭੂੰਦੜੀ, 10 ਮਾਰਚ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬਾ ਭੂੰਦੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਾਰਕ ਗਰਾਊਾਡ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ, ਪ੍ਰਵਾਸੀ ਭਾਰਤੀ ਗਲੋਬਲ ਸਿੱਖ, ਗੁਰੂ ਗਿਆਨ ਲੰਗਰ ਖੰਨਾ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਖ਼ਾਲਸੇ ਦਾ ਨਿਆਰਾ ਤਿਉਹਾਰ ਹੋਲਾ ਮਹੱਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਖ਼ਾਲਸਾਈ ਰਿਵਾਇਤਾਂ ਅਨੁਸਾਰ ਵੱਖ-ਵੱਖ ਖੇਡਾਂ ਅਤੇ ਪ੍ਰੋਗਰਾਮ ਕਰਵਾਏ ਗਏ | ਸਮਾਗਮ ਦੀ ਸ਼ੁਰੂਆਤ ਸਰਬੱਤ ਦੇ ਭਲੇ ਲਈ ਅਰਦਾਸ ਨਾਲ ਕੀਤੀ ਗਈ | ਇਸ ਤੋਂ ਬਾਅਦ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੇ ਖੇਡਾਂ ਦੀ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਣ ਦਾ ਪ੍ਰਣ ਲਿਆ | ਇਸ ਮੌਕੇ ਪ੍ਰਧਾਨ ਹਰਦੀਪ ਸਿੰਘ ਧਾਂਦਰਾ, ਭਾਈ ਪਰਮਿੰਦਰ ਸਿੰਘ ਅਤੇ ਭਾਈ ਰਮਨਦੀਪ ਸਿੰਘ ਨੇ ਹੋਲਾ ਮਹੱਲੇ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਗੁਰਨਾਮ ਸਿੰਘ ਢਿੱਲੋਂ (ਕੈਨੇਡਾ) ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਜੀਵਨ ਦੇ ਹਰ ਪੱਖ ਵਿਚ ਗੁਰ-ਇਤਿਹਾਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਉਨ੍ਹਾਂ ਨੇ ਗੁਰਮੁਖੀ ਸਿੱਖਿਆ ਦੀ ਮਹੱਤਤਾ ਬਾਰੇ ਵੀ ਦੱਸਿਆ ਅਤੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਅਤੇ ਪੰਜਾਬੀ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸਿੱਖੀ ਅਸੂਲਾਂ ਨੂੰ ਦਰਸਾਉਂਦੇ ਵੱਖ-ਵੱਖ ਪ੍ਰੋਗਰਾਮ ਵੀ ਪੇਸ਼ ਕੀਤੇ ਗਏ | ਛੋਟੇ ਬੱਚਿਆਂ ਵਲੋਂ ਕਵਿਤਾਵਾਂ, ਲੈਕਚਰ ਅਤੇ ਗੁਰਬਾਣੀ ਕੰਠ ਕਰਕੇ ਸੁਣਾਈ ਗਈ | ਇਸ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਸੰਬੰਧਿਤ ਸਵਾਲ ਪੁੱਛੇ ਗਏ ਅਤੇ ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸਰਦਾਰੀਆਂ ਟਰੱਸਟ ਵਲੋਂ ਦਸਤਾਰ ਮੁਕਾਬਲੇ ਵੀ ਕਰਵਾਏ ਗਏ, ਜਿੰਨ੍ਹਾਂ ਵਿਚ ਨੌਜਵਾਨਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ | ਇਸ ਦੌਰਾਨ ਸੰਗਤ ਨੂੰ ਦਸਤਾਰ ਦੀ ਮਹਾਨਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ | ਡੀ.ਪੀ. ਕੁਲਦੀਪ ਸਿੰਘ ਭਰੋਵਾਲ ਅਤੇ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਗੋਲਾ ਸੁੱਟਣਾ, ਦੌੜ ਮੁਕਾਬਲੇ, ਰੱਸਾਕਸੀ ਅਤੇ ਔਰਤਾਂ ਲਈ ਘੜਾ ਸਿਰ 'ਤੇ ਚੁੱਕ ਕੇ ਦੌੜ ਸਮੇਤ ਹੋਰ ਖੇਡਾਂ ਦੇ ਮੁਕਾਬਲੇ ਕਰਵਾਏ ਗਏ | ਜੇਤੂ ਖਿਡਾਰੀਆਂ ਨੂੰ ਸਾਈਕਲਾਂ ਅਤੇ ਐੱਲ.ਈ.ਡੀ. ਇਨਾਮ ਵਜੋਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲੱਕੀ ਡਰਾਅ ਵੀ ਕੱਢੇ ਗਏ | ਇਸ ਮੌਕੇ ਦਰਸ਼ਨ ਸਿੰਘ ਬੀਰਮੀ, ਅਮਰਿੰਦਰ ਸਿੰਘ, ਸਰਪੰਚ ਕੋਮਲਜੀਤ ਸਿੰਘ ਗਰੇਵਾਲ, ਗੁਰਜੀਤ ਸਿੰਘ ਮੰਤਰੀ, ਸੁਖਵਿੰਦਰ ਸਿੰਘ ਆੜ੍ਹਤੀ, ਹਰਵਿੰਦਰ ਸਿੰਘ, ਦਲਜੀਤ ਸਿੰਘ, ਲਾਲਜੀਤ ਸਿੰਘ, ਪਿ੍ਤਪਾਲ ਸਿੰਘ, ਤਰਨਜੀਤ ਸਿੰਘ, ਸੂਬੇਦਾਰ ਕਾਲਾ ਸਿੰਘ, ਮਾ. ਹਰਜਿੰਦਰ ਸਿੰਘ, ਅਮਰਜੀਤ ਸਿੰਘ, ਸ਼ਾਮ ਸਿੰਘ, ਪਾਲ ਸਿੰਘ, ਲਖਵੀਰ ਸਿੰਘ, ਸੁਖਜੀਤ ਸਿੰਘ ਪੰਚ, ਡਾ. ਜਗਦੇਵ ਸਿੰਘ ਕੋਲ, ਕੈਪਟਨ ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਮਾੜਾ, ਦਲਜੀਤ ਸਿੰਘ ਬਿੱਟੂ, ਰਛਪਾਲ ਸਿੰਘ ਸਾਬਕਾ ਸੈਨਿਕ, ਗੁਰਜੰਟ ਸਿੰਘ ਮਹਿਰੋ, ਮਨਦੀਪ ਸਿੰਘ ਢਿੱਲੋਂ, ਡਾ. ਅਮਰੀਕ ਸਿੰਘ, ਹਰਜਿੰਦਰ ਸਿੰਘ ਢੰਡਾਰੀ, ਅਜਮੇਰ ਸਿੰਘ ਚੀਮਨਾ, ਮੈਡਮ ਮਨਦੀਪ ਕੌਰ, ਬਲਜੀਤ ਕੌਰ ਧਾਂਦਰਾ ਸਮੇਤ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਬੀਆਂ ਦੇ ਤਿੰਨ ਰੋਜ਼ਾ 54ਵੇਂ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ, ਕੀਤਾ ਪੋਸਟਰ ਜਾਰੀ ਅਗਲੀ ਖ਼ਬਰ ਗੁਰੂ ਅਮਰਦਾਸ ਇੰਟਰਨੈਸ਼ਨਲ ਸਕੂਲ ਝੋਰੜਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Ad Position 24