ਚੌਂਕੀਮਾਨ, 10 ਮਾਰਚ (ਤੇਜਿੰਦਰ ਸਿੰਘ ਚੱਢਾ)-ਦੀ ਮੁੱਲਾਂਪੁਰ ਕੋਆਪ੍ਰੇਟਿਵ ਮਾਰਕੀਟਿੰਗ ਤੇ ਪ੍ਰੋਸੈਸਿੰਗ ਸੁਸਾਇਟੀ ਚੇਅਰਮੈਨ ਸਾਧੂ ਸਿੰਘ ਦਿਲਸ਼ਾਦ ਸੇਖੂਪੁਰਾ (ਸਾਬਕਾ ਸਰਪੰਚ), ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ ਤੇ 'ਆਪ' ਆਗੂ ਬੇਅੰਤ ਸਿੰਘ ਬਾਸੀਆਂ ਬੇਟ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਸੂਬੇ ਦੀਆਂ ਆਮ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਹਰ ਮਹੀਨੇ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਲੋਕ ਪੱਖੀ ਹੈ ਜਿਸ ਵਿਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ | ਉਕਤ ਆਗੂਆਂ ਨੇ ਕਿਹਾ ਕਿ 'ਆਪ' ਵਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਸਭ ਨੂੰ ਪੂਰਾ ਕੀਤਾ ਗਿਆ ਹੈ | ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਸਮੇਤ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਲੋਕ ਪੱਖੀ ਬਜਟ ਪੇਸ਼ ਕੀਤਾ |