ਖੰਨਾ 'ਚ 'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਰਕਾਰ 'ਤੇ ਕੀਤੇ ਤਿੱਖੇ ਹਮਲੇ
ਅਜੀਤ ਡੈਸਕ
11-03-2026
ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਵਿਚ ਵੱਡੀ ਪੱਧਰ 'ਤੇ ਆਈ ਟੀ ਇੰਡਸਟਰੀ ਲਿਆਵੇਗਾ | ਉਨ੍ਹਾਂ ਕਿਹਾ ਕਿ ਅਸੀਂ ਆਈ ਟੀ ਸੈਕਟਰ ਵਿਚ ਨਿਵੇਸ਼ ਵਾਸਤੇ ਮੁਹਾਲੀ ਅਤੇ ਅੰਮਿ੍ਤਸਰ ਦੋ ਸ਼ਹਿਰਾਂ ਦੀ ਪਛਾਣ ਕੀਤੀ ਹੈ | ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਸਰਹੱਦੀ ਜ਼ਿਲਿ੍ਹਆਂ ਤੇ ਇਸਦੇ ਕੰਡੀ ਖੇਤਰ ਦੇ ਵਿਕਾਸ ਵਿਚ ਵਿਸ਼ਵਾਸ ਰੱਖਦਾ ਹੈ | ਅਸੀਂ ਮਹਿਸੂਸ ਕਰਦੇ ਹਾਂ ਕਿ ਸਿਰਫ਼ ਇਕ ਸਪੈਸ਼ਲ ਸਨਅਤੀ ਪੈਕੇਜ ਹੀ ਇਹਨਾਂ ਖ਼ਿੱਤਿਆਂ ਦਾ ਵਿਕਾਸ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਇਹਨਾਂ ਨਵੇਂ ਉਦਯੋਗਾਂ ਵਿਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਵਾਸਤੇ ਰਾਖਵੀਂਆਂ ਹੋਣ | ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ 'ਤੇ ਅÏਰਤਾਂ ਖ਼ਿਲਾਫ਼ ਟਿੱਪਣੀਆਂ ਦੀ ਨਿਖੇਧੀ ਕੀਤੀ | ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਪੈਸੇ ਨਾਲ ਦੇਸ਼ ਭਰ ਵਿਚ ਆਪਣੀਆਂ ਤਸਵੀਰਾਂ ਲਗਵਾਉਣ ਵਾਸਤੇ 4400 ਕਰੋੜ ਰੁਪਏ ਬਰਬਾਦ ਕੀਤੇ ਪਰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਸਰਕਾਰ ਨੇ 52000 ਕਰੋੜ ਰੁਪਏ ਦਾ ਕਰਜ਼ਾ ਚੁੱਕ ਕੇ ਅਤੇ ਸਰਕਾਰੀ ਜ਼ਮੀਨਾਂ ਵੇਚ ਕੇ ਅÏਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਨਗਦ ਰਾਸ਼ੀ ਦੇ ਕੇ ਇਹ ਵੋਟਾਂ ਖ਼ਰੀਦਣ ਵਾਲੀ ਗੱਲ ਹੈ | ਸਰਦਾਰ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਗੈਂਗਸਟਰਵਾਦ ਤੇ ਨਸ਼ਾ ਮਾਫੀਆ ਦਾ ਖ਼ਾਤਮਾ ਕਰੇਗੀ | ਬਾਦਲ ਨੇ ਦਾਅਵਾ ਕੀਤਾ ਕਿ ਸਰਕਾਰ ਬਣਨ ਤੋਂ ਬਾਅਦ ਇਕ ਬੂੰਦ ਵੀ ਉਦਯੋਗਿਕ ਜਾਂ ਸੀਵਰੇਜ ਦਾ ਪਾਣੀ ਦਰਿਆਵਾਂ ਵਿਚ ਨਹੀਂ ਦੇਣ ਦਿਆਂਗੇ ਅਤੇ ਰਾਜਸਥਾਨ ਨੂੰ ਜਾਂਦਾ ਪਾਣੀ ਬੰਦ ਕਰ ਦਿੱਤਾ ਜਾਵੇਗਾ | ਬਾਦਲ ਨੇ ਇਹ ਵੀ ਦੱਸਿਆ ਕਿ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿਚ 50 ਫ਼ੀਸਦੀ ਸੀਟਾਂ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਵਾਸਤੇ ਰਾਖਵੀਂਆਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਅਸੀਂ ਹਰ ਜ਼ਿਲ੍ਹੇ ਵਿਚ ਇਕ ਮੈਡੀਕਲ ਤੇ ਵੈਟਨਰੀ ਕਾਲਜ ਸਥਾਪਿਤ ਕਰਾਂਗੇ ਤੇ ਨਾਲ ਹੀ ਇਕ ਸਕਿੱਲ ਯੂਨੀਵਰਸਿਟੀ ਸਥਾਪਿਤ ਕਰਾਂਗੇ ਜੋ ਇੰਡਸਟਰੀ ਦੀ ਲੋੜ ਮੁਤਾਬਿਕ ਨੌਜਵਾਨਾਂ ਨੂੰ ਸਿਖਲਾਈ ਦੇਵੇਗੀ | ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ 10 ਲੱਖ ਰੁਪਏ ਵਿਆਜ ਮੁਕਤ ਕਰਜ਼ਾ ਦੇਵਾਂਗੇ ਤਾਂ ਜੋ ਉਨ੍ਹਾਂ ਨੂੰ ਉੱਦਮੀ ਬਣਨ ਵਾਸਤੇ ਉਤਸ਼ਾਹਿਤ ਕੀਤਾ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬਾ ਜਸਦੀਪ ਕੌਰ ਯਾਦੂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ ਅਤੇ ਜਸਪਾਲ ਸਿੰਘ ਬਿੱਟੂ ਚੱਠਾ ਨੇ ਸੰਬੋਧਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਦੇ ਸੀ. ਮੀਤ ਪ੍ਰਧਾਨ ਜਗਦੇਵ ਸਿੰਘ ਬੋਪਾਰਾਏ ਪਾਇਲ, ਸਾਬਕ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ, ਸੀ. ਨੇਤਾ ਨਵਤੇਜ ਸਿੰਘ ਖੱਟੜਾ, ਐਡ. ਜਤਿੰਦਰਪਾਲ ਸਿੰਘ ਭੋਲੂ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਪ੍ਰੋ. ਗੁਰਬਖ਼ਸ਼ ਸਿੰਘ ਬੀਜਾ, ਹਰਪਾਲ ਸਿੰਘ ਜੱਲ੍ਹਾ, ਚੇਅਰਮੈਨ ਵਿੱਕੀ ਬੇਰਕਲਾਂ, ਰਣਬੀਰ ਸਿੰਘ ਖੱਟੜਾ, ਸੁਖਵਿੰਦਰ ਸਿੰਘ ਮਾਂਗਟ, ਹਨੀ ਰੋਸ਼ਾ, ਰਣਜੀਤ ਸਿੰਘ ਗੋਹ, ਗੁਰਮੇਲ ਸਿੰਘ ਇਕੋਲਾਹੀ, ਤੇਜਿੰਦਰ ਸਿੰਘ ਇਕੋਲਾਹਾ, ਅੰਗਦਦੀਪ ਸਿੰਘ ਦਸਮੇਸ਼ ਪੇਂਟ, ਅਵਤਾਰ ਸਿੰਘ ਧਮੋਟ, ਗੁਰਦੀਪ ਸਿੰਘ ਦੀਪਾ, ਅਜਮੇਰ ਸਿੰਘ ਇਕੋਲਾਹੀ ਆਦਿ ਹਾਜ਼ਰ ਸਨ |