13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਕਿਸਾਨ ਮਹਾਂ ਪੰਚਾਇਤ ਲਈ ਕਿਸਾਨਾਂ ਦਾ ਵੱਡਾ ਜੱਥਾ ਬੀ.ਕੇ.ਯੂ. (ਰਾਜੇਵਾਲ) ਦੀ ਅਗਵਾਈ ਹੇਠ ਬਰਨਾਲੇ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 11-03-2026
ਰਾਏਕੋਟ, 10 ਮਾਰਚ (ਸੁਸ਼ੀਲ)-ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਬਰਨਾਲੇ ਵਿਖੇ ਹੋ ਰਹੀ ਕਿਸਾਨ ਮਹਾਂ ਪੰਚਾਇਤ ਵਿਚ ਸ਼ਾਮਿਲ ਹੋਣ ਵੱਡੀ ਗਿਣਤੀ ਕਿਸਾਨਾਂ ਦਾ ਇਕ ਜੱਥਾ ਅੱਜ ਇਥੋਂ ਬੀ.ਕੇ.ਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਬਰਨਾਲੇ ਲਈ ਰਵਾਨਾ ਹੋਇਆ | ਰਵਾਨਾ ਹੋਣ ਸਮੇਂ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਵਿਰੁੱਧ ਧੱਕੇਸ਼ਾਹੀ ਇਸੇ ਤਰ੍ਹਾਂ ਜਾਰੀ ਰੱਖੀ ਤਾਂ ਕਿਸਾਨ ਇਕ ਵਾਰ ਫਿਰ ਸੰਘਰਸ਼ ਦਾ ਰਾਹ ਫੜ੍ਹਨ ਲਈ ਮਜ਼ਬੂਰ ਹੋ ਜਾਣਗੇ | ਰਵਾਨਾ ਹੋਣ ਵਾਲਿਆਂ ਵਿਚ ਮਨਪ੍ਰੀਤ ਸਿੰਘ ਸਿੱਧੂ (ਪ੍ਰਧਾਨ ਜ਼ਿਲ੍ਹਾ ਪ੍ਰਧਾਨ ਰਾਜੇਵਾਲ), ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ, ਅਜਮੇਰ ਸਿੰਘ ਮੇਹਲੋ, ਸੀਨੀਅਰ ਆਗੂ ਪ੍ਰਗਟ ਸਿੰਘ ਜਰਨਲ ਸਕੱਤਰ ਜ਼ਿਲ੍ਹਾ ਲੁਧਿਆਣਾ, ਮਨਦੀਪ ਸਿੰਘ ਰਿੰਕੂ ਜ਼ਿਲ੍ਹਾ ਯੂਥ ਪ੍ਰਧਾਨ, ਰਣਵੀਰ ਸਿੰਘ ਬਲਾਕ ਪ੍ਰਧਾਨ ਮੁੱਲਾਂਪੁਰ, ਕਰਮਜੀਤ ਸਿੰਘ ਗਿੱਲ ਬਲਾਕ ਪ੍ਰਧਾਨ ਡੇਹਲੋਂ, ਕੁਲਵਿੰਦਰ ਸਿੰਘ ਬਲਾਕ ਪ੍ਰਧਾਨ ਸਮਰਾਲਾ, ਜਗਰਾਜ ਸਿੰਘ ਬਲਾਕ ਪ੍ਰਧਾਨ ਲੁਧਿਆਣਾ 2, ਕਰਮਜੀਤ ਸਿੰਘ ਬਲਾਕ ਪ੍ਰਧਾਨ ਮਾਛੀਵਾੜਾ, ਬਲਵੰਤ ਸਿੰਘ ਬਲਾਕ ਪ੍ਰਧਾਨ ਖੰਨਾ, ਗੁਰਦੀਪ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਖ਼ਜ਼ਾਨਚੀ, ਸਿਕੰਦਰ ਸਿੰਘ ਪ੍ਰਧਾਨ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਡੱਲਾ ਤੇ ਕਲੇਰ ਦੀ ਅਗਵਾਈ 'ਚ ਡੱਲਾ ਵਿਖੇ 18 ਦੀ ਰੈਲੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਪੱਛਮੀ ਦੇਸ਼ਾਂ 'ਚ ਫਸੇ ਪੰਜਾਬੀਆਂ ਨੂੰ ਜਲਦ ਸੁਰੱਖਿਅਤ ਵਾਪਿਸ ਲਿਆਂਦਾ ਜਾਵੇ-ਪ੍ਰਧਾਨ ਬਿੰਦਰ ਮਨੀਲਾ
Ad Position 24