13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਜ਼ਿਲ੍ਹਾ ਪ੍ਰਧਾਨ ਡੱਲਾ ਤੇ ਕਲੇਰ ਦੀ ਅਗਵਾਈ 'ਚ ਡੱਲਾ ਵਿਖੇ 18 ਦੀ ਰੈਲੀ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-03-2026
ਹਠੂਰ, 10 ਮਾਰਚ (ਜਸਵਿੰਦਰ ਸਿੰਘ ਛਿੰਦਾ)-18 ਮਾਰਚ ਨੂੰ ਜਗਰਾਉਂ ਨਵੀਂ ਦਾਣਾ ਮੰਡੀ ਵਿਖੇ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ' ਰੈਲੀ ਸਬੰਧੀ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਦੀ ਅਗਵਾਈ 'ਚ ਪਿੰਡ ਡੱਲਾ ਦੇ ਪਾਰਟੀ ਵਰਕਰਾਂ ਵਿਚ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਪਿੰਡ ਦੇ ਲੋਕਾਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਇਸ ਰੈਲੀ ਵਿਚ ਸ਼ਮੂਲੀਅਤ ਕਰਨ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਇਕਾਈ ਪ੍ਰਧਾਨ ਜਗਜੀਤ ਸਿੰਘ ਡੱਲਾ, ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਡੱਲਾ, ਸਾਬਕਾ ਸਰਪੰਚ ਗੁਰਦੀਪ ਸਿੰਘ ਨਵਾਂ ਡੱਲਾ, ਇੰਦਰਜੀਤ ਸਿੰਘ ਬਿੱਟੂ ਸਿੱਧੂ ਡੱਲਾ, ਗੁਰਚਰਨਜੀਤ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਦੇਵ ਸਿੰਘ, ਬਚਿੱਤਰ ਸਿੰਘ ਸਾਬਕਾ ਸਰਪੰਚ, ਜਰਨੈਲ ਸਿੰਘ ਪੰਚ, ਪਰਵਾਰ ਸਿੰਘ ਪੰਚ, ਸਾਧੂ ਸਿੰਘ ਪੰਚ, ਜਗਸੀਰ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ ਧਾਲੀਵਾਲ, ਬੂਟਾ ਸਿੰਘ ਸਮਰਾ, ਗੁਰਪ੍ਰੀਤ ਸਿੰਘ ਚਾਹਲ, ਫੌਜੀ ਕੇਹਰ ਸਿੰਘ, ਸੁਖਵਿੰਦਰ ਪਾਲ ਸਿੰਘ ਪੰਚ, ਸਿਮਰਨਜੀਤ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੱਠਾਧੂਹਾ ਵਿਖੇ ਮਹਿਲਾ ਵਰਗ ਨੇ ਹਜ਼ਾਰ ਰੁਪਏ ਵਾਲੀ ਯੋਜਨਾ ਲਾਗੂ ਹੋਣ 'ਤੇ ਗਿੱਧਾ-ਬੋਲੀਆਂ ਪਾ ਕੇ ਮਨਾਈ ਖੁਸ਼ੀ ਪੰਜਾ... ਅਗਲੀ ਖ਼ਬਰ ਕਿਸਾਨ ਮਹਾਂ ਪੰਚਾਇਤ ਲਈ ਕਿਸਾਨਾਂ ਦਾ ਵੱਡਾ ਜੱਥਾ ਬੀ.ਕੇ.ਯੂ. (ਰਾਜੇਵਾਲ) ਦੀ ਅਗਵਾਈ ਹੇਠ ਬਰਨਾਲੇ ਲਈ ਰਵਾਨਾ
Ad Position 24