13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

'ਆਪ' ਸਰਕਾਰ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਤੋਂ ਭੱਜੀ-ਦਾਖਾ

Ad Position 21
No active advertisement
ਅਜੀਤ ਡੈਸਕ 11-03-2026
• ਸੂਬਾ ਸਰਕਾਰ ਗਾਰੰਟੀਆਂ ਪੂਰੀਆਂ ਕਰਨ ਸਮੇਤ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ-ਚੇਅਰਮੈਨ ਘਮਣੇਵਾਲ
ਹੰਬੜਾਂ, 10 ਮਾਰਚ (ਮੇਜਰ ਹੰਬੜਾਂ)-'ਆਪ' ਸਰਕਾਰ ਵਲੋਂ ਸੱਤ੍ਹਾ 'ਚ ਆਉਣ ਸਮੇਂ ਲੋਕਾਂ ਨਾਲ ਜੋ ਚੋਣ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ ਅਤੇ ਆਖਰੀ ਵਰ੍ਹੇ ਪੇਸ਼ ਕੀਤੇ ਗਏ ਬਜਟ ਵਿਚ ਲੋਕਾਂ ਨੂੰ ਸਿਰਫ਼ ਗੁੰਮਰਾਹ ਕੀਤਾ ਗਿਆ ਹੈ | ਇਹ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਕਾਂਗਰਸ ਦੇ ਐੱਸ.ਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ, ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਘਮਣੇਵਾਲ ਦੇ ਘਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ | ਸ. ਦਾਖਾ ਨੇ ਕਿਹਾ ਕਿ ਸਰਕਾਰ ਕੋਲ ਮਹਿਲਾਵਾਂ ਨੂੰ ਦੇਣ ਲਈ ਫੁੱਟੀ ਕੌਡੀ ਨਹੀਂ ਹੈ ਤੇ ਸਰਕਾਰ ਸਿਰ ਤੋਂ ਲੈ ਕੇ ਪੈਰ ਤੱਕ ਕਰਜ਼ਾਈ ਹੋ ਚੁੱਕੀ ਹੈ ਤੇ ਪੰਜਾਬ ਸਿਰ ਕਰਜ਼ਾ ਕਈ ਗੁਣਾ ਵੱਧ ਚੁੱਕਾ ਹੈ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਗਾਰੰਟੀਆਂ ਨੂੰ ਕਿੱਥੋਂ ਪੂਰਾ ਕਰਨਗੇ | ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਨੇ ਕਿਹਾ ਕਿ ਸਰਕਾਰ ਗਾਰੰਟੀਆਂ ਪੂਰੀਆਂ ਕਰਨ ਦੇ ਨਾਲ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋ ਚੁੱਕੀ ਹੈ ਤੇ ਅੱਜ ਸਰਕਾਰ ਤੋਂ ਹਰ ਵਰਗ ਦੁਖੀ ਦਿਖਾਈ ਦੇ ਰਿਹਾ ਹੈ, ਜਿਸ ਲਈ ਹੁਣ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਖੜੇ੍ਹ ਦਿਖਾਈ ਦੇ ਰਹੇ ਹਨ, ਜਿਸ ਦੀ ਮਿਸਾਲ ਕਾਂਗਰਸ ਦੀ ਬਰਨਾਲਾ ਰੈਲੀ 'ਚ ਹੋਏ ਵੱਡੇ ਇਕੱਠ ਤੋਂ ਮਿਲਦੀ ਹੈ | ਇਸ ਮੌਕੇ ਸਾਬਕਾ ਸਰਪੰਚ ਅਲਬੇਲ ਸਿੰਘ ਘਮਣੇਵਾਲ, ਨੰਬਰਦਾਰ ਗੁਰਚਰਨ ਸਿੰਘ, ਸਾਬਕਾ ਸਰਪੰਚ ਉਜਾਗਰ ਸਿੰਘ, ਪੰਚ ਰਣਜੀਤ ਸਿੰਘ, ਸੋਹਣ ਸਿੰਘ, ਤਰਸੇਮ ਸਿੰਘ, ਮੇਵਾ ਸਿੰਘ, ਮੋਹਨ ਸਿੰਘ, ਦੁੱਲਾ ਸਿੰਘ ਸਮੇਤ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ- ਐਸ. ਸੀ./ਬੀ. ਸੀ. ਅਧਿਆਪਕ ਯੂਨੀ. ਅਗਲੀ ਖ਼ਬਰ ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ-ਪ੍ਰਧਾਨ ਲੱਖੀ/ਬੀਬੀ ਸਰਪੰਚ...
Ad Position 24