23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਜ਼ਿਲ੍ਹਾ ਲੁਧਿਆਣਾ ਵਿਚ ਐੱਲ.ਪੀ.ਜੀ, ਡੀਜ਼ਲ ਤੇ ਪੈਟਰੋਲ ਦੀ ਕੋਈ ਕਮੀ ਨਹੀਂ-ਡੀ.ਸੀ.

Ad Position 21
No active advertisement
ਅਜੀਤ ਡੈਸਕ 12-03-2026
ਜਗਰਾਉਂ, 11 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਜ਼ਿਲ੍ਹਾ ਲੁਧਿਆਣਾ ਵਿਚ ਐੱਲ.ਪੀ.ਜੀ. ਸਿਲੰਡਰਾਂ/ਡੀਜ਼ਲ/ਪੈਟਰੋਲ ਦੀ ਉਪਲੱਬਧਤਾ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਜ਼ਿਲ੍ਹਾ ਲੁਧਿਆਣਾ ਕੋਲ ਇਸ ਸਮੇਂ ਜਨਤਕ ਮੰਗ ਨੂੰ ਪੂਰਾ ਕਰਨ ਲਈ ਲੋੜੀਂਦਾ ਸਟਾਕ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਕਰਦਿਆਂ ਸਪੱਸ਼ਟ ਕੀਤਾ ਜ਼ਿਲ੍ਹਾ ਲੁਧਿਆਣਾ ਕੋਲ ਐਲ.ਪੀ.ਜੀ ਸਿਲੰਡਰਾਂ/ਡੀਜ਼ਲ/ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ ਹੈ | ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਪ੍ਰਭਾਵਿਤ ਨਾ ਹੋਣ ਅਤੇ ਘਬਰਾਉਣ ਵਾਲੀ ਖ਼ਰੀਦਦਾਰੀ ਨਾ ਕਰਨ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਜ਼ਿਲ੍ਹੇ ਵਿਚ ਐੱਲ.ਪੀ.ਜੀ, ਡੀਜ਼ਲ ਅਤੇ ਪੈਟਰੋਲ ਦੇ ਸਟਾਕ ਅਤੇ ਸਪਲਾਈ ਸਥਿਤੀ ਬਾਰੇ ਰੋਜ਼ਾਨਾ ਵਿਸਤਿ੍ਤ ਰਿਪੋਰਟਾਂ ਮੰਗੀਆਂ ਹਨ ਤਾਂ ਜੋ ਸਾਰੇ ਜ਼ਰੂਰੀ ਬਾਲਣਾਂ ਦੀ ਨਿਰਵਿਘਨ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਘਾਟ ਬਾਰੇ ਗਲਤ ਜਾਣਕਾਰੀ ਫੈਲਾਉਣ ਵਿਰੁੱਧ ਚਿਤਾਵਨੀ ਵੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦਾ ਜਥੇ: ਮਲਕਪੁਰ ਦੀ ਅਗਵਾਈ ਹੇਠ ਸਨਮਾਨ ਅਗਲੀ ਖ਼ਬਰ ਬਦਲਾਅ ਲਈ ਬਣਾਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਅਸਤੁੰਸ਼ਟ-ਜਥੇਦਾਰ ਜੱਲ੍ਹਾ
Ad Position 24