23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦਾ ਜਥੇ: ਮਲਕਪੁਰ ਦੀ ਅਗਵਾਈ ਹੇਠ ਸਨਮਾਨ

Ad Position 21
No active advertisement
ਅਜੀਤ ਡੈਸਕ 12-03-2026
ਹੰਬੜਾਂ, 11 ਮਾਰਚ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ ਦੀ ਅਗਵਾਈ ਉਨ੍ਹਾਂ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੇ ਪੁੱਜਣ 'ਤੇ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸਰਕਲ ਪ੍ਰਧਾਨ ਜਥੇ: ਮਲਕਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਗਿੱਲ ਨੂੰ ਪੜੇ੍ਹ ਲਿਖੇ ਸਾਊ ਅਤੇ ਨਿੱਘੇ ਸੁਭਾ ਦੇ ਮਾਲਕ ਹਰਪ੍ਰੀਤ ਸਿੰਘ ਸਿੰਮਕ ਹਲਕਾ ਇੰਚਾਰਜ ਦਿੱਤੇ ਹਨ ਜਿਸ ਲਈ ਅਸੀਂ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦੇ ਹਾਂ | ਜਥੇਦਾਰ ਮਲਕਪੁਰ ਨੇ ਕਿਹਾ ਕਿ ਜਿੱਥੇ ਸੂਬੇ ਦੇ ਲੋਕ 2027 'ਚ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਪੱਬਾਂ ਭਾਰ ਹਨ ਉੱਥੇ ਅਸੀਂ ਹਰਪ੍ਰੀਤ ਸਿੰਘ ਸਿੰਮਕ ਨੂੰ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਉਨ੍ਹਾਂ ਨੂੰ ਹਲਕਾ ਗਿੱਲ ਤੋਂ ਕਾਮਯਾਬ ਕਰਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਪਕੜ ਨੂੰ ਮਜ਼ਬੂਤ ਕਰਾਂਗੇ | ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਉਹ ਸਰਕਲ ਪ੍ਰਧਾਨ ਜਥੇ: ਮਲਕਪੁਰ ਤੇ ਵਰਕਰਾਂ ਵਲੋਂ ਦਿੱਤੇ ਪਿਆਰ ਲਈ ਹਮੇਸ਼ਾਂ ਰਿਣੀ ਰਹਿਣਗੇ ਤੇ ਉਨ੍ਹਾਂ ਹਲਕੇ ਦੇ ਵਰਕਰਾਂ ਨੂੰ ਤਕੜੇ ਹੋਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਲਹਿਰ ਖੜ੍ਹੀ ਕਰਨ ਦਾ ਹੋਕਾ ਦਿੱਤਾ | ਇਸ ਮੌਕੇ ਸਰਕਲ ਪ੍ਰਧਾਨ ਕਰਮਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਹਲਕਾ ਇੰਚਾਰਜ ਸਿੰਮਕ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਲਾਭ ਸਿੰਘ ਸੇਖੋਂ, ਸੁਖਵਿੰਦਰ ਸਿੰਘ ਸੇਖੋਂ, ਸਰਕਲ ਪ੍ਰਧਾਨ ਰਘਵੀਰ ਸਿੰਘ ਥਰੀਕੇ, ਵਿਕਰਮਜੀਤ ਸਿੰਘ ਸੋਹਲ, ਯੂਥ ਆਗੂ ਹਰਸ਼ਵੀਰ ਸਿੰਘ ਝੱਮਟ, ਯੂਥ ਆਗੂ ਕੋਮਲ ਇਯਾਲੀ, ਅਵਤਾਰ ਸਿੰਘ ਇਯਾਲੀ ਕਲਾਂ, ਐਡਵੋਕੇਟ ਹਰਮਨਜੀਤ ਸਿੰਘ ਆਲਮਗੀਰ, ਦਰਸ਼ਨ ਸਿੰਖ ਗਰੇਵਾਲ, ਅਵਤਾਰ ਸਿੰਘ ਸੇਖੋਂ, ਸਵਰਨ ਸਿੰਘ ਗਿੱਲ, ਸੁਖਦੇਵ ਸਿੰਘ, ਸੋਨੂੰ ਸਿੱਧੂ, ਲਖਵੀਰ ਸਿੰਘ ਕੈੜੇ, ਮਨੀ ਝੱਮਟ ਯੂਥ ਆਗੂ, ਬੂਟਾ ਵਰਮਾ, ਗੁਰਪ੍ਰੀਤ ਸਿੰਘ ਕੈੜੇ, ਸਾਬਕਾ ਪੰਚ ਧਰਮਪਾਲ ਸਿੰਘ, ਅੱਛਰ ਸਿੰਘ ਸਮੇਤ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਨੇ ਸ਼ੁਕਰਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਲੁਧਿਆਣਾ ਵਿਚ ਐੱਲ.ਪੀ.ਜੀ, ਡੀਜ਼ਲ ਤੇ ਪੈਟਰੋਲ ਦੀ ਕੋਈ ਕਮੀ ਨਹੀਂ-ਡੀ.ਸੀ.
Ad Position 24