ਜਗਰਾਉਂ, 11 ਮਾਰਚ (ਗੁਰਦੀਪ ਸਿੰਘ ਮਲਕ)-ਅਨਾਜ ਮੰਡੀ ਜਗਰਾਉਂ ਦੇ ਆੜ੍ਹਤੀਆਂ ਵਲੋਂ ਹਰੇਕ ਸਾਲ ਦੀ ਤਰ੍ਹਾਂ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਗਰਾਉਂ ਦੇ ਸ਼ੇਰਪੁਰਾ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤੀਏ ਜਥੇ ਵਲੋਂ ਰਸਭਿੰਨਾ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ, ਮੰਡੀ ਦੇ ਆੜ੍ਹਤੀਏ, ਸ਼ੈੱਲਰ ਐਸੋਸੀਏਸ਼ਨ ਦੇ ਆਗੂ, ਪੱਲੇਦਾਰ, ਮਜ਼ਦੂਰ, ਚੌਧਰੀ, ਮੁਨੀਮ ਆਦਿ ਸ਼ਾਮਿਲ ਹੋਏ | ਇਸ ਤੋਂ ਬਾਅਦ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਆੜ੍ਹਤੀਆ ਐਸੋਸੀਏਸਨ ਦੇ ਸਰਪ੍ਰਸਤ ਕੰਵਲਜੀਤ ਸਿੰਘ ਮੱਲ੍ਹਾ, ਪ੍ਰਧਾਨ ਘਨੱਈਆ ਲਾਲ ਬਾਂਕਾ, ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਭੱਲਾ ਅਤੇ ਸਟੇਜ਼ ਸਕੱਤਰ ਅਪਾਰ ਸਿੰਘ ਨੇ ਧੰਨਵਾਦ ਕਰਦਿਆਂ ਜਿਥੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ, ਉਥੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਦੇ ਨਾਲ-ਨਾਲ ਸਮੇਂ ਸਿਰ ਮੰਡੀਆਂ ਵਿਚੋਂ ਫ਼ਸਲਾਂ ਦੀ ਖ਼ਰੀਦ ਲਈ ਸੂਬਾ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਗਿਆ | ਐਸੋਸੀਏਸ਼ਨ ਵਲੋਂ ਖੇਤਰ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਤੋਂ ਉਪਰੰਤ ਦਾਣਾ ਮੰਡੀ ਵਿਚ ਪੂਰਾ ਦਿਨ ਲੰਗਰ ਲਾਇਆ ਗਿਆ | ਸਮਾਗਮ ਵਿਚ ਭਾਈ ਗੁਰਚਰਨ ਸਿੰਘ ਗਰੇਵਾਲ, ਮਲਕੀਤ ਸਿੰਘ ਦਾਖਾ, ਪ੍ਰਧਾਨ ਬਿੰਦਰ ਮਨੀਲਾ, ਸੁਖਵਿੰਦਰ ਸਿੰਘ ਸੁੱਖੀ, ਪ੍ਰਧਾਨ ਜਤਿੰਦਰਪਾਲ ਰਾਣਾ, ਗੁਰਿੰਦਰ ਸਿੰਘ ਸਿੱਧੂ, ਸੁਖਵਿੰਦਰ ਸਿੰਘ ਸਿੱਧੂ, ਸਰਪ੍ਰੀਤ ਸਿੰਘ ਕਾਉਂਕੇ, ਪ੍ਰਧਾਨ ਅੰਕੁਰ ਗੁਪਤਾ, ਚੇਅਰਮੈਨ ਸੁਰਜੀਤ ਸਿੰਘ ਕਲੇਰ, ਜਗਜੀਤ ਸਿੰਘ ਸਿੱਧੂ, ਸਵਰਨਜੀਤ ਸਿੰਘ ਗਿੱਦੜਵਿੰਡੀ, ਸੁਰੇਸ਼ ਗਰਗ, ਮਨੀ ਗਰਗ, ਦੀਦਾਰ ਸਿੰਘ ਮਲਕ, ਪ੍ਰਸ਼ੋਤਮ ਲਾਲ ਖ਼ਲੀਫ਼ਾ, ਨੰਨੂ ਸਿੰਗਲਾ, ਜਗਸੀਰ ਸਿੰਘ ਕਲੇਰ ਆਦਿ ਹਾਜ਼ਰ ਸਨ |