23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਕਾਂਗਰਸ' ਅਤੇ 'ਆਪ' ਵਾਲਿਆਂ ਨੂੰ ਆਪਸੀ ਸਿਆਸੀ ਲੜਾਈ ਤੋਂ ਇਲਾਵਾ ਸੂਬੇ ਦੀ ਭਲਾਈ ਦਾ ਕੋਈ ਫਿਕਰ ਨਹੀਂ-ਦਿਉਲ/ਛੀਨਾਂ

Ad Position 21
No active advertisement
ਅਜੀਤ ਡੈਸਕ 12-03-2026
ਸਿੱਧਵਾਂ ਬੇਟ, 11 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ ਅਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾਂ ਸਰਪੰਚ ਗੋਰਸੀਆਂ ਕਾਦਰਬਖਸ਼ ਨੇ ਆਖਿਆ ਕਿ ਅੱਜ ਜਿਸ ਤਰ੍ਹਾਂ ਪੰਜਾਬ ਵਿਧਾਨ ਸਭਾ ਵਿਚ ਹਾਕਮ ਧਿਰ ਅਤੇ ਮੁੱਖ ਵਿਰੋਧੀ ਧਿਰ ਦੇ ਵਿਧਾਇਕ ਇਕ-ਦੂਜੇ ਪ੍ਰਤੀ ਭੈੜੀ ਅਤੇ ਗਿਰ ਚੁੱਕੀ ਸ਼ਬਦਾਵਲੀ ਦੀ ਵਰਤੋਂ ਕਰਦੇ ਰਹੇ ਅਤੇ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦਾ ਪੂਰੀ ਤਰ੍ਹਾਂ ਮਜ਼ਾਕ ਉਡਾਇਆ ਉਸ ਨੂੰ ਲੈ ਕੇ ਇਹ ਸਾਫ਼ ਹੋ ਗਿਆ ਹੈ ਕਿ ਇਹ ਦੋਹੇਂ ਪਾਰਟੀਆਂ ਸੂਬੇ ਦਾ ਭਲਾ ਨਹੀਂ ਕਰ ਸਕਦੀਆਂ | ਉਨ੍ਹਾਂ ਆਖਿਆ ਕਿ ਇਕ ਪਾਸੇ ਹਾਕਮ ਧਿਰ ਵਾਲੇ ਆਪਣੇ ਸ਼ਾਸਨ ਦੇ ਆਖ਼ਰੀ ਮਹੀਨਿਆਂ ਵਿਚ ਜਨਰਲ ਕੈਟਾਗਿਰੀ ਵਾਲੀਆਂ ਔਰਤਾਂ ਨੂੰ 1000 ਅਤੇ ਦਲਿਤ ਔਰਤਾਂ ਨੂੰ 1500 ਰੁਪਏ ਦੇਣ ਦਾ ਐਲਾਨ ਕਰਕੇ ਉਨ੍ਹਾਂ ਦਾ ਸਨਮਾਨ ਕਰਨ ਦੀ ਗੱਲ ਆਖ ਰਹੇ ਹਨ ਅਤੇ ਦੂਜੇ ਪਾਸੇ ਵਿਧਾਨ ਸਭਾ ਦੇ ਵਿਚ ਹੀ ਸਾਡੀ ਪਾਰਟੀ ਦੀ ਵਿਧਾਇਕਾ ਬੀਬੀ ਗੁਨੀਵ ਕੌਰ ਮਜੀਠੀਆ ਦਾ ਮਜ਼ਾਕ ਉਡਾ ਰਹੇ ਹਨ | ਇਸ ਤੋਂ ਇਲਾਵਾ ਕਾਂਗਰਸ ਵਾਲੇ ਵੀ ਔਰਤਾਂ ਪ੍ਰਤੀ ਸੰਜੀਦਾ ਨਹੀਂ ਹਨ | ਇਸ ਲਈ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਜੋ ਸੂਬੇ ਦੇ ਵਿਕਾਸ ਕੰਮਾਂ ਤੋਂ ਇਲਾਵਾ ਹਰ ਵਰਗ ਦੇ ਲੋਕਾਂ ਦਾ ਸਨਮਾਨ ਕਰਨ ਦੀ ਗੱਲ ਕਰਦਾ ਹੈ | ਜਦਕਿ ਕਿ ਕਾਂਗਰਸ ਅਤੇ ਆਪ ਵਾਲਿਆਂ ਕੋਲ ਸਿਰਫ਼ ਆਪਣੀ ਲੜਾਈ ਝਗੜੇ ਤੋਂ ਇਲਾਵਾ ਵਿਹਲ ਨਹੀਂ | ਇਹੀ ਕਾਰਨ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਸੂਬੇ ਦੇ ਲੋਕ ਵੱਡੀ ਗਿਣਤੀ 'ਚ ਪੁੱਜ ਰਹੇ ਹਨ | ਹੁਣ ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਸੂਬਾ ਸਿਰਫ਼ ਸ਼੍ਰੋਮਣੀ ਅਕਾਲੀ ਦੀ ਵਾਂਗਡੋਰ ਨਾਲ ਹੀ ਤਰੱਕੀ ਕਰ ਸਕਦਾ ਹੈ | ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਦੇ ਸੂਝਵਾਨ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਾਡੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦਾ ਮੁੱਖ ਮੰਤਰੀ ਬਣਾਉਣ ਲਈ ਉਨ੍ਹਾਂ ਦੇ ਹੱਥ ਮਜਬੂਤ ਕਰਨ ਤਾਂ ਜੋ ਪਿਛਲੇ 9 ਸਾਲਾਂ ਤੋਂ ਤਰੱਕੀ ਦੀਆਂ ਲੀਹਾਂ ਤੋਂ ਉੱਤਰਿਆ ਸਾਡਾ ਪੰਜਾਬ ਸੂਬਾ ਮੁੜ ਵਿਕਾਸ ਦੀ ਪਟੜੀ 'ਤੇ ਚੜ੍ਹ ਸਕੇ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਨੇ 18 ਮਾਰਚ ਦੀ ਜਗਰਾਉਂ 'ਪੰਜਾਬ ਬਚਾਉ' ਰੈਲੀ ਨੂੰ ਲੈ ਕੇ ਪਿੰਡ ਤਿਹਾੜਾ ਦੇ ਵਰਕਰਾਂ ਨਾਲ ਕੀਤੀ ਮੀਟਿੰ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਨਵ-ਨਿਯੁਕਤ ਕੋਰ ਕਮੇਟੀ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ...
Ad Position 24