23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮਹਾਂਪ੍ਰਗਿਆ ਸਕੂਲ ਵਿਖੇ ਵਿਦਿਆਰਥੀਆਂ ਲਈ ਕੈਰੀਅਰ ਮਾਰਗਦਰਸ਼ਨ ਤੇ ਅਧਿਆਪਕਾਂ ਲਈ ਪ੍ਰੇਰਣਾਦਾਇਕ ਸੈਸ਼ਨ ਕਰਵਾਇਆ

Ad Position 21
No active advertisement
ਅਜੀਤ ਡੈਸਕ 12-03-2026
ਜਗਰਾਉਂ, 11 ਮਾਰਚ (ਵਿਨੋਦ ਕੁਮਾਰ)-ਸੇਂਟ ਮਹਾਂਪ੍ਰਗਿਆ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਸਕੂਲ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪ੍ਰਸਿੱਧ ਐਡਵੋਕੇਟ ਰਾਹੁਲ ਵਰਮਾ ਨੇ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਮਹੱਤਵਪੂਰਨ ਮਾਰਗਦਰਸ਼ਨ ਦਿੱਤਾ ਅਤੇ ਅਧਿਆਪਕਾਂ ਨੂੰ ਪ੍ਰੇਰਣਾਦਾਇਕ ਸੰਬੋਧਨ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਟੀਚੇ ਨਿਰਧਾਰਤ ਕਰਨ, ਕੜੀ ਮਿਹਨਤ ਕਰਨ ਅਤੇ ਸਮੇਂ ਦਾ ਸਹੀ ਉਪਯੋਗ ਕਰਦੇ ਹੋਏ ਆਪਣੇ ਭਵਿੱਖ ਬਾਰੇ ਸਹੀ ਫ਼ੈਸਲੇ ਕਰਨ ਲਈ ਪ੍ਰੇਰਿਤ ਕੀਤਾ | ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਕਰੀਅਰ ਵਿਕਲਪਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ, ਜਿਸ ਨਾਲ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਿਚ ਮਦਦ ਮਿਲੀ | ਇਸ ਤੋਂ ਇਲਾਵਾ ਉਨ੍ਹਾਂ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਧਿਆਪਕ ਸਮਾਜ ਦੇ ਅਸਲ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਨਾਲ ਹੀ ਵਿਦਿਆਰਥੀ ਜੀਵਨ ਵਿਚ ਸਫ਼ਲਤਾ ਹਾਸਲ ਕਰਦੇ ਹਨ | ਇਹ ਪ੍ਰੋਗਰਾਮ ਸਕੂਲ ਦੇ ਡਾਇਰੈਕਟਰ ਵਿਸ਼ਾਲ ਜੈਨ ਦੇ ਮਾਰਗਦਰਸ਼ਨ ਹੇਠ ਸਫ਼ਲਤਾਪੂਰਵਕ ਆਯੋਜਿਤ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੀ ਪਿ੍ੰਸੀਪਲ ਪ੍ਰਭਜੀਤ ਕੌਰ ਅਤੇ ਜੂਨੀਅਰ ਸਕੂਲ ਕੋਆਰਡੀਨੇਟਰ ਸੁਰਿੰਦਰ ਕੌਰ ਵਲੋਂ ਐਡਵੋਕੇਟ ਰਾਹੁਲ ਵਰਮਾ ਨੂੰ ਸਨਮਾਨਿਤ ਕੀਤਾ ਗਿਆ | ਪੂਰੇ ਪ੍ਰੋਗਰਾਮ ਦਾ ਮੰਚ ਸੰਚਾਲਨ ਨਵਪ੍ਰੀਤ ਸਿੰਘ ਵਲੋਂ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ-ਆਈ.ਐੱਮ.ਟੀ. ਦਾਖਾ ਦਾ ਬੀ.ਸੀ.ਏ. ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਭਾਜਪਾ ਦੀ 14 ਮਾਰਚ ਨੂੰ ਮੋਗਾ ਵਿਖੇ ਹੋਣ ਜਾ ਰਹੀ 'ਬਦਲਾਅ ਰੈਲੀ' ਸੰਬੰਧੀ ਮੀਟਿੰਗ
Ad Position 24