23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 12-03-2026
ਜਗਰਾਉਂ, 11 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਅੱਜ ਨਗਰ ਕੌਂਸਲ ਜਗਰਾਉਂ ਦੀਆਂ ਸਮੂਹ ਬ੍ਰਾਂਚਾਂ ਦੇ ਸਮੂਹ ਮੁਲਾਜ਼ਮਾਂ ਵਲੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਵਿਚ ਬੱਸ ਸਟੈਂਡ ਜਗਰਾਉਂ ਦੇ ਮੇਨ ਚੌਂਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਪੁਤਲਾ ਫੂਕਣ ਤੋਂ ਬਾਅਦ ਤਹਿਸੀਲ ਦਫ਼ਤਰ ਤੱਕ ਰੋਸ ਮਾਰਚ ਕਰਕੇ ਆਪਣੀਆਂ ਮੰਗਾਂ ਸਬੰਧੀ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਨ ਲਈ ਸਮਾਂ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਸੜਕਾਂ 'ਤੇ ਉੱਤਰਨ ਲਈ ਸਰਕਾਰ ਮਜ਼ਬੂਰ ਕਰ ਰਹੀ ਹੈ | ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਜਲਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਐੱਸ.ਡੀ.ਐੱਮ. ਜਗਰਾਉਂ ਨੇ ਸਮੂਹ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੁਆਰਾ ਦਿੱਤਾ ਗਿਆ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ | ਇਸ ਮੌਕੇ ਸਫ਼ਾਈ ਯੂਨੀਅਨ ਦੇ ਸੈਕਟਰੀ ਰਜਿੰਦਰ ਕੁਮਾਰ, ਸੀਵਰੇਜ ਯੂਨੀਅਨ ਪ੍ਰਧਾਨ ਰਾਜ ਕੁਮਾਰ, ਕਲੈਰੀਕਲ ਸਟਾਫ਼ ਕਲਰਕ ਦਵਿੰਦਰ ਸਿੰਘ, ਨਵਜੀਤ ਕੌਰ, ਗਗਨ ਖੁੱਲਰ, ਅਮਨ ਕੌਰ, ਵਿਸ਼ਾਲ ਟੰਡਨ, ਮਨੀ ਧਾਲੀਵਾਲ, ਨਰਿੰਦਰ ਸਿੰਘ, ਹੀਰਾ ਸਿੰਘ, ਹਰਦੀਪ ਢੋਲਣ, ਜਗਮੋਹਨ ਸਿੰਘ, ਫਾਇਰ ਬਿ੍ਗੇਡ ਦੀਪ ਸਿੰਘ, ਭਗਤ ਸਿੰਘ, ਸੋਨੀ ਢਿੱਲੋਂ, ਇਲੈਕਟਿ੍ਕ ਵਿਭਾਗ ਜਸਪ੍ਰੀਤ ਸਿੰਘ, ਹਰੀਸ਼ ਕੁਮਾਰ, ਬਲਵਿੰਦਰ ਕਲਿਆਣ, ਡਿੰਪਲ, ਸ਼ਾਮ ਲਾਲ ਚਿੰਡਾਲੀਆ, ਸਨੀ ਸੁੰਦਰ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਸਨਦੀਪ ਕੁਮਾਰ, ਭੂਸ਼ਨ ਗਿੱਲ, ਬਿਕਰਮ ਗਿੱਲ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਹਥਿਆਰ ਤੇ 48 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Ad Position 24