ਹਠੂਰ, 11 ਮਾਰਚ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਇਕ ਮੁਲਜ਼ਮ ਨੂੰ ਨਸ਼ੇ ਅਤੇ ਨਾਜਾਇਜ਼ ਹਥਿਆਰ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਐੱਸ.ਐੱਚ.ਓ. ਕੁਲਦੀਪ ਕੁਮਾਰ ਨੇ ਦੱਸਿਆ ਕਿ ਸਤਪਾਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਰਾਮਾ (ਮੋਗਾ) ਨੂੰ 48 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ ਸਮੇਤ 4 ਰੋਂਦ ਜਿੰਦਾ 32 ਬੋਰ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਹੈ | ਇਸ ਮੌਕੇ ਤਫ਼ਤੀਸੀ ਅਫ਼ਸਰ ਹੌਲਦਾਰ ਜਸਵਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ |