23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਦੀ ਭਲਾਈ ਸੰਬੰਧੀ ਕਮੇਟੀ ਦੀ ਰਿਪੋਰਟ ਵਿਧਾਇਕਾ ਬੀਬੀ ਮਾਣੂੰਕੇ ਨੇ ਕੀਤੀ ਪੇਸ਼

Ad Position 21
No active advertisement
ਅਜੀਤ ਡੈਸਕ 12-03-2026
• ਰੋਸਟਰ ਡਿਜ਼ੀਟਾਈਜ਼ ਕਰਨ ਅਤੇ ਐਟਰਾਸਿਟੀ ਕੇਸਾਂ ਲਈ ਪ੍ਰੋਟੈਕਸ਼ਨ ਸੈੱਲ ਮਜ਼ਬੂਤ ਕਰਨ ਦੀ ਸਿਫਾਰਸ਼
ਜਗਰਾਉਂ, 11 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪਛੜੀ ਸ਼੍ਰੇਣੀਆਂ ਦੀ ਭਲਾਈ ਸੰਬੰਧੀ ਕਮੇਟੀ ਦੀ ਰਿਪੋਰਟ ਕਮੇਟੀ ਦੀ ਚੇਅਰਪਰਸਨ ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਵਿਧਾਨ ਸਭਾ 'ਚ ਪੇਸ਼ ਕਰਦਿਆਂ ਕਈ ਮਹੱਤਵਪੂਰਨ ਸਿਫਾਰਸ਼ਾਂ ਕੀਤੀਆਂ ਹਨ | ਇਸ ਮੌਕੇ ਚੇਅਰਪਰਸਨ ਬੀਬੀ ਮਾਣੂੰਕੇ ਨੇ ਕਿਹਾ ਹੈ ਕਿ ਐੱਸ.ਸੀ./ਐੱਸ.ਟੀ. ਵਰਗਾਂ ਨਾਲ ਸੰਬੰਧਿਤ ਮਾਮਲਿਆਂ ਦੀ ਨਿਗਰਾਨੀ ਅਤੇ ਹੱਕਾਂ ਦੀ ਰੱਖਿਆ ਲਈ ਵਿਭਾਗਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ | ਬੀਬੀ ਮਾਣੂੰਕੇ ਵਲੋਂ ਪੇਸ਼ ਰਿਪੋਰਟ ਵਿਚ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਸਰਕਾਰੀ ਵਿਭਾਗਾਂ ਵਿਚ ਰਿਜ਼ਰਵੇਸ਼ਨ ਨਾਲ ਸੰਬੰਧਿਤ ਰੋਸਟਰ ਪ੍ਰਣਾਲੀ ਨੂੰ ਡਿਜੀਟਾਈਜ਼ ਕੀਤਾ ਜਾਵੇ, ਤਾਂ ਜੋ ਭਰਤੀਆਂ ਅਤੇ ਤਰੱਕੀਆਂ ਵਿਚ ਪਾਰਦਰਸ਼ਤਾ ਬਣੀ ਰਹੇ | ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਇਹ ਵੀ ਕਿਹਾ ਕਿ ਐੱਸ.ਸੀ./ਐੱਸ.ਟੀ. ਵਰਗਾਂ ਨਾਲ ਹੋਣ ਵਾਲੀਆਂ ਜ਼ਿਆਦਤੀਆਂ ਅਤੇ ਐਟਰਾਸਿਟੀ ਕੇਸਾਂ ਨਾਲ ਨਜਿੱਠਣ ਲਈ ਪ੍ਰੋਟੈਕਸ਼ਨ ਸੈੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਸ਼ਿਕਾਇਤਾਂ ਦੀ ਤੁਰੰਤ ਸੁਣਵਾਈ ਯਕੀਨੀ ਬਣਾਈ ਜਾਵੇ | ਇਸ ਤੋਂ ਇਲਾਵਾ ਕਮੇਟੀ ਨੇ ਸਰਕਾਰ ਨੂੰ ਇਹ ਵੀ ਸਿਫਾਰਸ਼ ਕੀਤੀ ਹੈ ਕਿ ਐੱਸ.ਸੀ./ਐੱਸ.ਟੀ. ਕਰਮਚਾਰੀਆਂ ਦੀ ਤਰੱਕੀ ਨਾਲ ਜੁੜੇ ਮਾਮਲਿਆਂ ਦੀ ਸਮੀਖਿਆ ਲਈ ਰਿਵਿਊ ਬੋਰਡ ਬਣਾਇਆ ਜਾਵੇ ਤਾਂ ਜੋ ਤਰੱਕੀਆਂ ਵਿੱਚ ਨਿਆਂ ਅਤੇ ਰਿਜ਼ਰਵੇਸ਼ਨ ਨੀਤੀ ਦੀ ਪਾਲਣਾ ਯਕੀਨੀ ਬਣ ਸਕੇ | ਕਮੇਟੀ ਨੇ ਆਪਣੀ ਰਿਪੋਰਟ ਵਿਚ ਕਿਹਾ ਕਿ ਇੰਨ੍ਹਾਂ ਕਦਮਾਂ ਨਾਲ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਦੇ ਲੋਕਾਂ ਦੇ ਅਧਿਕਾਰ ਹੋਰ ਮਜ਼ਬੂਤ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਦਲੀਪ ਸਿੰਘ ਯਾਦਗਾਰੀ ਮੰਚ ਬੱਸੀਆਂ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦਾ 14ਵਾਂ ਸਮੂਹਿਕ ਵਿਆਹ ਸਮਾਗਮ ਕਰ... ਅਗਲੀ ਖ਼ਬਰ ਨਾਜਾਇਜ਼ ਹਥਿਆਰ ਤੇ 48 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ
Ad Position 24