ਹੰਬੜਾਂ 11 ਮਾਰਚ (ਮੇਜਰ ਹੰਬੜਾਂ)-'ਆਪ' ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਚੋਣ ਵਾਦਿਆਂ ਨੂੰ ਪੂਰਾ ਕਰਦਿਆਂ ਮਿਸਾਲ ਕਾਇਮ ਕੀਤੀ ਹੈ,ਜਿਸ ਵਿੱਚ ਮਹਿਲਾਵਾਂ ਨੂੰ ਹਰ ਮਹੀਨੇ ਹਜਾਰ ਰੁਪਏ ਦੇਣ ਸਮੇਤ ਹੋਰ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਜਾਣਾ ਆਪ ਸਰਕਾਰ ਦੇ ਹਿੱਸੇ ਆਇਆ ਹੈ | ਇਹ ਪ੍ਰਗਟਾਵਾ ਆਪ ਦੇ ਹਲਕਾ ਦਾਖਾ ਇੰਚਾਰਜ ਡਾ.ਕੇ.ਐਨ.ਐਸ.ਕੰਗ ਅਤੇ ਆਪ ਆਗੂ ਬਲਾਕ ਪ੍ਰਧਾਨ ਨਵਤੇਜ ਸਿੰਘ ਈਸੇਵਾਲ ਨੇ ਇਕ ਮਿਲਣੀ ਸਮੇ ਆਪ ਸਰਕਾਰ ਵੱਲੋਂ ਮਹਿਲਾਵਾਂ ਨੂੰ ਇੱਕ ਹਜਾਰ ਰੁਪਏ ਦੇਣ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆ ਕੀਤਾ |ਡਾ.ਕੰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਅੰਦਰ ਲੋਕ ਭਲਾਈ ਸਕੀਮਾਂ ਲਾਗੂ ਕਰਕੇ ਜਿੱਥੇ ਪਹਿਲਕਦਮੀ ਕੀਤੀ ਹੈ ਉੱਥੇ ਮੁਫਤ ਬਿਜਲੀ,ਲੋੜਬੰਦ ਪਰਿਵਾਰਾਂ ਲਈ ਰਸੋਈ ਸਕੀਮ ਲਾਗੂ ਕਰਨ ਦੇ ਨਾਲ 10 ਲੱਖ ਰਪਏ ਤੱਕ ਦੇ ਮੁਫਤ ਇਲਾਜ ਸਕੀਮ ਲਿਉਣ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ |ਡਾ.ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਸਨ ਉਨਾਂ ਵਾਦਿਆ ਨੂੰ ਪੂਰਾ ਕੀਤਾ ਗਿਆ ਹੈ |ਉਨਾਂ ਹੋਰ ਕਿਹਾ ਕਿ ਇਹ ਵਰਾ ਵਿਕਾਸ ਕਾਰਜਾਂ ਨੂੰ ਸਮਰਪਿਤ ਰਹੇਗਾ ਤੇ ਅਧੂਰੇ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕੀਤਾ ਜਾਵੇਗਾ |ਡਾ.ਕੰਗ ਨੇ ਕਿਹਾ ਕਿ ਸੂਬੇ ਦੇ ਲੋਕ 'ਆਪ' ਸਰਕਾਰ ਦੇ ਕੀਤੇ ਲੋਕ ਭਲਾਈ ਕੰਮਾ ਤੋਂ ਖੁਸ਼ ਨਜਰ ਆ ਰਹੇ ਹਨ |