23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮਿਉਂਸੀਪਲ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵਲੋਂ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 12-03-2026
ਰਾਏਕੋਟ, 11 ਮਾਰਚ (ਸੁਸ਼ੀਲ)-ਸਥਾਨਕ ਨਗਰ ਕੌਂਸਲ ਦੇ ਸਮੂਹ ਮਿਉਂਸਪਲ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ ਅਤੇ ਕੱਚੇ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦਾ ਸ਼ਹਿਰ ਦੇ ਤਲਵੰਡੀ ਗੇਟ ਸਾਹਮਣੇ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫ਼ਾਈ ਸੇਵਕ ਯੂਨੀਅਨ ਰਾਏਕੋਟ ਦੇ ਪ੍ਰਧਾਨ ਦਵਿੰਦਰ ਗਿੱਲ ਬੌਬੀ ਅਤੇ ਮਿੰਟੂ ਨਾਹਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਸਫ਼ਾਈ ਕਰਮਚਾਰੀਆਂ ਅਤੇ ਕੱਚੇ ਮੁਲਾਜ਼ਮਾਂ ਲਈ ਕੋਈ ਵੀ ਸਹੂਲਤ ਜਾਂ ਵਿਸ਼ੇਸ਼ ਪੈਕੇਜ ਨਹੀਂ ਦਿੱਤਾ ਗਿਆ | ਸਰਕਾਰ ਵਲੋਂ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਸਮੂਹ ਮੁਲਾਜ਼ਮਾਂ ਨੇ ਬੀਤੀ 7 ਮਾਰਚ ਨੂੰ ਲੁਧਿਆਣਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਸੀ | ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਸੀ ਕਿ ਪੰਜਾਬ ਸਰਕਾਰ ਖ਼ਿਲਾਫ਼ 11 ਅਤੇ 12 ਮਾਰਚ ਨੂੰ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ ਸ਼ਹਿਰਾਂ ਤੇ ਕਸਬਿਆਂ ਵਿਚ ਰੋਸ ਮਾਰਚ ਕੱਢੇ ਜਾਣਗੇ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ '10 ਸਾਲਾ ਪਾਲਿਸੀ' ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ | ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਫਿਰ ਵੀ ਉਹਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ 6 ਮਈ ਤੋਂ ਪੂਰੇ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਕੰਮ-ਛੋੜ ਹੜਤਾਲ ਕੀਤੀ ਜਾਵੇਗੀ | ਇਸ ਮੌਕੇ ਸਫ਼ਾਈ ਯੂਨੀਅਨ ਦੇ ਪ੍ਰਧਾਨ ਦਵਿੰਦਰ ਗਿੱਲ ਬੌਬੀ, ਧਰਮਵੀਰ, ਰਾਜਕੁਮਾਰ, ਮਿੰਟੂ ਨਾਹਰ, ਨੰਨਾ, ਸਾਹਿਲ, ਅੰਕੁਸ਼, ਲਲਿਤ ਘਾਰੂ, ਰਵੀ ਭੰਗਾਨੀ ਸਮੇਤ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ 'ਚ ਉਠਾਏ ਪੰਥਕ ਮੁੱਦਿਆਂ ਨੇ ਇਯਾਲੀ ਦਾ ਸਿਆਸੀ ਕੱਦ ਹੋਰ ਉੱਚਾ ਕੀਤਾ-ਹਾਂਸ/ਗਰੇਵਾਲ/ਛੀਨਾਂ/ਮਾਨ ਅਗਲੀ ਖ਼ਬਰ 'ਆਪ' ਸਰਕਾਰ ਨੇ ਆਪਣੇ ਵਾਅਦਿਆਂ ਨੂੰ ਪੂਰਾ ਕਰ ਕੇ ਮਿਸਾਲ ਕਾਇਮ ਕੀਤੀ-ਡਾ. ਕੰਗ, ਈਸੇਵਾਲ
Ad Position 24