23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਵਿਧਾਨ ਸਭਾ 'ਚ ਉਠਾਏ ਪੰਥਕ ਮੁੱਦਿਆਂ ਨੇ ਇਯਾਲੀ ਦਾ ਸਿਆਸੀ ਕੱਦ ਹੋਰ ਉੱਚਾ ਕੀਤਾ-ਹਾਂਸ/ਗਰੇਵਾਲ/ਛੀਨਾਂ/ਮਾਨ

Ad Position 21
No active advertisement
ਅਜੀਤ ਡੈਸਕ 12-03-2026
ਸਿੱਧਵਾਂ ਬੇਟ, 11 ਮਾਰਚ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਦਾਖਾ ਦੇ ਵਿਧਾਇਕ ਅਤੇ ਪੰਥਕ ਕੌਸ਼ਲ ਦੀ ਚੇਅਰਪਰਸਨ ਬੀਬੀ ਸਤਵੰਤ ਕੌਰ ਦੀ ਸੋਚ ਅਨੁਸਾਰ ਪੰਥਕ ਏਕਤਾ ਦੀ ਸੋਚ ਰੱਖਣ ਵਾਲੇ ਸਿਰਕੱਢ ਆਗੂ ਮਨਪ੍ਰੀਤ ਸਿੰਘ ਇਯਾਲੀ ਦੇ ਨਜ਼ਦੀਕੀ ਸਾਥੀ ਗੁਰਮੀਤ ਸਿੰਘ ਹਾਂਸ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ, ਮਨਜਿੰਦਰ ਸਿੰਘ ਬਿੰਦਾ ਭੁਮਾਲ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਸਿੱਧਵਾਂ ਬੇਟ, ਭਾਈ ਅਜਮੇਰ ਸਿੰਘ ਛੀਨਾਂ ਪ੍ਰਧਾਨ ਸਹਿਕਾਰੀ ਖੇਤੀਬਾੜੀ ਸਭਾ ਜੰਡੀ ਤੇ ਸਾਬਕਾ ਸੰਮਤੀ ਮੈਂਬਰ ਜਤਿੰਦਰਪਾਲ ਸਿੰਘ ਬੱਬੀ ਮਾਨ ਨੇ ਇਕ ਬਿਆਨ ਰਾਹੀਂ ਲੰਘੇ ਦਿਨੀਂ ਵਿਧਾਇਕ ਇਯਾਲੀ ਵਲੋਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿਚ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ, ਅਕਾਲੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਹੋਰ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਸਮੇਤ ਭਾਈ ਅੰਮਿ੍ਤਪਾਲ ਸਿੰਘ 'ਤੇ ਲਗਾਈ ਗਈ ਐੱਨ.ਐੱਸ.ਏ. ਹਟਾ ਕੇ ਤੁਰੰਤ ਰਿਹਾਅ ਕਰਨ ਲਈ ਉਠਾਏ ਗਏ ਮੁੱਦਿਆਂ 'ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਆਖਿਆ ਕਿ ਇਸ ਨਾਲ ਸਾਡੇ ਹਰਮਨ ਪਿਆਰੇ ਨੇਤਾ ਵਿਧਾਇਕ ਇਯਾਲੀ ਦਾ ਪੂਰੇ ਵਿਸ਼ਵ ਭਰ ਵਿਚ ਸਿਆਸੀ ਕੱਦ ਹੋਰ ਉੱਚਾ ਹੋ ਗਿਆ ਹੈ ਅਤੇ ਇਸ ਨੂੰ ਲੈ ਕੇ ਪੂਰਾ ਪੰਥ ਉਨ੍ਹਾਂ ਦੀ ਪਿੱਠ 'ਤੇ ਆਣ ਖਲੋਤਾ ਹੈ | ਉਕਤ ਆਗੂਆਂ ਨੇ ਆਖਿਆ ਕਿ ਪੰਜਾਬ ਵਿਧਾਨ ਸਭਾ ਵਿਚ ਜਿਹੜੇ ਮੁੱਦੇ ਵਿਧਾਇਕ ਇਯਾਲੀ ਨੇ ਆਪਣੇ ਬੇਬਾਕ ਬੋਲਾਂ ਰਾਹੀਂ ਉਠਾਏ, ਉਨ੍ਹਾਂ ਮੁੱਦਿਆਂ ਨੂੰ ਤਾਂ ਆਧਾਰ ਬਣਾ ਕੇ ਕਾਂਗਰਸ ਪਾਰਟੀ ਨੇ ਪੰਜ ਸਾਲ ਰਾਜ ਕੀਤਾ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਪਣੇ ਚਾਰ ਸਾਲ ਪੂਰੇ ਕਰ ਚੁੱਕੀ ਹੈ, ਪਰ ਅਜੇ ਤੱਕ ਉਨ੍ਹਾਂ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ | ਉਕਤ ਆਗੂਆਂ ਨੇ ਵਿਸ਼ਵ ਭਰ ਦੀਆਂ ਸਿੱਖ ਸੰਸਥਾਵਾਂ ਅਤੇ ਪੰਥਕ ਸੋਚ ਰੱਖਣ ਵਾਲੇ ਹੋਰ ਲੋਕਾਂ ਤੋਂ ਮੰਗ ਕੀਤੀ ਕਿ ਉਹ ਪੰਥ ਅਤੇ ਪੰਜਾਬ ਦੇ ਭਲੇ ਲਈ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਸਾਥ ਦੇਣ ਤਾਂ ਜੋ ਉਹ ਪੰਥ ਨੂੰ ਹੋਰ ਚੜ੍ਹਦੀ ਕਲਾ ਵੱਲ ਲਿਜਾ ਸਕਣ | ਉਨ੍ਹਾਂ ਸੂਬੇ ਦੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਇੰਨ੍ਹਾਂ ਸਿੱਖ ਮਸਲਿਆਂ ਦੇ ਹੱਲ ਲਈ ਇਯਾਲੀ ਦਾ ਸਾਥ ਦੇਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਰੋਸ ਮੁਜ਼ਾਹਰੇ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਮਿਉਂਸੀਪਲ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵਲੋਂ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ
Ad Position 24