23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਰੋਸ ਮੁਜ਼ਾਹਰੇ ਕਰਨ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 12-03-2026
ਜਗਰਾਉਂ, 11 ਮਾਰਚ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਵਲੋਂ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੂੰ ਮੰਗਾਂ ਮਸਲਿਆਂ ਦੇ ਨਿਪਟਾਰੇ ਸਬੰਧੀ ਦਿੱਤੇ ਭਰੋਸਿਆਂ ਉਪਰੰਤ ਕੋਈ ਠੋਸ ਨਿਪਟਾਰਾ ਨਾ ਹੋਣ ਦੇ ਰੋਸ ਵਜੋਂ ਦੁਬਾਰਾ ਵਰਕ ਟੂ ਰੂਲ 'ਤੇ ਜਾਣ ਅਤੇ 21 ਮਾਰਚ ਨੂੰ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੇ ਵਿਧਾਨ ਸਭਾ ਹਲਕੇ ਵਿਖੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨ ਦਾ ਫ਼ੈਸਲਾ ਲਿਆ ਹੈ | ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾਈ ਕਾਰਜਕਾਰਨੀ ਦੀ ਜਗਰਾਉਂ ਵਿਖੇ ਹੋਈ ਮੀਟਿੰਗ ਉਪਰੰਤ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਅਤੇ ਸੂਬਾ ਜਨਰਲ ਸਕੱਤਰ ਵਿਪਨ ਕੁਮਾਰ ਗੋਇਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਿਭਾਗ ਦੇ ਕੈਬਨਿਟ ਮੰਤਰੀ ਵਲੋਂ ਮੰਗਾਂ ਮਸਲਿਆਂ ਦੇ ਨਿਪਟਾਰੇ ਦਾ ਯਕੀਨ ਦਿਵਾਉਣ ਉਪਰੰਤ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਵਰਕ ਟੂ ਰੂਲ ਦੀ ਕਾਲ ਵਾਪਸ ਲਈ ਗਈ ਸੀ | ਪ੍ਰੰਤੂ ਢਾਈ ਮਹੀਨੇ ਬੀਤ ਜਾਣ ਉਪਰੰਤ ਮੰਗਾਂ ਮਸਲੇ ਉਥੇ ਹੀ ਖੜੇ੍ਹ ਹਨ | ਸਰਕਾਰ ਵਲੋਂ ਮਸਲਿਆਂ ਦੇ ਨਿਪਟਾਰੇ ਲਈ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ | ਸੂਬਾਈ ਆਗੂ ਗੁਰਦੀਪ ਸਿੰਘ ਛੰਨਾ, ਰਾਜੀਵ ਮਲਹੋਤਰਾ, ਦਲਜੀਤ ਸਿੰਘ ਚਾਹਲ, ਪਰਮਜੀਤ ਸਿੰਘ ਸੋਹੀ ਨੇ ਕਿਹਾ ਕਿ ਵਿਭਾਗ ਦਾ ਡਾਇਰੈਕਟੋਰੇਟ ਵਿਭਾਗ ਦੇ ਕਰਮਚਾਰੀਆਂ ਨੂੰ ਬਣਦਾ ਇਨਸਾਫ਼ ਦੇਣ ਦੀ ਥਾਂ ਮਸਲੇ ਲਟਕਾਉਣ ਵਿਚ ਵੱਧ ਦਿਲਚਸਪੀ ਦਿਖਾ ਰਿਹਾ ਹੈ | ਇਸ ਰਵੱਈਏ ਕਾਰਨ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਕੋਲ ਸੜਕਾਂ 'ਤੇ ਉੱਤਰਨ ਤੋਂ ਬਿਨਾਂ ਕੋਈ ਹੋਰ ਚਾਰਾ ਨਹੀਂ ਹੈ | ਇੰਨ੍ਹਾਂ ਹਲਾਤਾਂ ਕਾਰਨ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਰੋਸ ਜਾਹਿਰ ਕਰਦਿਆਂ ਸਰਕਾਰ ਦੁਆਰਾ ਵਾਧੂ ਲਏ ਜਾ ਰਹੇ ਕੰਮਾਂ ਦੀ ਥਾਂ ਸਿਰਫ਼ ਵਰਕ ਟੂ ਰੂਲ ਅਨੁਸਾਰ ਹੀ ਜ਼ਿੰਮੇਵਾਰੀਆਂ ਨਿਭਾਉਣ ਦਾ ਫ਼ੈਸਲਾ ਕੀਤਾ ਹੈ | ਇਸ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਦੇ ਖ਼ਿਲਾਫ਼ ਡਟਦਿਆਂ ਪੰਜਾਬ ਭਰ ਦੇ ਵੈਟਨਰੀ ਇੰਸਪੈਕਟਰ, ਪਸ਼ੂ ਪਾਲਣ ਵਿਭਾਗ ਦੇ ਮੰਤਰੀ ਦੇ ਵਿਧਾਨ ਸਭਾ ਹਲਕਾ ਲੰਬੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਦਿਆਂ ਆਪਣੇ ਰੋਹ ਦਾ ਪ੍ਰਗਟਾਵਾ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਉਸਤਾਦ ਰਾਗੀ ਜਸਵੰਤ ਸਿੰਘ ਤੀਬਰ ਕੁਲਾਰ ਦੀ ਯਾਦ ਵਿਚ ਸਿੱਖ ਸੰਗੀਤ ਸੰਮੇਲਨ 15 ਨੂੰ ਅਗਲੀ ਖ਼ਬਰ ਵਿਧਾਨ ਸਭਾ 'ਚ ਉਠਾਏ ਪੰਥਕ ਮੁੱਦਿਆਂ ਨੇ ਇਯਾਲੀ ਦਾ ਸਿਆਸੀ ਕੱਦ ਹੋਰ ਉੱਚਾ ਕੀਤਾ-ਹਾਂਸ/ਗਰੇਵਾਲ/ਛੀਨਾਂ/ਮਾਨ
Ad Position 24