26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਰਾਏਕੋਟ ਵਿਖੇ ਅਰਥੀ ਫੂਕ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 13-03-2026
• 6 ਮਈ 2026 ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ-ਦਵਿੰਦਰ ਗਿੱਲ ਬੌਬੀ
ਰਾਏਕੋਟ, 12 ਮਾਰਚ (ਬਲਵਿੰਦਰ ਸਿੰਘ ਲਿੱਤਰ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਉਲੀਕੇ ਗਏ ਸੰਘਰਸ਼ ਤਹਿਤ 2 ਦਿਨਾਂ ਅਰਥੀ ਫੂਕ ਰੋਸ ਮੁਜ਼ਾਹਰਾ ਕਰਨ ਦੇ ਪ੍ਰੋਗਰਾਮ ਤਹਿਤ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਰਾਏਕੋਟ ਵਲੋਂ ਸ਼ਹਿਰ ਦੇ ਤਲਵੰਡੀ ਗੇਟ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਦਵਿੰਦਰ ਗਿੱਲ ਬੌਬੀ ਪ੍ਰਧਾਨ ਸਫ਼ਾਈ ਯੂਨੀਅਨ ਨਗਰ ਕੌਂਸਲ ਰਾਏਕੋਟ ਨੇ ਆਖਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਚੱਲਦਿਆਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਦੇ ਕਾਰਨ ਪੰਜਾਬ ਦੇ ਸਮੂਹ ਮਿਊਾਸਪਲ ਮੁਲਾਜ਼ਮਾਂ ਸਫ਼ਾਈ ਸੇਵਕ ਤੇ ਸੀਵਰਮੈਨਾਂ ਅਤੇ ਹੋਰ ਕੱਚੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਮੇਂ ਪੰਜਾਬ ਸਰਕਾਰ ਦੀ ਕੰਟਰੈਕਟ ਬੇਸ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ 10 ਸਾਲਾਂ ਪਾਲਿਸੀ ਦੀਆਂ ਕਾਪੀਆਂ ਸਾੜ੍ਹੀਆਂ ਗਈਆਂ | ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਮੰਨ ਕੇ ਲਾਗੂ ਨਾ ਕੀਤਾ ਗਿਆ ਤਾਂ ਮਿਤੀ 6 ਮਈ 2026 ਤੋਂ ਪੰਜਾਬ ਭਰ 'ਚ ਅਣਮਿੱਥੇ ਸਮੇਂ ਲਈ ਕੰਮ-ਛੋੜ ਹੜਤਾਲ ਕੀਤੀ ਜਾਵੇਗੀ, ਜਿਸ ਦੀ ਸਮੁੱਚੀ ਜ਼ਿੰੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਮਿੰਟੂ ਨਾਹਰ, ਰਾਜਾ ਗਿੱਲ, ਲਲਿਤ ਘਾਰੂ, ਪ੍ਰਧਾਨ ਜਗਦੀਪ ਨਾਹਰ, ਧਰਮਵੀਰ, ਸਾਹਿਲ, ਅੰਕੁਸ਼ ਸਹੋਤਾ, ਵਿਜੈ ਕੁਮਾਰ, ਮੱਖਣ ਨਾਹਰ, ਜਤਿੰਦਰ ਕੁਮਾਰ, ਸਤੀਸ਼ ਕੁਮਾਰ, ਨੀਰਜ ਨਾਹਰ, ਅਵਿਨਾਸ਼ ਨਾਹਰ, ਲਾਲ ਚੰਦ, ਕਰਮਜੀਤ, ਸੁਮਨਜੀਤ ਸਿੰਘ, ਗੁਰਜੀਤ ਸਿੰਘ, ਆਸ਼ਾ ਰਾਣੀ, ਮੀਤਾ ਰਾਣੀ, ਸੁਮਨ, ਸੱਤਿਆ, ਸਿੰਮੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੱਸ ਡਰਾਈਵਰ ਤੇ ਕੰਡਕਟਰ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਕਰਕੇ ਬੱਚਿਆਂ ਦੇ ਮਾਪਿਆਂ ਨੇ ਪੁਲਿਸ ਥਾਣਾ ਜੋਧਾਂ ਅੱਗੇ ਦਿੱਤਾ... ਅਗਲੀ ਖ਼ਬਰ ਕੇਂਦਰੀ ਏਜੰਸੀ ਐੱਨ.ਸੀ.ਬੀ. ਵਲੋਂ ਸਰਪੰਚ ਘਰੋਂ ਫੜ੍ਹੀ ਹੈਰੋਇਨ ਨੇ ਨਸ਼ਿਆਂ ਵਿਰੁੱਧ ਮੁਹਿੰਮ ਦੀ ਫੂਕ ਕੱਢੀ-ਦਿਉਲ
Ad Position 24