ਰਾਏਕੋਟ, 12 ਮਾਰਚ (ਸੁਸ਼ੀਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਇੰਟਰ ਕਾਲਜ ਖੋ-ਖੋ ਮੁਕਾਬਲੇ ਵਿਚ ਸਥਾਨਕ ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ ਦੀ ਲੜਕੀਆਂ ਦੀ ਟੀਮ ਵਲੋਂ ਦੂਜਾ ਸਥਾਨ ਹਾਸਲ ਕਰ ਕੇ ਸਿਲਵਰ ਮੈਡਲ ਆਪਣੇ ਨਾਂਅ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੋਫ਼ੈਸਰ ਨਿਤਿਸ਼ ਸਚਦੇਵਾ ਨੇ ਦੱਸਿਆ ਕਿ ਕਾਲਜ ਦੀ ਖੋ-ਖੋ ਟੀਮ ਜਿਸ ਵਿਚ ਕਾਲਜ ਦੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ, ਜਯੋਤੀ, ਅਕਸ਼ਮਾ ਰਾਣੀ, ਅਕਾਸ਼ਦੀਪ ਕੌਰ, ਜਸਵੀਰ ਕੌਰ, ਸਿਮਰਨਪ੍ਰੀਤ ਕੌਰ, ਹਰਸ਼ਦੀਪ ਕੌਰ, ਜਸ਼ਨਦੀਪ ਕੌਰ, ਹਰਜੀਤ ਕੌਰ, ਸੁਖਦੀਪ, ਗੁਰਮੀਤ ਕੌਰ, ਖੁਸ਼ਪ੍ਰੀਤ ਕੌਰ ਆਦਿ ਸ਼ਾਮਿਲ ਸਨ, ਨੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟੀਮ ਨੂੰ ਇਹ ਖਿਤਾਬ ਹਾਸਲ ਕਰਵਾਇਆ ਹੈ | ਇਸ ਸ਼ਾਨਦਾਰ ਜਿੱਤ 'ਤੇ ਕਾਲਜ ਪਿ੍ੰਸੀਪਲ ਡਾ. ਮਮਤਾ ਨੇ ਜੇਤੂ ਟੀਮ ਦੀਆਂ ਸਮੂਹ ਖਿਡਾਰਨਾਂ ਅਤੇ ਕਾਲਜ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਜਗਦੀਪ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਕਾਲਜ ਦੇ ਹੋਰ ਕਈ ਸਟਾਫ਼ ਮੈਂਬਰ ਵੀ ਹਾਜ਼ਰ ਸਨ |