ਰਾਏਕੋਟ, 12 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪਿੰਡ ਸੱਤੋਵਾਲ ਦੇ ਸੀਨੀਅਰ ਯੂਥ ਅਕਾਲੀ ਆਗੂ ਤੇ ਸਾਬਕਾ ਪੰਚ ਭੁਪਿੰਦਰ ਸਿੰਘ ਧਾਲੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਮਾ ਨਿਰਮਲ ਸਿੰਘ ਨਿੰਮਾ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਜਿੰਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਗੁਰਦੁਆਰਾ ਸੁੱਖਸਾਗਰ ਸਾਹਿਬ ਪਿੰਡ ਸੱਤੋਵਾਲ ਵਿਖੇ ਅੱਜ ਮਿਤੀ 13 ਮਾਰਚ, ਦਿਨ ਸ਼ੁੱਕਰਵਾਰ ਨੂੰ ਦੁਪਹਿਰ 1 ਵਜੇ ਪਵੇਗਾ |