26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਚੰਡੀਗੜ੍ਹ ਵਿਖੇ ਅਧਿਆਪਕਾਂ 'ਤੇ ਕੀਤੇ ਲਾਠੀਚਾਰਜ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵਲੋਂ ਨਿਖੇਧੀ

Ad Position 21
No active advertisement
ਅਜੀਤ ਡੈਸਕ 13-03-2026
ਹੰਬੜਾਂ, 12 ਮਾਰਚ (ਮੇਜਰ ਹੰਬੜਾਂ)-ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੁਆਰਾ ਅਧਿਆਪਕਾਂ 'ਤੇ ਜ਼ਬਰੀ ਥੋਪੀ ਗਈ ਟੈੱਟ ਦੀ ਸ਼ਰਤ ਨੂੰ ਲੈ ਕੇ ਅੱਜ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੀ ਅਗਵਾਈ 'ਚ ਚੰਡੀਗੜ੍ਹ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਤੇ ਸਰਕਾਰ ਦੀ ਸ਼ਹਿ 'ਤੇ ਪਾਣੀ ਦੀਆਂ ਬੁਛਾਰਾਂ ਮਾਰੇ ਜਾਣ 'ਤੇ ਪੁਲਿਸ ਵਲੋਂ ਅੰਨ੍ਹਾ ਲਾਠੀਚਾਰਜ ਕੀਤੇ ਜਾਣ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਾ ਹੈ | ਇਹ ਪ੍ਰਗਟਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਲੁਧਿਆਣਾ ਇਕਾਈ ਦੇ ਪ੍ਰਧਾਨ ਰਮਨਜੀਤ ਸਿੰਘ ਸੰਧੂ, ਆਗੂ ਬਲਵੀਰ ਸਿੰਘ ਬਾਸੀਆਂ ਅਤੇ ਰੁਪਿੰਦਰਪਾਲ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੇ ਇਸ ਰਵੱਈਏ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕੀਤਾ | ਜਥੇਬੰਦੀ ਦੇ ਆਗੂ ਰਮਨਜੀਤ ਸੰਧੂ ਅਤੇ ਬਾਸੀਆਂ ਨੇ ਕਸਬਾ ਹੰਬੜਾਂ 'ਚ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ 8 ਮਾਰਚ ਨੂੰ ਪੰਜਾਬ ਦੇ ਮੁਲਾਜ਼ਮਾਂ ਤੇ ਕੀਤੇ ਗਏ ਲਾਠੀਚਾਰਜ ਦਾ ਸੇਕ ਅਜੇ ਠੰਢਾ ਨਹੀਂ ਸੀ ਹੋਇਆ ਕਿ ਤੀਜੇ ਦਿਨ ਫਿਰ ਸਰਕਾਰ ਨੇ ਆਪਣੀਆਂ ਹੱਕੀ ਮੰਗਾਂ ਖਾਤਰ ਰੋਸ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਸਮੂਹ ਅਧਿਆਪਕਾਂ ਦੀਆਂ ਪੱਗਾਂ ਤੇ ਅਧਿਆਪਕਾਵਾਂ ਦੀਆਂ ਚੁੰਨੀਆਂ ਪੈਰਾਂ ਹੇਠ ਰੋਲੀਆਂ ਹਨ, ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਆਉਣ ਵਾਲੇ ਸਮੇਂ 'ਚ ਭੁਗਤਣਾ ਪਵੇਗਾ | ਮੁਲਾਜ਼ਮ ਆਗੂ ਰੁਪਿੰਦਰਪਾਲ ਗਿੱਲ ਨੇ ਕਿਹਾ ਕਿ ਆਮ ਆਦਮੀ ਸਰਕਾਰ ਨੇ ਹੱਕੀ ਮੰਗਾਂ ਲਈ ਲੜ ਰਹੇ ਅਧਿਆਪਕਾਂ ਤੇ ਲਾਠੀਚਾਰਜ ਕਰਦਿਆਂ ਬੁਰਾ ਸਲੂਕ ਕੀਤਾ ਹੈ, ਜਿਸ ਧੱਕੇਸ਼ਾਹੀ ਦਾ ਜੁਆਬ ਪੰਜਾਬ ਦੇ ਸਮੂਹ ਅਧਿਆਪਕ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਵਿਚ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਪਹਿਲੀ ਵਾਰ ਬਿਨਾਂ ਮੁਕਾਬਲੇ ਸਰਬਸੰਮਤੀ ਨਾਲ ਹੋਈ ਚੋਣ ਭੂੰਦੜੀ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ 11 ਮੈਂਬਰ... ਅਗਲੀ ਖ਼ਬਰ ਨਿਰਮਲ ਸਿੰਘ ਸੱਤੋਵਾਲ ਦੀ ਅੰਤਿਮ ਅਰਦਾਸ ਅੱਜ
Ad Position 24