26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਭੂੰਦੜੀ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ 11 ਮੈਂਬਰ ਸਰਬਸੰਮਤੀ ਨਾਲ ਚੁਣੇ

Ad Position 21
No active advertisement
ਅਜੀਤ ਡੈਸਕ 13-03-2026
ਭੂੰਦੜੀ, 12 ਮਾਰਚ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਭੂੰਦੜੀ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਕਰਵਾਈ ਗਈ | ਇਸ ਦੌਰਾਨ ਸਭਾ ਦੇ ਕੁੱਲ 11 ਮੈਂਬਰਾਂ ਦੀ ਚੋਣ ਬਿਨਾਂ ਮੁਕਾਬਲੇ ਦੇ ਹੋਈ | ਚੁਣੇ ਗਏ ਮੈਂਬਰਾਂ ਵਿਚ ਜਗਰਾਜ ਸਿੰਘ, ਪਲਵਿੰਦਰ ਸਿੰਘ ਗੋਰਾਹੂਰ, ਕੁਲਦੀਪ ਸਿੰਘ ਕੋਟਉਮਰਾ, ਸ਼ਿੰਦਰ ਸਿੰਘ, ਭੋਲਾ ਸਿੰਘ, ਦਲਜੀਤ ਸਿੰਘ, ਮਨਜਿੰਦਰ ਸਿੰਘ ਖੇੜੀ, ਹੋਸ਼ਿਆਰ ਸਿੰਘ, ਸਤਵੰਤ ਸਿੰਘ ਸਿਵੀਆ, ਸ੍ਰੀਮਤੀ ਚਰਨਜੀਤ ਕੌਰ ਅਤੇ ਸ੍ਰੀਮਤੀ ਹਰਬੰਸ ਕੌਰ ਗੋਰਾਹੂਰ ਸ਼ਾਮਿਲ ਹਨ | ਇਹ ਚੋਣ ਰਿਟਰਨਿੰਗ ਅਫ਼ਸਰ ਖੁਸ਼ਵੰਤ ਸਿੰਘ ਅਤੇ ਸ੍ਰੀਮਤੀ ਮਲਕੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ | ਇਸ ਮੌਕੇ ਸਭਾ ਦੇ ਸਕੱਤਰ ਇੰਦਰਪਾਲ ਸਿੰਘ ਸਿੱਧੂ ਅਤੇ ਸਹਿ ਸਕੱਤਰ ਮਨਪ੍ਰੀਤ ਸਿੰਘ ਭਰੋਵਾਲ ਵੀ ਹਾਜ਼ਰ ਸਨ | ਇਸ ਮੌਕੇ ਸਰਪੰਚ ਕਮਲਜੀਤ ਸਿੰਘ ਗਰੇਵਾਲ, ਸਾਬਕਾ ਸਰਪੰਚ ਗੁਰਮੀਤ ਸਿੰਘ ਅਤੇ ਗੁਰਜੀਤ ਸਿੰਘ ਮੰਤਰੀ ਨੇ ਸਮੁੱਚੇ ਨਗਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸਹਿਕਾਰੀ ਸਭਾ ਦੇ ਮੈਂਬਰਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ | ਉਨ੍ਹਾਂ ਕਿਹਾ ਕਿ ਚੁਣੇ ਗਏ ਮੈਂਬਰ ਪਿੰਡ ਦੇ ਪੰਚਾਇਤੀ ਨੁਮਾਇੰਦਿਆਂ ਅਤੇ ਨਗਰ ਵਾਸੀਆਂ ਨਾਲ ਮਿਲ ਕੇ ਸਰਕਾਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰਨਗੇ | ਉਨ੍ਹਾਂ 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭਾ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਸਹਿਕਾਰੀ ਨਿਯਮਾਂ ਅਨੁਸਾਰ ਬਾਅਦ ਵਿਚ ਕੀਤੀ ਜਾਵੇਗੀ | ਇਸ ਮੌਕੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਬੱਬੀ, ਅਮਰਜੀਤ ਸਿੰਘ ਹੇਰਾਂ, ਪਾਲ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ, ਸਰਪੰਚ ਮਨਜੀਤ ਸਿੰਘ ਗੋਰਾਹੂਰ, ਸਾਬਕਾ ਸਰਪੰਚ ਲਖਵੀਰ ਸਿੰਘ, ਹਰਬੰਸ ਸਿੰਘ ਤੱਤਲਾ, ਗੁਰਬਖਸ਼ ਸਿੰਘ ਤੱਤਲਾ, ਸੁਖਦੇਵ ਸਿੰਘ ਬੁਰਾ, ਸੁਖਦੇਵ ਸਿੰਘ ਨੋਨਾਂ ਤੱਤਲਾ, ਨੰਬਰਦਾਰ ਹਰਜਿੰਦਰ ਸਿੰਘ ਝੱਮਟ, ਤੇਜਿੰਦਰ ਸਿੰਘ ਤੇਜਾ ਸੰਧੂ, ਜਗਰਾਜ ਸਿੰਘ ਬੋਪਾਰਾਏ, ਜਸਪਾਲ ਸਿੰਘ ਜੱਸਾ ਫੋਰਮੈਨ, ਅਰਜਨ ਸਿੰਘ ਰਾਮੇਵਾਲੇ, ਗੁਰਮੇਲ ਸਿੰਘ ਰਾਮੇਵਾਲੇ, ਗੁਰਮੇਲ ਸਿੰਘ ਖੰਗੂੜਾ, ਬਹਾਦਰ ਸਿੰਘ ਬੈੇਂਸ, ਗੁਰਿੰਦਰ ਸਿੰਘ, ਸਾਬਕਾ ਸਰਪੰਚ ਮੁਖਤਿਆਰ ਸਿੰਘ, ਮਾਸਟਰ ਹਰਜਿੰਦਰ ਸਿੰਘ ਗਰਚਾ, ਅਰਸ਼ਦੀਪ ਸਿੰਘ, ਇੰਦਰਜੀਤ ਸਿੰਘ, ਚਰਨਪ੍ਰੀਤ ਸਿੰਘ, ਮਨਜਿੰਦਰ ਸਿੰਘ, ਜਗਰੂਪ ਸਿੰਘ ਅਤੇ ਗੁਰਦੇਵ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਦੀ ਭੈਣੀ ਦਰੇੜਾ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਵਲੋਂ ਪਸ਼ੂ ਪਾਲਕਾਂ ਨੂੰ ਦੁੱਧ ਉਤਪਾਦਨ ਸੰਬੰਧੀ ਕੀਤਾ ਉ... ਅਗਲੀ ਖ਼ਬਰ ਪਹਿਲੀ ਵਾਰ ਬਿਨਾਂ ਮੁਕਾਬਲੇ ਸਰਬਸੰਮਤੀ ਨਾਲ ਹੋਈ ਚੋਣ ਭੂੰਦੜੀ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ 11 ਮੈਂਬਰ...
Ad Position 24