26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

'ਦੀ ਭੈਣੀ ਦਰੇੜਾ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਵਲੋਂ ਪਸ਼ੂ ਪਾਲਕਾਂ ਨੂੰ ਦੁੱਧ ਉਤਪਾਦਨ ਸੰਬੰਧੀ ਕੀਤਾ ਉਤਸ਼ਾਹਿਤ

Ad Position 21
No active advertisement
ਅਜੀਤ ਡੈਸਕ 13-03-2026
• ਪਸ਼ੂ ਪਾਲਕ ਚੰਗੀ ਕੁਆਲਿਟੀ ਦਾ ਦੁੱਧ ਉਤਪਾਦ ਕਰ ਕੇ ਵੇਰਕਾ ਰਾਹੀਂ ਵੇਚਣ ਨੂੰ ਤਰਜੀਹ ਦੇਣ-ਇੰਸਪੈਕਟਰ ਸਿਮਰਜੀਤ ਸਿੰਘ
ਰਾਏਕੋਟ, 12 ਮਾਰਚ (ਬਲਵਿੰਦਰ ਸਿੰਘ ਲਿੱਤਰ)-ਦੀ ਭੈਣੀ ਦਰੇੜਾ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਵਲੋਂ ਪਸ਼ੂ ਪਾਲਕਾਂ ਨੂੰ ਉਤਸ਼ਾਹਿਤ ਕਰਨ ਵਿਚ ਪਹਿਲਕਦਮੀ ਕੀਤੀ ਜਾ ਰਹੀ ਹੈ | ਇਸ ਮੌਕੇ ਸਭਾ ਦੇ ਸਕੱਤਰ ਪਰਮਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਾਡੀ ਸਭਾ ਵਲੋਂ ਹਰ ਸਾਲ ਮੁਨਾਫ਼ਾ ਸਭਾ ਨਾਲ ਜੁੜੇ ਮੈਂਬਰਾਂ ਨੂੰ ਵੰਡਿਆ ਜਾਂਦਾ ਹੈ, ਜਿਸ ਨਾਲ ਪਸ਼ੂ ਪਾਲਕਾਂ ਵਿਚ ਪਸ਼ੂ ਧਨ ਪ੍ਰਤੀ ਹੋਰ ਜ਼ਿਆਦਾ ਰੁਚੀ ਪੈਦਾ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਵੇਰਕਾ ਪ੍ਰਤੀ ਪਸ਼ੂ ਪਾਲਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਸਹਿਕਾਰਤਾ ਵਿਭਾਗ ਵਲੋਂ ਇੰਸਪੈਕਟਰ ਸਿਮਰਜੀਤ ਸਿੰਘ ਪੁੱਜੇ, ਜਿੰਨ੍ਹਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਵੇਰਕਾ ਨਾਲ ਜੁੜ੍ਹੇ ਪਰਿਵਾਰਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਇੰਸਪੈਕਟਰ ਸਿਮਰਜੀਤ ਸਿੰਘ ਨੇ ਆਖਿਆ ਕਿ ਪਸ਼ੂ ਪਾਲਕ ਚੰਗੀ ਕੁਆਲਿਟੀ ਦਾ ਦੁੱਧ ਉਤਪਾਦ ਕਰਕੇ ਦੁੱਧ ਨੂੰ ਵੇਰਕਾ ਰਾਹੀਂ ਵੇਚਣ ਨੂੰ ਤਰਜ਼ੀਹ ਦੇਣ, ਕਿਉਂਕਿ ਵੇਰਕਾ ਤੋਂ ਇਲਾਵਾ ਹੋਰ ਪ੍ਰਾਈਵੇਟ ਕੰਪਨੀਆਂ ਵਲੋਂ ਘੱਟ ਫੈਟ ਰੇਟ ਉੱਪਰ ਦੁੱਧ ਖਰੀਦਿਆ ਜਾਂਦਾ ਹੈ, ਉੱਥੇ ਹੀ ਵੇਰਕਾ ਰਾਹੀਂ ਖਰੀਦਿਆ ਜਾਣ ਵਾਲਾ ਦੁੱਧ ਵੱਧ ਰੇਟ ਉੱਤੇ ਵਿਕਣ ਕਰਕੇ ਪਸ਼ੂ ਪਾਲਕਾਂ ਨੂੰ ਚੋਖਾ ਲਾਭ ਮਿਲਦਾ ਹੈ | ਇਸ ਮੌਕੇ ਦੀ ਭੈਣੀ ਦਰੇੜਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਦੇ ਪ੍ਰਧਾਨ ਸੁਖਦੀਪ ਸਿੰਘ ਕਾਲਾ ਵਲੋਂ ਸਹਿਕਾਰਤਾ ਵਿਭਾਗ ਵਲੋਂ ਪੁੱਜੇ ਇੰਸਪੈਕਟਰ ਸਿਮਰਜੀਤ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਮੀਤ ਪ੍ਰਧਾਨ ਅਵਤਾਰ ਸਿੰਘ ਧਾਲੀਵਾਲ, ਸਾਬਕਾ ਪ੍ਰਧਾਨ ਹਰਚੰਦ ਸਿੰਘ, ਸਕੱਤਰ ਪਰਮਜੀਤ ਸਿੰਘ ਧਾਲੀਵਾਲ, ਕਮੇਟੀ ਮੈਂਬਰ ਸੁਖਬੀਰ ਸਿੰਘ, ਮੋਹਣ ਸਿੰਘ, ਗੁਰਮੀਤ ਸਿੰਘ, ਲਖਵੀਰ ਸਿੰਘ, ਪ੍ਰਦੀਪ ਸਿੰਘ, ਸਰਪੰਚ ਪ੍ਰਭਜੋਤ ਸਿੰਘ ਧਾਲੀਵਾਲ, ਨੰਬਰਦਾਰ ਹਰਦੇਵ ਸਿੰਘ ਦੇਬੀ, ਨੰਬਰਦਾਰ ਜਸਪ੍ਰੀਤ ਸਿੰਘ ਧਾਲੀਵਾਲ, ਬਲਵਿੰਦਰ ਸਿੰਘ, ਅਕਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 36ਵਾਂ ਅੰਤਰਰਾਸ਼ਟਰੀ ਮਹਾਂ ਪਵਿੱਤਰ ਤਿੰਨ ਰੋਜ਼ਾ ਗੁਰਮਤਿ ਸਮਾਗਮ 20 ਤੋਂ ਅਗਲੀ ਖ਼ਬਰ ਭੂੰਦੜੀ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ 11 ਮੈਂਬਰ ਸਰਬਸੰਮਤੀ ਨਾਲ ਚੁਣੇ
Ad Position 24