26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਗੁਰਦੁਆਰਾ 13 ਮੰਜ਼ਿਲਾਂ ਨਾਨਕਸਰ ਝੋਰੜਾਂ ਵਿਖੇ ਸ੍ਰੀ ਅਖੰਡ ਪਾਠਾਂ ਦੀ ਸੱਤਵੀਂ ਲੜੀ ਆਰੰਭ

Ad Position 21
No active advertisement
ਅਜੀਤ ਡੈਸਕ 13-03-2026
ਹਠੂਰ, 12 ਮਾਰਚ (ਜਸਵਿੰਦਰ ਸਿੰਘ ਛਿੰਦਾ)-ਸੱਚਖੰਡਵਾਸੀ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਗੁਰਦੁਆਰਾ 13 ਮੰਜ਼ਿਲਾਂ ਨਾਨਕਸਰ ਝੋਰੜਾਂ ਵਿਖੇ ਮੌਜੂਦਾ ਮੁਖੀ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ 'ਚ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ਲੜੀ ਤਹਿਤ ਅੱਜ ਸ੍ਰੀ ਅਖੰਡ ਪਾਠਾਂ ਦੀ ਛੇਵੀਂ ਲੜੀ ਦੇ ਭੋਗ ਪਾਏ ਗਏ ਅਤੇ ਸੱਤਵੀਂ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ | ਇਸ ਮੌਕੇ ਰਾਗੀ ਸਿੰਘਾਂ ਨੇ ਆਰਤੀ ਕੀਰਤਨ ਕੀਤਾ ਅਤੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਪ੍ਰਬਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਤ ਬਾਬਾ ਧੰਨਾ ਸਿੰਘ ਬੜੂੰਦੀ ਵਾਲੇ ਉਚੇਚੇ ਤੌਰ 'ਤੇ ਪੁੱਜੇ ਅਤੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਜ਼ਿਕਰਯੋਗ ਹੈ ਕਿ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਅਤੇ ਉਨ੍ਹਾਂ ਤੋਂ ਵਰੋਸਾਏ ਸੱਚਖੰਡ ਵਾਸੀ ਸੰਤ ਬਾਬਾ ਨਰਾਇਣ ਸਿੰਘ ਜੀ ਦੀ ਸਾਲਾਨਾ ਬਰਸੀ ਨੂੰ ਸਮਰਪਿਤ 13 ਮੰਜ਼ਿਲਾ ਗੁਰਦੁਆਰਾ ਨਾਨਕਸਰ ਝੋਰੜਾਂ ਵਿਖੇ 26 ਰੋਜ਼ਾ ਸਾਲਾਨਾ ਸਮਾਗਮ 1 ਮਾਰਚ ਨੂੰ ਆਰੰਭ ਹਨ | ਜਿੰਨ੍ਹਾਂ ਦੀ ਸਮਾਪਤੀ 26 ਮਾਰਚ ਨੂੰ ਹੋਵੇਗੀ | ਇਸ ਮੌਕੇ ਬਾਬਾ ਮਿਹਰ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਗੇਜਾ ਸਿੰਘ ਨਾਨਕਸਰ, ਭਾਈ ਬਿੰਦਰ ਸਿੰਘ, ਭਾਈ ਗੋਰਾ ਸਿੰਘ, ਭਾਈ ਨਿਰਮਲ ਸਿੰਘ, ਭਾਈ ਸਤਨਾਮ ਸਿੰਘ, ਭਾਈ ਨੀਲੀ ਸਿੰਘ, ਜੱਸਾ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ: ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਾ ਜ਼ੋਰਾਂ-ਸ਼ੋਰ... ਅਗਲੀ ਖ਼ਬਰ ਭਗਵੰਤ ਮਾਨ ਵਲੋਂ ਸਟੇਜ ਤੋਂ 'ਇਸ਼ਕ ਮਜਾਜ਼ੀ' ਦੇ ਕਿੱਸੇ ਸੁਣਾਉਂਦਿਆਂ ਔਰਤਾਂ ਦਾ ਵੱਡਾ ਅਪਮਾਨ ਕੀਤਾ-ਸੰਧੂ/ਤਲਵੰਡੀ
Ad Position 24