ਰਾਏਕੋਟ, 12 ਮਾਰਚ (ਬਲਵਿੰਦਰ ਸਿੰਘ ਲਿੱਤਰ)-ਪੇਂਡੂ ਤੇ ਸ਼ਹਿਰੀ ਖੇਤਰ ਦੇ ਲੜਕੇ ਅਤੇ ਲੜਕੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਵਿਚ ਅਹਿਮ ਰੋਲ ਅਦਾ ਕਰ ਰਹੀ ਇਲਾਕੇ ਦੀ ਨਾਮਵਰ ਸੀ.ਬੀ.ਐੱਸ.ਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾ ਸ: ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਵਿੱਦਿਅਕ ਸੈਸਨ 2026-27 ਲਈ ਦਾਖ਼ਲਾ ਜ਼ੋਰਾਂ 'ਤੇ ਚੱਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਕਵਿਤਾ ਸ਼ਰਮਾ ਨੇ ਦੱਸਿਆ ਕਿ ਸਕੂਲ ਵਲੋਂ 2026-27 ਸੈਸ਼ਨ ਲਈ ਦਾਖ਼ਲੇ ਕੀਤੇ ਜਾ ਰਹੇ ਹਨ, ਜਿਸ ਦੌਰਾਨ 15 ਮਾਰਚ ਤੱਕ ਨਰਸਰੀ ਤੋਂ ਬਾਰ੍ਹਵੀਂ ਜਮਾਤ ਲਈ ਦਾਖ਼ਲਾ ਪ੍ਰਾਪਤ ਕਰਨ ਵਾਲੇ ਬੱਚਿਆਂ ਦੀ ਦਾਖ਼ਲਾ ਫ਼ੀਸ ਬਿਲਕੁੱਲ ਮੁਫ਼ਤ ਹੋਵੇਗੀ | ਉਨ੍ਹਾਂ ਆਖਿਆ ਕਿ ਸਕੂਲ ਦਾ ਵਧੀਆ ਮਾਹੌਲ ਅਤੇ ਤਜਰਬੇਕਾਰ ਸਟਾਫ਼ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤਤਪਰ ਹੈ, ਜਿਸ ਲਈ ਉਨ੍ਹਾਂ ਦਾ ਸਟਾਫ਼ ਬੱਚਿਆਂ ਨੂੰ ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਕਿ ਕਲਚਰਲ, ਧਾਰਿਮਕ, ਖੇਡ ਖੇਤਰ ਆਦਿ ਵਿਚ ਹਮੇਸ਼ਾ ਭਾਗ ਲੈਣ 'ਤੇ ਜ਼ੋਰ ਦਿੰਦਾ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਿਦਿਆਰਥੀ ਇੰਨ੍ਹਾਂ ਖੇਤਰਾਂ ਵਿਚ ਹਰ ਸਾਲ ਚੰਗਾ ਨਾਮਣਾ ਖੱਟਦੇ ਹਨ | ਇਸ ਲਈ ਮਾਪੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਾਡੇ ਸਕੂਲ ਨਾਲ ਰਾਬਤਾ ਕਰਨ |