26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਘਮਣੇਵਾਲ ਵਿਖੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਵਾਲੇ ਕਾਰਡ ਬਣਾਉਣ ਲਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 13-03-2026
• ਕੈਂਪ ਦੌਰਾਨ 200 ਤੋਂ ਵੱਧ ਪਰਿਵਾਰਾਂ ਦੇ ਫਾਰਮ ਭਰੇ ਗਏ-ਸਰਪੰਚ ਤੇਜਪਾਲ ਸਿੰਘ
ਹੰਬੜਾਂ, 12 ਮਾਰਚ (ਹਰਵਿੰਦਰ ਸਿੰਘ ਮੱਕੜ)-ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵਲੋਂ ਚਲਾਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹਰ ਪਰਿਵਾਰ ਨੂੰ 10 ਲੱਖ ਤੱਕ ਦੇ ਮੁਫ਼ਤ ਇਲਾਜ ਲਈ ਬਣਨ ਵਾਲੇ ਕਾਰਡਾਂ ਲਈ ਪਿੰਡ ਘਮਣੇਵਾਲ ਵਿਖੇ ਸਰਪੰਚ ਤੇਜਪਾਲ ਸਿੰਘ ਘਮਣੇਵਾਲ ਦੀ ਅਗਵਾਈ ਵਿਚ ਕੈਂਪ ਲਗਾਇਆ ਗਿਆ, ਜਿਸ ਵਿਚ 200 ਤੋਂ ਵੱਧ ਪਰਿਵਾਰਾਂ ਦੇ ਆਨਲਾਈਨ ਫਾਰਮ ਭਰੇ ਗਏ | ਇਸ ਦੌਰਾਨ ਸਰਪੰਚ ਤੇਜਪਾਲ ਸਿੰਘ ਘਮਣੇਵਾਲ ਨੇ ਆਖਿਆ ਕਿ 'ਆਪ' ਸਰਕਾਰ ਵਲੋਂ ਸਮੁੱਚੇ ਪੰਜਾਬ ਵਿਚ ਖੁਸ਼ਹਾਲੀ ਬਹਾਲ ਕਰਨ ਦੇ ਮੰਤਵ ਨਾਲ ਹਮੇਸ਼ਾਂ ਬੜੇ ਠੋਸ ਫ਼ੈਸਲੇ ਲਏ ਗਏ ਹਨ ਜੋ ਬਹੁਤ ਹੀ ਸ਼ਲਾਘਾਯੋਗ ਹਨ | ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ |
ਉਨ੍ਹਾਂ ਹੋਰ ਕਿਹਾ ਕਿ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਪਿੰਡ ਘਮਣੇਵਾਲ ਦੇ ਸਾਰੇ ਵਾਰਡਾਂ ਵਿਚ ਨਿਰਪੱਖਤਾ ਨਾਲ ਵਿਕਾਸ ਦੇ ਕੰਮ ਨਿਰੰਤਰ ਕਰਵਾਏ ਜਾ ਰਹੇ ਹਨ | ਇਸ ਸਮੇਂ ਮੈਡਮ ਹਰਮਨਦੀਪ ਕੌਰ, ਪੰਚ ਅਮਰਜੀਤ ਕੌਰ, ਪੰਚ ਬਲਜੀਤ ਸਿੰਘ, ਪੰਚ ਪਾਲ ਸਿੰਘ, ਪੰਚ ਹਰਗੋਪਾਲ ਸਿੰਘ, ਦਵਿੰਦਰ ਬਿੰਦੀ, ਦਲਵੀਰ ਸਿੰਘ, ਸਨਦੀਪ ਸਿੰਘ, ਮਲਕੀਤ ਸਿੰਘ, ਸੁਖਚੈਨ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਕੂਟਰ ਸਵਾਰ ਲੁਟੇਰਾ ਅÏਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਝਪਟ ਕੇ ਫ਼ਰਾਰ <br/> ਅਗਲੀ ਖ਼ਬਰ ਸ: ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਾ ਜ਼ੋਰਾਂ-ਸ਼ੋਰ...
Ad Position 24