ਚੌਂਕੀਮਾਨ, 12 ਮਾਰਚ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਹਾਂਸ ਵਿਖੇ ਇਸ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਰਪੰਚ ਹਰਪਾਲ ਸਿੰਘ ਕੋਠੇ ਹਾਂਸ ਤੇ ਹਰਮਿੰਦਰ ਸਿੰਘ ਹਾਂਸ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਸਟਾਫ਼ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ | ਇਸ ਮੌਕੇ ਸਰਪੰਚ ਹਰਪਾਲ ਸਿੰਘ ਕੋਠੇ ਹਾਂਸ ਤੇ ਹਰਮਿੰਦਰ ਸਿੰਘ ਹਾਂਸ ਨੇ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਦੇ ਸਮਾਨ ਸਮੇਤ ਹੋਰ ਲੋੜੀਂਦਾ ਸਮਾਨ ਦਿੱਤਾ | ਇਸ ਮੌਕੇ ਸਰਪੰਚ ਹਰਪਾਲ ਸਿੰਘ ਕੋਠੇ ਹਾਂਸ ਨੇ ਸਕੂਲ ਸਟਾਫ਼ ਨੂੰ ਭਰੋਸਾ ਦਿਵਾਇਆ ਕਿ ਬੱਚਿਆਂ ਨੂੰ ਪੜ੍ਹਨ ਵਿਚ ਹਰ ਸਹਿਯੋਗ ਦਿੱਤਾ ਜਾਵੇਗਾ ਤੇ ਜੋ ਵੀ ਸਕੂਲ ਸਟਾਫ਼ ਸੇਵਾ ਲਾਵੇਗਾ ਉਸ ਨੂੰ ਪੂਰਾ ਕੀਤਾ ਜਾਵੇਗਾ | ਇਸ ਮੌਕੇ ਸਰਪੰਚ ਹਰਪਾਲ ਸਿੰਘ ਕੋਠੇ ਹਾਂਸ, ਪੰਚ ਜਸਕਰਨ ਸਿੰਘ ਢਿੱਲੋਂ, ਪੰਚ ਦਲਜੀਤ ਸਿੰਘ, ਪ੍ਰਧਾਨ ਹਰਜਿੰਦਰ ਸਿੰਘ ਤੇ ਰਵਿੰਦਰ ਸਿੰਘ ਢਿੱਲੋਂ ਵਲੋਂ ਸਕੂਲ ਦਾ ਜਾਇਜ਼ਾ ਵੀ ਲਿਆ ਗਿਆ ਤੇ ਸਕੂਲ ਵਿਚ ਹੋਣ ਵਾਲੇ ਕੰਮਾਂ ਨੂੰ ਜਲਦੀ ਪੂਰਾ ਕਰਨ ਦਾ ਸਕੂਲ ਸਟਾਫ਼ ਨੂੰ ਭਰੋਸਾ ਦਿੱਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਨੇ ਸਰਪੰਚ ਹਰਪਾਲ ਸਿੰਘ ਕੋਠੇ ਹਾਂਸ ਤੇ ਹਰਮਿੰਦਰ ਸਿੰਘ ਹਾਂਸ ਸਮੇਤ ਹੋਰ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |