27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਹੰਬੜਾਂ 'ਚ ਬੀ.ਕੇ.ਯੂ. ਡਕੌਂਦਾ (ਹਸਨਪੁਰ) ਜਥੇਬੰਦੀ ਦੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 13-03-2026
ਹੰਬੜਾਂ, 12 ਮਾਰਚ (ਮੇਜਰ ਹੰਬੜਾਂ)-ਕਸਬਾ ਹੰਬੜਾਂ 'ਚ ਬੀ.ਕੇ.ਯੂ. ਡਕੌਂਦਾ (ਹਸਨਪੁਰ) ਜਥੇਬੰਦੀ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਵਿਨੇਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਜਥੇਬੰਦੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਹੈਰੀ ਗਿੱਲ ਦੇ ਘਰ ਹੋਈ ਤੇ ਕਿਸਾਨ-ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅਹਿਮ ਵਿਚਾਰਾਂ ਹੋਈਆਂ | ਜਥੇਬੰਦੀ ਦੇ ਸੂਬਾ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਦੇ ਨਿਰਦੇਸ਼ਾਂ 'ਤੇ ਪਾਰਟੀ ਨਾਲ ਜੁੜ ਰਹੇ ਨੌਜਵਾਨਾਂ ਨੂੰ ਅਹੁਦੇ ਵੰਡਦਿਆਂ ਸੂਬਾ ਮੀਤ ਪ੍ਰਧਾਨ ਵਿਨੇਪਾਲ ਸਿੰਘ ਬਰਾੜ, ਜ਼ਿਲ੍ਹਾ ਯੂਥ ਪ੍ਰਧਾਨ ਹਰਜਿੰਦਰ ਸਿੰਘ ਹੈਰੀ ਗਿੱਲ ਵਲੋਂ ਜੌਹਨ ਜੱਸਲ ਨੂੰ ਭਾਖੜੀਆਣਾ ਫਗਵਾੜਾ ਇਕਾਈ ਦੇ ਪ੍ਰਧਾਨ ਨਿਯੁਕਤ ਕੀਤਾ, ਸੁਰਖਾਬ ਸਿੰਘ ਧਾਲੀਵਾਲ ਨੂੰ ਇਕਾਈ ਦੇ ਮੀਤ ਪ੍ਰਧਾਨ ਅਤੇ ਭਵਨਦੀਪ ਸਿੰਘ ਨੂੰ ਇਕਾਈ ਦੇ ਪ੍ਰੈੱਸ ਸਕੱਤਰ ਸਿੰਘ ਨਿਯੁਕਤ ਕੀਤਾ ਗਿਆ ਤੇ ਇੰਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ |
ਮੀਤ ਪ੍ਰਧਾਨ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਹੈਰੀ ਗਿੱਲ ਨੇ ਕਿਹਾ ਕਿ ਇੰਨ੍ਹਾਂ ਨਿਯੁਕਤੀਆਂ ਨਾਲ ਜਲੰਧਰ ਫਗਵਾੜਾ ਇਲਾਕੇ 'ਚ ਕਿਸਾਨ-ਮਜ਼ਦੂਰ ਜਥੇਬੰਦੀ ਨਾਲ ਰਾਬਤਾ ਬਣ ਸਕੇਗਾ ਤੇ ਜਥੇਬੰਦੀ ਦਾ ਘੇਰਾ ਹੋਰ ਵਿਸ਼ਾਲ ਹੋ ਸਕੇਗਾ | ਇਸ ਮੌਕੇ ਨਵ-ਨਿਯੁਕਤ ਇਕਾਈ ਪ੍ਰਧਾਨ ਜੋਹਨ ਜੱਸਲ, ਸੁਰਖਾਬ ਧਾਲੀਵਾਲ ਤੇ ਭਵਨਦੀਪ ਸਿੰਘ ਨੇ ਕਿਹਾ ਕਿ ਉਹ ਜਥੇਬੰਦੀ ਨਾਲ ਜੁੜਕੇ ਕਿਸਾਨ-ਮਜ਼ਦੂਰਾਂ ਦੇ ਮਸਲਿਆਂ ਨੂੰ ਹੱਲ ਕਰਵਾਏ ਜਾਣ ਲਈ ਆਪਣੀ ਬਣਦੀ ਡਿਊਟੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ ਤੇ ਜਥੇਬੰਦੀ ਨਾਲ ਹੋਰ ਨੌਜਵਾਨਾਂ ਸਮੇਤ ਕਿਸਾਨਾਂ ਨੂੰ ਜੋੜਨਗੇ | ਇਸ ਮੌਕੇ ਜਥੇਬੰਦੀ ਦੇ ਸੀਨੀਅਰ ਆਗੂ ਸਰਪ੍ਰਸਤ ਤੇਜਾ ਸਿੰਘ ਗਿੱਲ, ਕਰਨੈਲ ਸਿੰਘ ਕਾਕੂ, ਕਰਮਜੀਤ ਸਿੰਘ ਲਾਲਾ, ਇਸ਼ਵਿੰਦਰ ਸਿੰਘ ਇਸ਼ੂ, ਸਾਬਕਾ ਸਰਪੰਚ ਪ੍ਰੀਤਮ ਸਿੰਘ ਆਲੀਵਾਲ, ਸੁਰਿੰਦਰਪਾਲ ਸਿੰਘ ਆਲੀਵਾਲ, ਅਵਤਾਰ ਸਿੰਘ ਪ੍ਰਧਾਨ, ਬਿਕਰਮਜੀਤ ਸਿੰਘ, ਛਿੰਦਰ ਸਿੰਘ, ਸਰਬਜੋਤ ਸਿੰਘ ਆਲੀਵਾਲ ਸਮੇਤ ਹੋਰ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਵ: ਅਵਨਿੰਦਰ ਸਿੰਘ ਬਿੱਲੂ ਚੌਕੀਮਾਨ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਤੇ ਭੰਡਾਰਾ ਕਰਵਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਹਾਂਸ ਦੇ ਬੱਚਿਆਂ ਨੂੰ ਸਰਪੰਚ ਕੋਠੇ ਹਾਂਸ ਨੇ ਸਟੇਸ਼ਨਰੀ ਤੇ ਹੋਰ ਲੋੜੀਂਦਾ ਸਾਮਾਨ ਦਿੱਤ...
Ad Position 24