27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਵ: ਅਵਨਿੰਦਰ ਸਿੰਘ ਬਿੱਲੂ ਚੌਕੀਮਾਨ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਤੇ ਭੰਡਾਰਾ ਕਰਵਾਇਆ

Ad Position 21
No active advertisement
ਅਜੀਤ ਡੈਸਕ 13-03-2026
ਚੌਂਕੀਮਾਨ, 12 ਮਾਰਚ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਪੀਰ ਬਾਬਾ ਲੱਖ ਦਾਤਾ ਜੀ ਦੀ ਦਰਗਾਹ 'ਤੇ ਸਵ: ਅਵਨਿੰਦਰ ਸਿੰਘ ਬਿੱਲੂ ਚੌਂਕੀਮਾਨ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਤੇ ਭੰਡਾਰਾ ਮੇਲਾ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ. ਆਰ. ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਮੁੱਖ ਪ੍ਰਬੰਧਕ ਸੁਖਵਿੰਦਰ ਸਿੰਘ ਮਾਨ ਤੇ ਰਮਨਦੀਪ ਸਿੰਘ ਮਾਨ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ, ਪਤਵੰਤੇ ਸੱਜਣਾਂ ਵਲੋਂ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਸੱਭਿਆਚਾਰਕ ਮੇਲੇ ਦਾ ਉਦਘਾਟਨ ਪ੍ਰਸਿੱਧ ਪੰਜਾਬੀ ਗਾਇਕ ਆਤਮਾ ਬੁੱਢੇਵਾਲੀਆਂ ਤੇ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਆਤਮਾ ਬੁੱਢੇਵਾਲੀਆਂ ਨੇ ਆਪਣੇ ਪ੍ਰਸਿੱਧ ਗੀਤਾਂ ਨਾਲ ਮੇਲੇ ਵਿਚ ਹਾਜ਼ਰੀ ਲਵਾਈ ਤੇ ਸਰੋਤਿਆਂ ਨੂੰ ਕੀਲ ਕਰ ਰੱਖ ਦਿੱਤਾ | ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਆਤਮਾ ਬੁੱਢੇਵਾਲੀਆ ਨੇ ਮੁੱਖ ਪ੍ਰਬੰਧਕ ਸੁਖਵਿੰਦਰ ਸਿੰਘ ਮਾਨ ਸਮੇਤ ਪ੍ਰਬੰਧਕੀ ਕਮੇਟੀ ਤੇ ਸਮੁੱਚੇ ਨਗਰ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਸੱਭਿਆਚਾਰਕ ਮੇਲਾ ਕਰਵਾਇਆ | ਇਸ ਮੌਕੇ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ, ਮੁੱਖ ਪ੍ਰਬੰਧਕ ਸੁਖਵਿੰਦਰ ਸਿੰਘ ਮਾਨ, ਰਮਨਦੀਪ ਸਿੰਘ ਮਾਨ ਤੇ ਅੰਬਰਦੀਪ ਸਿੰਘ ਕੱਕੂ ਮਾਨ ਦੀ ਅਗਵਾਈ ਵਿਚ ਪ੍ਰਸਿੱਧ ਪੰਜਾਬੀ ਗਾਇਕ ਆਤਮਾ ਬੁੱਢੇਵਾਲੀਆ ਤੇ ਸਾਬਕਾ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਗਾਇਕ ਬਾਜ ਸਿੰਘ ਬਾਜ ਤੇ ਬੀਬਾ ਸੁਖਵਿੰਦਰ ਸੁੱਖੀ, ਮੈਂਡੀ ਕਾਲੜਾ, ਰਮਨ ਬਾਵਾ, ਭਗਵਾਨ ਹਾਂਸ, ਪਾਲੀ ਸਿੱਧੂ, ਕਾਕਾ ਨੂਰ, ਮਿਰਜਾ ਵਿਰਕ, ਮਹਿੰਦਰ ਹਸਨਪੁਰੀ ਆਦਿ ਕਲਾਕਾਰਾਂ ਨੇ ਸੱਭਿਆਚਾਰਕ ਗੀਤਾਂ ਨਾਲ ਮੇਲੇ ਵਿਚ ਹਾਜ਼ਰੀ ਲਵਾਈ | ਇਸ ਮੌਕੇ ਸਟੇਜ਼ ਸੈਕਟਰੀ ਦੀ ਸੇਵਾ ਜੱਸੀ ਗੁੜੇ ਵਲੋਂ ਨਿਭਾਈ ਗਈ | ਇਸ ਮੌਕੇ ਮੁੱਖ ਪ੍ਰਬੰਧਕ ਸੁਖਵਿੰਦਰ ਸਿੰਘ ਮਾਨ ਤੇ ਰਮਨਦੀਪ ਸਿੰਘ ਮਾਨ ਦੀ ਅਗਵਾਈ ਵਿਚ ਮੇਲਾ ਪ੍ਰਬੰਧਕੀ ਕਮੇਟੀ ਵਲੋਂ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ, ਪੰਚ ਬਲਵੀਰ ਸਿੰਘ ਫੌਜੀ ਤੇ ਪੰਚ ਗੁਰਪ੍ਰੀਤ ਕੌਰ ਬੋਪਾਰਾਏ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੁੱਖ ਪ੍ਰਬੰਧਕ ਸੁਖਵਿੰਦਰ ਸਿੰਘ ਮਾਨ ਨੇ ਸੱਭਿਆਚਾਰਕ ਮੇਲਾ ਤੇ ਭੰਡਾਰਾ ਕਰਵਾਉਣ ਵਿਚ ਸਹਿਯੋਗ ਦੇਣ ਵਾਲੇ ਸਹਿਯੋਗੀ ਸੱਜਣਾਂ ਸਮੇਤ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਰਪੰਚ ਮਨਜੀਤ ਸਿੰਘ ਪੱਪੂ ਬਦੇਸਾ ਅਮਰੀਕਾ, ਗੀਤਕਾਰ ਤੇਜਾ ਤਲਵੰਡੀ, ਸੋਹਣ ਸਿੰਘ ਬਦੇਸਾ, ਦਵਿੰਦਰ ਸਿੰਘ ਮਾਨ, ਅੰਮਿ੍ਤਪਾਲ ਸਿੰਘ ਤੁਗਲ, ਥਾਣੇਦਾਰ ਗੁਰਚਰਨ ਸਿੰਘ ਮਾਨ, ਹਰਪ੍ਰੀਤ ਸਿੰਘ ਹੈਪੀ ਬਦੇਸਾ, ਏ.ਐੱਸ.ਆਈ ਜਸਵੀਰ ਸਿੰਘ, ਕੁਲਵੰਤ ਸਿੰਘ ਕੈਨੇਡਾ, ਬਾਬਾ ਭਗਵੰਤ ਸਿੰਘ ਹਾਂਸ, ਪ੍ਰਦੀਪ ਸਿੰਘ ਸੰਧੂ ਕੈਨੇਡਾ, ਕਰਨਵੀਰ ਸਿੰਘ ਭੰਡਾਲ, ਦੀਪ ਮਾਨ ਕੈਨੇਡਾ, ਅਮਰਿੰਦਰ ਸਿੰਘ ਗੋਗੀ ਧਾਲੀਵਾਲ, ਨਿਰਮਲ ਕੁਮਾਰ, ਜਗਮੋਹਨ ਸਿੰਘ ਜੱਗੀ, ਪਾਲ ਸਿੰਘ ਦੋਧੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਲੀ ਦੇਤਵਾਲੀਆ ਦੂਰਦਰਸ਼ਨ 'ਤੇ ਅੱਜ ਅਗਲੀ ਖ਼ਬਰ ਹੰਬੜਾਂ 'ਚ ਬੀ.ਕੇ.ਯੂ. ਡਕੌਂਦਾ (ਹਸਨਪੁਰ) ਜਥੇਬੰਦੀ ਦੀ ਅਹਿਮ ਮੀਟਿੰਗ
Ad Position 24