ਸਾਹਨੇਵਾਲ, 12 ਮਾਰਚ (ਅਮਰਜੀਤ ਸਿੰਘ ਮੰਗਲੀ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ 14 ਮਾਰਚ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਬਦਲਾਅ ਰੈਲੀ ਨੂੰ ਲੈ ਕੇ ਪੰਜਾਬ ਭਰ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਸੰਬੰਧੀ ਭਾਜਪਾ ਪੰਜਾਬ ਦੇ ਬੁਲਾਰੇ ਅਤੇ ਹਲਕਾ ਸਾਹਨੇਵਾਲ ਦੇ ਆਗੂ ਪਿ੍ਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਇਸ ਇਤਿਹਾਸਕ ਰੈਲੀ ਵਿਚ ਹਲਕਾ ਸਾਹਨੇਵਾਲ ਤੋਂ ਵੱਡੀ ਗਿਣਤੀ ਵਿਚ ਲੋਕ ਸ਼ਿਰਕਤ ਕਰਨਗੇ ਅਤੇ ਰੈਲੀ ਵਿਚ ਜਾਣ ਲਈ 40 ਤੋਂ ਵੱਧ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਤੋਂ ਭਾਜਪਾ ਕਾਰਜਕਰਤਾ ਅਤੇ ਆਮ ਲੋਕ ਬੜੇ ਜੋਸ਼ ਨਾਲ ਮੋਗਾ ਪਹੁੰਚਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਗਗਨਦੀਪ ਸਿੰਘ ਸੰਨੀ ਕੈਂਥ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ, ਗੌਰਵ ਖੁੱਲਰ ਸਾਬਕਾ ਜ਼ਿਲ੍ਹਾ ਪ੍ਰਧਾਨ ਜਗਰਾਉਂ ਵੀ ਹਾਜ਼ਰ ਸਨ | ਬਲੀਏਵਾਲ ਨੇ ਕਿਹਾ ਕਿ ਇਸ ਵਿਸ਼ਾਲ ਰੈਲੀ ਨੂੰ ਦੇਸ਼ ਦੇ ਮਾਨਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਦੀ ਧਰਤੀ 'ਤੇ ਆਉਣਾ ਪੰਜਾਬ ਦੇ ਲੋਕਾਂ ਲਈ ਬਹੁਤ ਮਹੱਤਵਪੂਰਨ ਮੌਕਾ ਹੈ |ਅੰਤ ਵਿਚ ਉਨ੍ਹਾਂ ਕਿਹਾ ਕਿ ਮੋਗਾ ਦੀ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਮੋੜ ਲਿਆਵੇਗੀ ਅਤੇ ਭਾਜਪਾ ਦੇ ਮਜ਼ਬੂਤ ਸੰਗਠਨ ਦੀ ਝਲਕ ਦਿਖਾਏਗੀ | ਉਨ੍ਹਾਂ ਹਲਕਾ ਸਾਹਨੇਵਾਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਮੋਗਾ ਪਹੁੰਚ ਕੇ ਬਦਲਾਅ ਦੇ ਇਸ ਸੰਦੇਸ਼ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ | ਬੱਲੀਏਵਾਲ ਦੇ ਨਾਲ ਜਸਪਾਲ ਸਿੰਘ ਨੰਬਰਦਾਰ ਮੀਤ ਪ੍ਰਧਾਨ, ਗੁਰਜੰਟ ਸਿੰਘ ਪੰਜੇਟਾ, ਦਲਬੀਰ ਸਿੰਘ ਚੀਮਾ, ਸਤਪਾਲ ਸਿੰਘ ਖ਼ਾਲਸਾ, ਬੰਪੀ ਰਾਮਗੜ੍ਹ, ਸੂਰਜ ਬਰੂਚਾ, ਸੁਖਵਿੰਦਰ ਸਿੰਘ ਸਾਬੀ, ਸੌਰਵ ਸ਼ਰਮਾ ਆਦਿ ਹਾਜ਼ਰ ਸਨ |