ਰਾੜਾ ਸਾਹਿਬ, 12 ਮਾਰਚ (ਪ੍ਰੀਤਮ ਸਿੰਘ ਮੁਕੰਦਪੁਰੀ)-ਸੀਨੀਅਰ ਆਗੂ ਬਿਕਰਮਜੀਤ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਵਾਰ ਚੱਲ ਰਹੀ 'ਪੰਜਾਬ ਬਚਾਓ ਮੁਹਿੰਮ' ਤਹਿਤ ਆਯੋਜਿਤ ਰੈਲੀਆਂ ਨੇ ਪੰਜਾਬ ਦੇ ਰਾਜਨੀਤਿਕ ਪਿੜ੍ਹ ਅੰਦਰ ਹਵਾ ਦਾ ਰੁਖ਼ ਬਦਲ ਦਿੱਤਾ | ਰੈਲੀਆਂ ਨੂੰ ਲੈਕੇ ਲੋਕਾਂ ਦੇ ਇਕੱਠ, ਜੋਸ਼ ਅਤੇ ਜਜ਼ਬੇ ਨੇ ਬਿਲਕੁਲ ਤਹਿ ਕਰ ਦਿੱਤਾ ਕਿ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ | ਜਿਸ ਵਿੱਚ ਲੋਕਪੱਖੀ ਨੀਤੀਆਂ ਅਤੇ ਸਕੀਮਾਂ ਲਾਗੂ ਕਰਕੇ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਘਰ ਘਰ ਜਾ ਕੇ ਲੋਕਾਂ ਨੂੰ ਜਿੱਥੇ ਪਾਰਟੀ ਨੀਤੀਆਂ ਅਤੇ ਪ੍ਰੋਗਰਾਮਾਂ ਵਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਆਮ ਆਦਮੀ ਪਾਰਟੀ ਵਲੋਂ ਮੁਲਾਜ਼ਮ, ਮਜ਼ਦੂਰਾਂ ਅਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਦਾ ਚਿੱਠਾ ਵੀ ਜਨਤਕ ਕੀਤਾ ਜਾ ਰਿਹਾ ਹੈ |