ਗੁਰੂਸਰ ਸੁਧਾਰ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਸੁਧਾਰ (ਪੱਤੀ ਗਿੱਲ), ਐੱਨ.ਆਰ.ਆਈਜ਼ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਕਰਮਯੋਗੀ ਨਿਹੰਗ ਬਾਬਾ ਸ਼ਮਸ਼ੇਰ ਸਿੰਘ ਜੀ ਦੀ ਸਾਲਾਨਾ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਬੀਤੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਇਲਾਵਾ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਨੇ ਬਰਸੀ ਸਮਾਗਮਾਂ ਵਿਚ ਹਾਜ਼ਰੀ ਭਰੀ | ਸਪੋਰਟਸ ਕਲੱਬ ਵਲੋਂ ਬਜਾਜ ਕਲੀਨਿਕ ਸੁਧਾਰ ਦੇ ਸਹਿਯੋਗ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਹਸਪਤਾਲ, ਸ਼ੰਕਰਾ ਅੱਖਾਂ ਦੇ ਹਸਪਤਾਲ ਦੀ ਮਾਹਿਰ ਡਾਕਟਰੀ ਟੀਮ ਵਲੋਂ ਜਨਰਲ ਸਰੀਰਕ, ਦਿਲ ਦੇ ਰੋਗਾਂ, ਅੱਖਾਂ, ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਤੇ ਸੈਂਕੜੇ ਮਰੀਜ਼ਾਂ ਨੇ ਲਾਹਾ ਲਿਆ | 60 ਤੋਂ ਵਧੇਰੇ ਖ਼ੂਨਦਾਨੀਆਂ ਨੇ ਕੈਂਪ ਦੌਰਾਨ ਖ਼ੂਨਦਾਨ ਕੀਤਾ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਤੇ ਗੁਰੂ ਸਾਹਿਬ ਦੇ ਦਰਸਾਏ ਮਾਰਗਾਂ 'ਤੇ ਚੱਲਣ ਦੀ ਪ੍ਰੇਰਨਾ ਕੀਤੀ | ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੇ ਸ਼ਬਦ ਗੁਰਬਾਣੀ ਦੇ ਰਸਭਿੰਨੇ ਕੀਰਤਨ ਜਦਕਿ ਜਨੇਰ ਟਕਸਾਲ ਸਲੀਨਾ ਦੇ ਕਵਸ਼ੀਰੀ ਜਥੇ ਭਾਈ ਵਰਿਆਮ ਸਿੰਘ ਤੇ ਸਾਥੀਆਂ ਨੇ ਕਵੀਸ਼ਰੀ ਰਾਹੀਂ ਸੈਂਕੜਿਆਂ ਦੀ ਗਿਣਤੀ 'ਚ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ | ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਇਸ ਮੌਕੇ ਕਿਹਾ ਕਿ ਨਿਹੰਗ ਬਾਬਾ ਸ਼ਮਸ਼ੇਰ ਸਿੰਘ ਜੀ ਵਲੋਂ ਉਨ੍ਹਾਂ ਸਮਿਆਂ ਵਿਚ ਵਿਦਿਆ ਰੂਪੀ ਲਗਾਏ ਗਏ ਬੂਟੇ ਅੱਜ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਨਾਂਅ 'ਤੇ ਵੱਡੇ ਦਰੱਖ਼ਤ ਬਣ ਕੇ ਵਿਦਿਆ ਦਾ ਚਾਨਣ ਬਿਖ਼ੇਰ ਰਹੇ ਹਨ | ਜਥੇਦਾਰ ਜਗਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਇੰਜੀ: ਬਿਕਰਮਜੀਤ ਸਿੰਘ ਖ਼ਾਲਸਾ ਤੇ ਹੋਰਨਾਂ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਜਥੇਦਾਰ ਤਲਵੰਡੀ ਨੇ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਦਾ ਬਰਸੀ ਸਮਾਗਮਾਂ ਦੇ ਪ੍ਰਬੰਧਾਂ ਤੇ ਡਾ.ਅਰੁਣ ਬਜਾਜ ਦੀ ਮੈਡੀਕਲ ਕੈਂਪਾਂ ਬਦਲੇ ਸ਼ਲਾਘਾ ਕੀਤੀ | ਇਸ ਮੌਕੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ, ਚੇਅਰਮੈਨ ਪਨਗਰੇਨ ਪ੍ਰੋ.ਤੇਜਪਾਲ ਸਿੰਘ ਗਿੱਲ, ਮੈਨੇਜਰ ਅਮਰੀਕ ਸਿੰਘ ਦਿਓਲ, ਮੈਨੇਜਰ ਨਿਰਭੈ ਸਿੰਘ ਚੀਮਨਾ, ਕਥਾਵਾਚਕ ਭਾਈ ਰਵਿੰਦਰਪਾਲ ਸਿੰਘ, ਪ੍ਰਧਾਨ ਚਰਨਜੀਤ ਸਿੰਘ ਗਿੱਲ, ਸਰਪੰਚ ਇੰਦਰਜੀਤ ਸਿੰਘ ਗਿੱਲ, ਪ੍ਰਧਾਨ ਪਵਨਜੀਤ ਸਿੰਘ ਗਿੱਲ, ਪ੍ਰਧਾਨ ਹਰਮੇਲ ਸਿੰਘ ਗਿੱਲ, ਸ: ਅਵਤਾਰ ਸਿੰਘ ਗਿੱਲ, ਸਾਬਕਾ ਸਰਪੰਚ ਮੁਖਤਿਆਰ ਸਿੰਘ ਕੈਨੇਡਾ, ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ, ਚੇਅਰਮੈਨ ਮਿਹਰ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਪੱਪੂ, ਕਰਨਲ ਰਣਧੀਰ ਸਿੰਘ ਗਿੱਲ, ਹਜ਼ੂਰੀ ਰਾਗੀ ਰੁਪਿੰਦਰ ਸਿੰਘ, ਸਹਾਇਕ ਰਾਗੀ ਭਗਵੰਤ ਸਿੰਘ, ਗੁਰਵਿੰਦਰ ਸਿੰਘ ਸਟੋਰ ਕੀਪਰ, ਬਲਜੀਤ ਸਿੰਘ ਖ਼ਜ਼ਾਨਚੀ, ਕੇਵਲ ਸਿੰਘ ਗੁ: ਇੰਸਪੈਕਟਰ, ਹਰਮੀਤ ਸਿੰਘ ਆਰ.ਕੇ, ਪਵਨਦੀਪ ਸਿੰਘ, ਡਾ.ਕਿਰਪਾਲ ਸਿੰਘ, ਨਿਰਮਲ ਸਿੰਘ ਹਲਵਾਰਾ, ਚੇਅਰਮੈਨ ਅਵਤਾਰ ਸਿੰਘ ਸ਼ਹੀਦ ਕਰਤਾਰ ਸਿੰਘ ਸਰਾਭਾ ਚੈਰੀਟੇਬਲ ਹਸਪਤਾਲ ਆਦਿ ਸਮੇਤ ਹੋਰ ਪਤਵੰਤੇ ਹਾਜ਼ਰ ਸਨ |