21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸਰਪੰਚ ਅੰਮਿ੍ਤਪਾਲ ਗਿੱਲ ਦੀ ਅਗਵਾਈ 'ਚ ਫਾਗਲਾ ਵਿਖੇ ਅਕਾਲੀ ਦਲ ਦੇ ਹਲਕਾ ਇੰਚ: ਸਿੰਮਕ ਦਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 28-03-2026
ਹੰਬੜਾਂ, 27 ਮਾਰਚ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਫਾਗਲਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਦਾ ਸਰਪੰਚ ਅੰਮਿ੍ਤਪਾਲ ਸਿੰਘ ਗਿੱਲ ਫਾਗਲਾ, ਪੰਚਾਇਤ ਮੈਂਬਰ ਠੇਕੇਦਾਰ ਜਸਵਿੰਦਰ ਸਿੰਘ ਗਿੱਲ, ਡਾਇ: ਕੁਲਦੀਪ ਸਿੰਘ ਫਾਗਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਹਲਕਾ ਇੰਚ: ਹਰਪ੍ਰੀਤ ਸਿੰਘ ਸਿੰਮਕ ਨੇ ਕਿਹਾ ਕਿ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਵਲੋਂ ਮਿਲ ਰਹੇ ਪਿਆਰ ਲਈ ਮੈਂ ਤੇ ਮੇਰਾ ਪਰਿਵਾਰ ਹਮੇਸ਼ਾਂ ਰਿਣੀ ਰਹਾਂਗੇ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦੀ ਯੋਗ ਅਗਵਾਈ ਹੇਠ ਸੂਬੇ 'ਚ ਅਕਾਲੀ ਦਲ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਤੇ ਲੋਕ ਸ਼੍ਰੋਮਣੀ ਅਕਾਲੀ ਦਲ 'ਚ ਵੱਡਾ ਭਰੋਸਾ ਜਿਤਾ ਰਹੇ ਹਨ, ਜਿਸ ਸਕਦਾ ਲੋਕ ਹੁਣ ਆਪ ਸਰਕਾਰ ਦੇ ਨਾਲ ਕਾਂਗਰਸ ਅਤੇ ਭਾਜਪਾ ਨੂੰ ਸੂਬੇ 'ਚ ਮੂੰਹ ਨਹੀਂ ਲਗਾਉਣਗੇ ਤੇ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਫਤਵਾ ਦੇਣਗੇ | ਹਲਕਾ ਇੰਚ: ਹਰਪ੍ਰੀਤ ਸਿੰਘ ਸਿੰਮਕ ਅਤੇ ਅਕਾਲੀ ਦਲ ਦੇ ਲਗਾਤਾਰ 6 ਟਰਨਾਂ ਤੋਂ ਹੰਬੜਾਂ ਸਰਕਲ ਪ੍ਰਧਾਨ ਚਲੇ ਆ ਰਹੇ ਜਥੇ. ਕਰਮਜੀਤ ਸਿੰਘ ਮਲਕਪੁਰ, ਯੂਥ ਸਰਕਲ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਨੇ ਕਿਹਾ ਕਿ ਆਪ ਸਰਕਾਰ ਦੇ ਰਾਜ 'ਚ ਗੈਂਗਸਟ ਕਾਰਵਾਈਆਂ, ਲੁੱਟਾਂ ਖੋਹਾਂ ਦੇ ਨਾਲ ਵਧੇ ਭਿ੍ਸ਼ਟਾਚਾਰ ਅਤੇ ਨਸ਼ਿਆਂ ਨੂੰ ਰੋਕਣ 'ਚ ਆਪ ਸਰਕਾਰ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਿਤ ਹੋਈ ਹੈ | ਇਸ ਮੌਕੇ ਸਰਪੰਚ ਅੰਮਿ੍ਤਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਰਕਰਾਂ ਵਲੋਂ ਹਲਕਾ ਇੰਚ: ਸਿੰਮਕ ਅਤੇ ਸਰਕਲ ਪ੍ਰਧਾਨ ਜੱਥੇ. ਮਲਕਪੁਰ ਨੂੰ ਸਿਰੋਪਾਓ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਨਵਰੀਤ ਸਿੰਘ ਗਰੇਵਾਲ, ਸਾਬਕਾ ਸਰਪੰਚ ਬਲਵੀਰ ਸਿੰਘ ਗਿੱਲ, ਪੰਚ ਇਕਬਾਲ ਸਿੰਘ, ਪੰਚ ਹਰਨੇਕ ਸਿੰਘ, ਪੰਚ ਅਮਨਜੀਤ ਸਿੰਘ, ਪੰਚ ਸੁਖਪ੍ਰੀਤ ਸਿੰਘ, ਹਰਪਾਲ ਸਿੰਘ ਗਿੱਲ, ਗੁਰਜੰਟ ਸਿੰਘ ਗਿੱਲ, ਜੱਗੀ ਗਿੱਲ, ਦਰਸ਼ਨ ਸਿੰਘ, ਗੁਰਮੇਲ ਸਿੰਘ, ਭਾਗ ਸਿੰਘ, ਸੇਵਾ ਸਿੰਘ, ਮਲਕੀਤ ਸਿੰਘ, ਦਰਬਾਰਾ ਸਿੰਘ, ਹਰੀ ਸਿੰਘ, ਨਿਰਮਲ ਸਿੰਘ, ਸੁਖਮਨ ਸਿੰਘ ਸਮੇਤ ਹੋਰ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਸਿਟੀ ਸੀਲਿੰਗ' ਮੁਹਿੰਮ ਤਹਿਤ ਡੀ. ਐੱਸ. ਪੀ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਰਾਏਕੋਟ 'ਚ 7 ਥਾਵਾਂ ਉੱਪਰ ਜ਼ਬਰਦਸਤ ਨਾਕ... ਅਗਲੀ ਖ਼ਬਰ ਸੰਘਰਸ਼ ਕਮੇਟੀ ਤਲਵੰਡੀ ਅਕਲੀਆ ਦੇ ਅਹੁਦੇਦਾਰ ਟੀ. ਐੱਸ. ਪੀ. ਐੱਲ. ਦੇ ਅਧਿਕਾਰੀਆਂ ਨੂੰ ਮਿਲੇ <br/>
Ad Position 24