21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

'ਸਿਟੀ ਸੀਲਿੰਗ' ਮੁਹਿੰਮ ਤਹਿਤ ਡੀ. ਐੱਸ. ਪੀ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਰਾਏਕੋਟ 'ਚ 7 ਥਾਵਾਂ ਉੱਪਰ ਜ਼ਬਰਦਸਤ ਨਾਕਾਬੰਦੀ

Ad Position 21
No active advertisement
ਅਜੀਤ ਡੈਸਕ 28-03-2026
• ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਕੀਤੀ ਚੈੱਕਿਗ
• ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵਾਹਨ ਜ਼ਬਤ, ਚਲਾਨ ਕੱਟੇ- ਡੀ. ਐੱਸ. ਪੀ ਹਰਜਿੰਦਰ ਸਿੰਘ
ਰਾਏਕੋਟ, 27 ਮਾਰਚ (ਬਲਵਿੰਦਰ ਸਿੰਘ ਲਿੱਤਰ)-ਡੀ.ਜੀ.ਪੀ ਲਾਅ ਐਂਡ ਆਰਡਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮਾਣਯੋਗ ਐੱਸ.ਐੱਸ.ਪੀ ਡਾ. ਅੰਕੁਰ ਗੁਪਤਾ ਦੇ ਹੁਕਮਾਂ ਅਨੁਸਾਰ 'ਸਿਟੀ ਸੀਲਿੰਗ' ਮੁਹਿੰਮ ਤਹਿਤ ਡੀ.ਐੱਸ.ਪੀ ਰਾਏਕੋਟ ਹਰਜਿੰਦਰ ਸਿੰਘ ਦੀ ਅਗਵਾਈ 'ਚ ਵੱਖ-ਵੱਖ 7 ਪੁਆਇੰਟਾਂ 'ਤੇ ਸਖ਼ਤ ਤਰੀਕੇ ਨਾਲ ਨਾਕਾਬੰਦੀ ਕੀਤੀ ਗਈ | ਇਸ ਮੌਕੇ ਡੀ.ਐੱਸ.ਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਾਣਯੋਗ ਡੀ.ਜੀ.ਪੀ ਲਾਅ ਐਂਡ ਆਰਡਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਰਾਏਕੋਟ 'ਚ 7 ਥਾਵਾਂ ਉੱਪਰ ਜ਼ਬਰਦਸਤ ਨਾਕਾਬੰਦੀ ਕੀਤੀ | ਇਸ ਮੁਹਿੰਮ ਤਹਿਤ ਸਰਦਾਰ ਹਰੀ ਸਿੰਘ ਨਲੂਆ ਚੌਂਕ ਵਿੱਚ ਡੀ.ਐੱਸ.ਪੀ ਹਰਜਿੰਦਰ ਸਿੰਘ, ਬਰਨਾਲਾ ਚੌਂਕ ਵਿਚ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਇੰਚਾਰਜ ਗੁਰਸੇਵਕ ਸਿੰਘ, ਤਾਜਪੁਰ ਚੌਂਕ ਵਿੱਚ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ ਕੁਲਵਿੰਦਰ ਸਿੰਘ, ਸੇਮ ਪੁੱਲ ਮਲੇਰਕੋਟਲਾ ਰੋਡ ਉੱਪਰ ਪੁਲਿਸ ਚੌਂਕੀ ਲੋਹਟਬੱਦੀ ਦੇ ਇੰਚਾਰਜ ਬੂਟਾ ਖਾਂ, ਟੀ-ਪੁਆਇੰਟ ਰਾਏਕੋਟ-ਜਲਾਲਦੀਵਾਲ ਰੋਡ ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਲਖਵੀਰ ਸਿੰਘ, ਸੇਮ ਪੁੱਲ ਜੌਹਲਾਂ ਰੋਡ ਉੱਪਰ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐਡੀਸ਼ਨਲ ਐੱਸ.ਐੱਚ.ਓ ਕੁਲਦੀਪ ਸਿੰਘ, ਤਲਵੰਡੀ ਰੋਡ ਉੱਪਰ ਪੁਲਿਸ ਥਾਣਾ ਸਦਰ ਰਾਏਕੋਟ ਦੇ ਸਬ-ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਬਰਦਸਤ ਨਾਕਾਬੰਦੀ ਕਰਕੇ ਸ਼ਹਿਰ ਵਿਚ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ, ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ | ਜਿਸ ਦੌਰਾਨ ਕੁਝ ਵਹੀਕਲਾਂ ਨੂੰ ਜ਼ਬਤ ਕੀਤਾ ਅਤੇ ਕਈ ਵਹੀਕਲਾਂ ਦੇ ਚਲਾਨ ਵੀ ਕੀਤੇ ਗਏ | ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਆਖਿਆ ਕਿ ਕਿਸੇ ਵੀ ਵਿਅਕਤੀ ਨੂੰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਤੋੜਨ ਦਾ ਕੋਈ ਅਧਿਕਾਰ ਨਹੀਂ, ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਕਸਬਾ ਸਿੱਧਵਾਂ ਬੇਟ ਦੇ ਇਕ ਠੇਕੇ ਦੀ ਹੋਈ ਭੰਨ-ਤੋੜ ਦਾ ਮਾਮਲਾ ਥਾਣਾ ਸਿੱਧਵਾਂ ਬੇਟ ਵਿਖੇ ਪੁੱਜਾ ਅਗਲੀ ਖ਼ਬਰ ਸਰਪੰਚ ਅੰਮਿ੍ਤਪਾਲ ਗਿੱਲ ਦੀ ਅਗਵਾਈ 'ਚ ਫਾਗਲਾ ਵਿਖੇ ਅਕਾਲੀ ਦਲ ਦੇ ਹਲਕਾ ਇੰਚ: ਸਿੰਮਕ ਦਾ ਨਿੱਘਾ ਸਵਾਗਤ
Ad Position 24