19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਹਾਂਸ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

Ad Position 21
No active advertisement
ਅਜੀਤ ਡੈਸਕ 28-03-2026
ਚੌਂਕੀਮਾਨ, 27 ਮਾਰਚ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਹਾਂਸ ਵਿਖੇ ਸਕੂਲ ਸਟਾਫ਼ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਿਨ ਕੀਤਾ ਗਿਆ | ਸਮਾਗਮ ਦੀ ਸੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਕੀਤੀ ਗਈ, ਉਪਰੰਤ ਸਮੁੱਚੀ ਸੰਗਤ ਵਲੋਂ ਗੁਰੂ ਸਹਿਬਾਨਾਂ ਦੇ ਚਰਨਾਂ ਵਿਚ ਬੱਚਿਆਂ 'ਤੇ ਮੇਹਰ ਭਰਿਆ ਹੱਥ ਰੱਖਣ ਤੇ ਚੜ੍ਹਦੀ ਕਲਾਂ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਧਾਰਮਿਕ ਗੀਤ ਤੇ ਕਵਿਤਾਵਾਂ ਪੇਸ਼ ਕੀਤੀ | ਇਸ ਮੌਕੇ ਸਰਪੰਚ ਹਰਪਾਲ ਸਿੰਘ ਕੋਠੇ ਹਾਂਸ, ਮਾ: ਸੁਦਾਗਰ ਸਿੰਘ ਢਿੱਲੋਂ, ਹਰਮੇਲ ਸਿੰਘ, ਸੀ.ਐੱਚ.ਟੀ ਬਰਿੰਦਰਪਾਲ ਸਿੰਘ ਚੌਂਕੀਮਾਨ, ਬੀ.ਆਰ.ਪੀ ਮਨਜਿੰਦਰ ਸਿੰਘ ਤੇ ਅਗਾਂਣਵਾੜੀ ਵਰਕਰ ਕੁਲਵਿੰਦਰ ਕੌਰ ਨੇ ਵਿਸ਼ੇਸ਼ ਤੌਰ 'ਤੇ ਸਲਾਨਾ ਇਨਾਮ ਵੰਡ ਸਮਾਰੋਹ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਮੁਖੀ ਮੈਡਮ ਕੁਲਵਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ ਤੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ | ਇਸ ਮੌਕੇ ਗ੍ਰਾਮ ਪੰਚਾਇਤ, ਐੱਸ.ਐੱਮ.ਸੀ ਕਮੇਟੀ ਦੇ ਮੈਂਬਰ, ਸਕੂਲ ਸਟਾਫ਼ ਅਤੇ ਆਏ ਹੋਏ ਮਹਿਮਾਨਾਂ ਨੇ ਪੜ੍ਹਾਈ ਦੇ ਨਾਲ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਕਾਰੀ ਸਕੂਲਾਂ ਵਿਚ ਮੁਫ਼ਤ ਖੋ-ਖੋ ਦੀ ਟ੍ਰੇਨਿੰਗ ਦੇਣ ਵਾਲੇ ਕੋਚ ਸੰਤੋਖ ਸਿੰਘ ਪੱਬੀਆਂ ਦਾ ਭਾਈ ਜਵੰਦਾ ਜੀ ਸੁਸਾਇਟੀ ਸੁਧਾਰ ਵੱਲੋਂ ਨਗਰ ਰਾਸੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਮੇਲ ਸਿੰਘ ਨੇ ਸਨਮਾਨ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕੇ ਅਸੀ ਸਖਤ ਮਿਹਨਤ ਕਰਨ ਨਾਲ ਮਿੱਥੇ ਟੀਚੇ ਨੂੰ ਪ੍ਰਾਪਤ ਕਰ ਸਕਦੇ ਹਾਂ | ਇਸ ਮੌਕੇ ਸਕੂਲ ਮੁਖੀ ਮੈਡਮ ਕੁਲਵਿੰਦਰ ਕੌਰ ਨੇ ਪਿੰਡ ਦੇ ਪਹੁੰਚੇ ਪਤਵੰਤੇ ਸੁੱਜਣਾਂ ਨੂੰ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂੰ ਕਰਵਾਇਆ ਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂੁਲਾਂ ਵਿਚ ਦਾਖਲ ਕਰਵਾਉਣ ਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ | ਇਸ ਮੌਕੇ ਸਰਪੰਚ ਹਰਪਾਲ ਸਿੰਘ ਕੋਠੇ ਹਾਂਸ ਤੇ ਮਾ: ਸੁਦਾਗਰ ਸਿੰਘ ਢਿੱਲੋਂ ਨੇ ਸਕੂਲ ਮੁੱਖੀ ਮੈਡਮ ਕੁਲਵਿੰਦਰ ਕੌਰ ਸਮੇਤ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ ਜੋ ਬੱਚਿਆਂ ਨੂੰ ਹਰ ਖੇਤਰ ਵਿਚ ਸਖ਼ਤ ਮਿਹਨਤ ਕਰਵਾ ਰਹੇ ਹਨ | ਇਸ ਮੌਕੇ ਸਕੂਲ ਸਟਾਫ਼ ਵਲੋਂ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਗ੍ਰਾਮ ਪੰਚਾਇਤ, ਐੱਸ.ਐੱਮ.ਸੀ ਕਮੇਟੀ ਦੇ ਮੈਂਬਰ, ਪਿੰਡ ਦੇ ਪਤਵੰਤੇ ਸੱਜਣ ਸਮੇਤ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਮੁਲਖ ਰਾਜ ਸਿੰਘ ਦੀ ਮੌਤ, ਸ਼ਰਧਾਂਜਲੀ ਸਮਾਗਮ ਕੱਲ੍ਹ ਅਗਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਬਿੰਜਲ ਤੋਂ ਲੋਹਟਬੱਦੀ ਤੱਕ ਸੜਕ ਦੀ ਰਿਪੇਅਰ ਦੇ ਕੰਮ ਦੀ ਸ਼ੁਰੂਆਤ
Ad Position 24