ਰਾਏਕੋਟ, 28 ਮਾਰਚ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਦੀਆਂ ਵਿਦਿਆਰਥਣਾਂ ਨੇ ਨਵੰਬਰ-ਦਸੰਬਰ 2025 ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈਆਂ ਕੰਪਿਊਟਰ ਵਿਭਾਗ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਵਿਚ ਮੱਲਾਂ ਮਾਰੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਪਿ੍ੰਸੀਪਲ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਐੱਮ.ਐੱਸ.ਸੀ (ਆਈ.ਟੀ) ਸਮੈਸਟਰ ਪਹਿਲਾਂ ਵਿਚੋਂ ਹਰਲੀਨ ਕੌਰ ਪੁੱਤਰੀ ਜਗਤਾਰ ਸਿੰਘ ਨੇ 87.34 ਫ਼ੀਸਦੀ ਅੰਕਾਂ ਨਾਲ ਪਹਿਲਾਂ ਸਥਾਨ, ਅਮਨਦੀਪ ਕੌਰ ਪੁੱਤਰੀ ਕਰਨੈਲ ਸਿੰਘ ਨੇ 69.5 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਐੱਮ.ਐੱਸ.ਸੀ (ਆਈ.ਟੀ) ਸਮੈਸਟਰ ਤੀਜਾ ਵਿਚੋਂ ਹਰਜੋਤ ਕੌਰ ਪੁੱਤਰੀ ਮੱਖਣ ਸਿੰਘ ਨੇ 85.9 ਫੀਸਦੀ ਅੰਕਾਂ ਨਾਲ ਪਹਿਲਾਂ ਅਤੇ ਬਲਜੋਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 84.2 ਫੀਸਦੀ ਅੰਕਾਂ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਪੀ.ਜੀ.ਡੀ.ਸੀ.ਏ. ਕੋਰਸ ਵਿਚੋਂ ਪ੍ਰੀਤੀ ਕੌਰ ਪੁੱਤਰੀ ਮਾਹੀ ਰਾਮ ਨੇ 83.55 ਫ਼ੀਸਦੀ ਅੰਕਾਂ ਨਾਲ ਪਹਿਲਾਂ ਅਤੇ ਜਸਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ 66.45 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਡਾ.ਰਵਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ਲਈ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਅਗਲੇਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ | ਉਨ੍ਹਾਂ ਆਖਿਆ ਕਿ ਇਹ ਸ਼ਾਨਦਾਰ ਉਪਲੱਬਧੀ ਵਿਦਿਆਰਥਣਾਂ ਦੀ ਲਗਨ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਭਾਗ ਮੁਖੀ ਅਸਿਸਟੈਂਟ ਪ੍ਰੋ. ਸੰਦੀਪ ਕੌਰ, ਅਸਿਸਟੈਂਟ ਪ੍ਰੋ. ਰਮਨਦੀਪ ਕੌਰ, ਅਸਿਸਟੈਂਟ ਪ੍ਰੋ. ਮਨਪ੍ਰੀਤ ਕੌਰ, ਅਸਿਸਟੈਂਟ ਪ੍ਰੋ. ਜਸਵਿੰਦਰ ਕੌਰ, ਅਸਿਸਟੈਂਟ ਪ੍ਰੋ. ਰਾਜਵੀਰ ਕੌਰ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਮੈਨੇਜਮੈਂਟ ਪ੍ਰਧਾਨ ਬਲਜਿੰਦਰ ਸਿੰਘ ਹੰਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ, ਸਕੱਤਰ ਮਲਕੀਅਤ ਸਿੰਘ ਰਾਜਲ, ਦਰਸ਼ਨ ਸਿੰਘ ਹੰਸਰਾ, ਸ਼ੇਰ ਸਿੰਘ ਹੰਸਰਾ, ਬੀਬੀ ਨਸੀਬ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ |