ਜੋਧਾਂ, 28 ਮਾਰਚ (ਗੁਰਵਿੰਦਰ ਸਿੰਘ ਹੈਪੀ)-ਸਰਕਾਰੀ ਪ੍ਰਾਇਮਰੀ ਸਕੂਲ ਚਮਿੰਡਾ ਵਿਖੇ ਸਾਲਾਨਾ ਸ਼ਾਨਦਾਰ ਨਤੀਜਿਆਂ ਦੇ ਮੱਦੇਨਜ਼ਰ ਈ.ਐੱਸ.ਐੱਮ. ਏਕਤਾ ਭਲਾਈ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਬੱਚਿਆਂ ਦੇ ਸਨਮਾਨ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮਨਜੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਸੂਬੇ ਦੇ ਸਾਰੇ ਹੀ ਸਕੂਲਾਂ ਵਿਚ ਪੜ੍ਹਾਈ ਅਤੇ ਸਿੱਖਿਆ ਸਬੰਧੀ ਬਹੁਤ ਵਧੀਆ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ | ਅੰਗਰੇਜ਼ੀ ਸਕੂਲਾਂ ਦੇ ਮੁਕਾਬਲੇ ਹੁਣ ਸਰਕਾਰੀ ਸਕੂਲਾਂ ਦੇ ਬੱਚੇ ਵੀ ਬਹੁਤ ਵਧੀਆ ਪੁਜੀਸ਼ਨਾਂ ਪ੍ਰਾਪਤ ਕਰਕੇ ਅੱਗੇ ਵਧ ਰਹੇ ਹਨ | ਗ੍ਰਾਮ ਪੰਚਾਇਤ, ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਅਤੇ ਏਕਤਾ ਭਲਾਈ ਕਮੇਟੀ ਵਲੋਂ ਮਨਜੀਤ ਸਿੰਘ ਅਤੇ ਚੰਗੀਆਂ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ | ਮੁੱਖ ਅਧਿਆਪਕ ਖ਼ੁਸ਼ਹਾਲ ਸਿੰਘ ਨੇ ਦੱਸਿਆ ਕਿ ਇਸ ਸਕੂਲ ਦੇ ਵਿਦਿਆਰਥੀਆਂ ਦੀਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਰਗਰਮੀਆਂ ਵਿਚ ਵੀ ਕਾਫ਼ੀ ਪ੍ਰਾਪਤੀਆਂ ਹਨ | ਇਸ ਮੌਕੇ ਕੈਪਟਨ ਗੁਰਦੀਪ ਸਿੰਘ, ਸੂਬੇਦਾਰ ਪ੍ਰਧਾਨ ਜਗਜੀਤ ਸਿੰਘ, ਕੈਪਟਨ ਸ਼ਿੰਗਾਰਾ ਸਿੰਘ, ਸੂਬੇਦਾਰ ਦਰਸ਼ਨ ਸਿੰਘ, ਜਸਵੀਰ ਸਿੰਘ, ਮਿਲਖੀ ਸਿੰਘ, ਜਸਵੰਤ ਸਿੰਘ ਹੌਲਦਾਰ, ਹਰਬੰਸ ਸਿੰਘ, ਭਜਨ ਸਿੰਘ, ਸੁਰਿੰਦਰ ਸਿੰਘ, ਨਿਰਮਲ ਸਿੰਘ, ਗੁਰਜੀਤ ਸਿੰਘ, ਹਰਮੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਨਗਰ ਨਿਵਾਸੀ ਹਾਜ਼ਰ ਸਨ |